ਪੰਜਾਬ: ਪੈਟਰੋਲ ਪੰਪ ਮਾਲਕ ਨੂੰ ਗੋਲੀਆਂ ਮਾਰ ਉਤਾਰਿਆ ਗਿਆ ਮੌਤ ਦੇ ਘਾਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ ਉਹ ਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਲੁੱਟ-ਖੋਹ ਦੇ ਮਕਸਦ ਨਾਲ ਲੋਕਾਂ ਉੱਪਰ ਗੋਲੀ ਚਲਾ ਦਿੱਤੀ ਜਾਂਦੀ ਹੈ ਅਤੇ ਉਥੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਹੁਣ ਪੈਟਰੋਲ ਪੰਪ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਪੌਸ਼ ਇਲਾਕੇ ਹੋਲੀ ਸਿਟੀ ਤੋਂ ਸਾਹਮਣੇ ਆਇਆ ਹੈ।

ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਵਿਅਕਤੀ ਤੇ ਤਾਬੜ-ਤੋੜ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਦਸਿਆ ਗਿਆ ਹੈ ਕਿ ਮੋਹਨ ਸਿੰਘ ਦਾ ਕਤਲ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਕੀਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਘਟਨਾ ਸਥਾਨ ਉਪਰ ਪਹੁੰਚ ਕੀਤੀ ਗਈ ਹੈ ਅਤੇ ਦਸਿਆ ਗਿਆ ਕਿ ਜਿਥੇ ਇੱਕ ਗੱਡੀ ਵਿਚ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਸਮੇਂ ਮੋਹਨ ਸਿੰਘ ਉਪਰ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਦੋਨੇ ਪੈਟਰੋਲ ਪੰਪ ਬੰਦ ਕਰਕੇ ਰਾਤ ਦੇ ਸਮੇਂ ਰੋਜ਼ਾਨਾ ਦੀ ਤਰ੍ਹਾਂ ਕੈਸ਼ ਲੈ ਕੇ ਆਪਣੇ ਘਰ ਪਰਤਿਆ ਸੀ।

ਉੱਥੇ ਹੀ ਘਰ ਪਹੁੰਚਦੇ ਸਾਰ ਹੀ ਉਸ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਥੇ ਗੋਲੀ ਉਸ ਦੇ ਪੱਟ ਵਿਚ ਲੱਗੀ ਅਤੇ ਵਧੇਰੇ ਖ਼ੂਨ ਵਹਿ ਜਾਣ ਕਾਰਣ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿੱਥੇ ਬਜ਼ੁਰਗ ਅਵਸਥਾ ਵਿੱਚ ਉਸ ਵੱਲੋਂ ਇਸ ਮੁਸ਼ਕਲ ਦਾ ਸਾਹਮਣਾ ਕਰਨਾ ਮੁਸ਼ਕਲ ਸੀ।

ਉਥੇ ਹੀ ਦੱਸਿਆ ਗਿਆ ਹੈ ਕਿ ਇਹ ਸਾਰੀ ਘਟਨਾ ਨਿੱਜੀ ਦੁਸ਼ਮਣੀ ਦੇ ਚੱਲਦਿਆਂ ਹੋਇਆਂ ਵਾਪਰੀ ਹੈ। ਕਿਉਂਕਿ ਮੋਹਨ ਸਿੰਘ ਦੀ ਕਾਰ ਵਿਚ ਕੈਸ਼ ਅਤੇ ਹੋਰ ਜ਼ਰੂਰੀ ਸਮਾਨ ਨਹੀਂ ਚੁੱਕਿਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।