ਪੰਜਾਬ ਪੁਲਿਸ ਵਲੋਂ ਆਈ ਵੱਡੀ ਖਬਰ, ਇਹਨਾਂ ਦੀ ਹੁਣ ਖੈਰ ਨਹੀਂ- ਖਿੱਚੀ ਇਹ ਤਿਆਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਪਿਛਲੇ ਕੁੱਝ ਸਾਲਾਂ ਤੋਂ ਜਿਥੇ ਲਗਾਤਾਰ ਧੋਖਾਧੜੀ ਅਤੇ ਚੋਰੀ ਠਗੀ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਮਾਸੂਮ ਲੋਕਾਂ ਨੂੰ ਆਪਣੀਆਂ ਚਾਲਾਂ ਵਿਚ ਫਸਾ ਕੇ ਉਨ੍ਹਾਂ ਨਾਲ ਧੋਖਾਧੜੀ ਕੀਤੀ ਜਾਂਦੀ ਹੈ, ਜਿਥੇ ਲਗਾਤਾਰ ਧੋਖਾਧੜੀ ਦੇ ਬਹੁਤ ਸਾਰੇ ਮਾਮਲੇ ਪੁਲਸ ਵੱਲੋਂ ਦਰਜ ਵੀ ਕੀਤੇ ਜਾਂਦੇ ਹਨ ਜਿਥੇ ਵੱਖ-ਵੱਖ ਜਗ੍ਹਾ ਤੇ ਲੋਕਾਂ ਵੱਲੋਂ ਧੋਖਾਧੜੀ ਦਾ ਸ਼ਿਕਾਰ ਹੋਣ ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾ ਰਹੀ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਿਥੇ ਇਨ੍ਹਾਂ ਸ਼ਾਤਰ ਹੁੰਦੇ ਹਨ ਕੇ ਪੁਲਿਸ ਦੇ ਅੜਿੱਕੇ ਨਹੀ ਆਉਂਦੇ। ਜਿਨ੍ਹਾਂ ਵੱਲੋਂ ਲਗਾਤਾਰ ਬਹੁਤ ਸਾਰੇ ਲੋਕਾਂ ਨੂੰ ਆਪਣੇ ਸ਼ਿਕੰਜੇ ਵਿੱਚ ਲੈ ਲਿਆ ਜਾਂਦਾ ਹੈ।

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਕਰਨ ਵਾਸਤੇ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ। ਪੰਜਾਬ ਪੁਲਿਸ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਨ੍ਹਾਂ ਲਈ ਤਿਆਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋ ਪੰਜਾਬ ਵਿੱਚ ਜਿਥੇ ਧੋਖਾਧੜੀ ਦੇ ਵਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਪੁਲਿਸ ਵੱਲੋ ਖਾਸ ਕਦਮ ਚੁੱਕੇ ਜਾ ਰਹੇ ਹਨ ਜਿੱਥੇ ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਸੈੱਲ ਵੱਲੋਂ ਪੀੜਤਾਂ ਦੀ ਮੁਸ਼ਕਲ ਨੂੰ ਦੇਖਦੇ ਹੋਏ ਪੰਜਾਬ ਦੇ ਨਾਗਰਿਕਾਂ ਲਈ ਟੋਲ ਫਰੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

ਜਿੱਥੇ ਨਾਗਰਿਕਾਂ ਨੂੰ 1930 ਹੈਲਪਲਾਈਨ ਨੰਬਰ ਡਾਇਲ ਕਰਨ ਦੀ ਅਪੀਲ ਕੀਤੀ ਗਈ ਹੈ। ਜਿੱਥੇ ਧੋਖਾ-ਧੜੀ ਦੀ ਰਿਪੋਰਟ ਸਾਈਬਰ ਸਾਧਨਾ ਰਾਹੀ ਦਰਜ ਕੀਤੀ ਜਾਵੇਗੀ। ਇਹ ਸ਼ਿਕਾਇਤ ਲੋਕਾਂ ਵੱਲੋਂ ਕੰਮਕਾਜੀ ਦਿਨਾਂ ਦੇ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਵੇਗੀ ਅਤੇ ਇਹ ਨੰਬਰ ਉਪਲਬਧ ਹੋਵੇਗਾ।

ਉੱਥੇ ਹੀ ਇਸ ਨੰਬਰ ਨੂੰ ਡਾਇਲ ਕਰਕੇ ਧੋਖਾਧੜੀ ਦਾ ਨਿਪਟਾਰਾ ਕਰਨ ਵਾਸਤੇ ਸਿਖਲਾਈ ਪ੍ਰਾਪਤ ਟੀਮਾਂ ਨੂੰ ਤੈਨਾਤ ਕੀਤਾ ਜਾ ਰਿਹਾ ਹੈ। ਟੀਮ ਵੱਲੋਂ ਧੋਖਾਧੜੀ ਕਰਨ ਵਾਲੇ ਦੇ ਬੈਂਕ ਬਾਰੇ ਤੁਰੰਤ ਵੀ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਪੈਸਿਆਂ ਨੂੰ ਅੱਗੇ ਭੇਜੇ ਜਾਣ ਤੋਂ ਰੋਕਿਆ ਜਾ ਸਕੇਗਾ।