ਪੰਜਾਬ ਪੁਲਿਸ ਦੇ ਨੌਜਵਾਨ ਤੇ ਤਲਵਾਰਾਂ ਨਾਲ ਕੀਤਾ ਹਮਲਾ, ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੁਲੀਸ ਦੀ ਡਿਊਟੀ ਸਭ ਤੋਂ ਔਖੀ ਮੰਨੀ ਜਾਂਦੀ ਹੈ , ਕਿਉਂਕਿ ਪੁਲੀਸ ਕਰਮਚਾਰੀ ਜਦੋਂ ਦਿਨ ਰਾਤ ਡਿਊਟੀ ਕਰਦੇ ਹਨ ਤੇ ਤਾਂ ਹੀ ਲੋਕ ਸੁਰੱਖਿਅਤ ਰਹਿ ਪਾਉਂਦੇ ਹਨ । ਹਾਲਾਂਕਿ ਬਹੁਤ ਸਾਰੇ ਪੁਲੀਸ ਕਰਮਚਾਰੀਆਂ ਦੇ ਵੱਲੋਂ ਖ਼ਾਕੀ ਨੂੰ ਦਾਗੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਮੇਂ ਸਮੇਂ ਤੇ ਪੁਲੀਸ ਵਿਭਾਗ ਵਿਚ ਸ਼ਾਮਲ ਇਮਾਨਦਾਰ ਪੁਲੀਸ ਕਰਮਚਾਰੀਆਂ ਵੱਲੋਂ ਖਾਕੀ ਨੂੰ ਦਾਗ਼ੀ ਹੋਣ ਤੋਂ ਬਚਾਇਆ ਗਿਆ ਹੈ । ਪਰ ਕਈ ਵਾਰ ਪੁਲੀਸ ਕਰਮਚਾਰੀਆਂ ਨਾਲ ਡਿਊਟੀ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜੋ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੰਦੀਆਂ ਹਨ ।

ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ, ਜਿੱਥੇ ਖੰਨਾ ਵਿਚ ਇਕ ਝਗੜੇ ਨੂੰ ਲੈ ਕੇ ਇਕ ਪੁਲੀਸ ਮੁਲਾਜ਼ਮ ਨੂੰ ਦਰਦਨਾਕ ਮੌਤ ਦਿੱਤੀ ਗਈ । ਜਾਣਕਾਰੀ ਮੁਤਾਬਕ ਇਹ ਘਟਨਾ ਦੋ ਦਿਨ ਪਹਿਲਾਂ ਦੀ ਦੱਸੀ ਜਾ ਰਹੀ ਹੈ । ਇੱਥੇ ਪਿੰਡ ਹੋਲ ਵਿਖੇ ਤਿੰਨ ਵਿਅਕਤੀਆਂ ਨੇ ਤਲਵਾਰ ਨਾਲ ਪੰਜਾਬ ਪੁਲੀਸ ਦੇ ਹੌਲਦਾਰ ਸੁਖਵਿੰਦਰ ਸਿੰਘ ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਕਾਰਨ ਸੁਖਵਿੰਦਰ ਸਿੰਘ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ , ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ।

ਪਰ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਸੁਖਵਿੰਦਰ ਸਿੰਘ ਨੇ ਦਮ ਤੋੜ ਦਿੱਤਾ । ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ ।

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਦੇ ਚਚੇਰੇ ਭਰਾ ਨੇ ਦਿੱਤੇ ਬਿਆਨਾਂ ਮੁਤਾਬਕ ਦੱਸਿਆ ਹੈ ਕਿ ਉਸ ਦੇ ਭਰਾ ਅਵਤਾਰ ਸਿੰਘ ਅਤੇ ਅਵਤਾਰ ਸਿੰਘ ਦੇ ਪੁੱਤਰ ਸੁਖਚੈਨ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮ੍ਰਿਤਕ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਲੁਧਿਅਾਣਾ ਖੰਨਾ ਲਿਆਂਦਾ ਗਿਆ , ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ । ਪਰ ਇਸ ਦਰਦਨਾਕ ਘਟਨਾ ਨੇ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ ।