ਪੰਜਾਬ : ਬਰਥ ਡੇ ਤੇ ਕੇਕ ਕੱਟਣ ਤੋਂ ਪਹਿਲਾ ਦੇਖ ਲੋ ਇਹ ਖਬਰ ਕਿਤੇ ਜੇਲ੍ਹ ਦੀ ਹਵਾ ਨਾ ਖਾਉਣੀ ਪੈ ਜੇ- ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵੱਧ ਰਹੇ ਕਰੋਨਾ ਕੇਸਾਂ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਜਿਥੇ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਨੂੰ 31 ਮਈ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਰਾਤ ਦਾ ਕਰਫ਼ਿਊ ਵੀ ਜਾਰੀ ਹੈ। ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਸਾਰੇ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਇਕਠਾ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦਾ ਵਾਧਾ ਨਾ ਹੋ ਸਕੇ। ਸਰਕਾਰ ਵੱਲੋਂ ਵਿਆਹ ਸਮਾਗਮ ਅਤੇ ਅੰਤਿਮ ਸੰਸਕਾਰ ਦੇ ਵਿਚ ਵੀ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 10 ਤੱਕ ਰੱਖੀ ਗਈ ਹੈ। ਅਗਰ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਨੂੰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

ਬਰਥਡੇ ਕੇਕ ਕੱਟਣ ਤੋਂ ਪਹਿਲਾਂ ਇਸ ਖਬਰ ਦੀ ਜਾਣਕਾਰੀ ਹੋਣਾ ਜ਼ਰੂਰੀ ਹੈ ਕੇ ਕੀਤੇ ਜੇਲ੍ਹ ਦੀ ਹਵਾ ਨਾ ਖਾਣੀ ਪੈ ਜਾਵੇ। ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਸਮਾਜਕ ਦੂਰੀ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਦੀ ਨੌਜਵਾਨ ਪੀੜ੍ਹੀ ਵੱਲੋਂ ਇਕੱਠੇ ਹੋ ਕੇ ਜਨਮ ਦਿਨ ਦੀਆਂ ਪਾਰਟੀਆਂ ਕੀਤੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਕੁਝ ਦਿਨ ਪਹਿਲਾਂ ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਫਿਲੌਰ ਤੋਂ ਸਾਹਮਣੇ ਆਇਆ ਸੀ ਜਿੱਥੇ ਦਸ ਦਿਨ ਪਹਿਲਾਂ ਦੋ ਦਰਜਨ ਤੋਂ ਵਧੇਰੇ ਨੌਜਵਾਨਾਂ ਵੱਲੋਂ ਜਨਮ ਦਿਨ ਦੀ ਪਾਰਟੀ ਦੌਰਾਨ ਕੇਕ ਕੱਟਦੇ ਹੋਏ ਅਤੇ ਹਵਾਈ ਫਾਇਰ ਕੀਤੇ ਜਾਣ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਗਈ।

ਜਿਸ ਦੇ ਅਧਾਰ ਤੇ 30 ਤੋਂ 40 ਨੌਜਵਾਨਾਂ ਦੇ ਖਿਲਾਫ ਪੁਲਸ ਪ੍ਰਸ਼ਾਸਨ ਵੱਲੋਂ ਅਸਲਾ ਐਕਟ ਦੀਆਂ ਧਰਾਵਾਂ , ਅਤੇ ਕਰਫ਼ਿਊ ਦੀ ਉਲੰਘਣਾ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਵੀਡੀਓ ਜਿੱਥੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਉਥੇ ਖੂਬ ਚਰਚਾ ਹੋਈ। ਜਿਸ ਕਾਰਨ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਉੱਥੇ ਹੀ ਇਹ ਨੌਜਵਾਨ ਆਪਣੇ ਘਰਾਂ ਤੋਂ ਫਰਾਰ ਦੱਸੇ ਜਾ ਰਹੇ ਹਨ ਅਤੇ ਕੁਝ ਵੱਲੋਂ ਆਪਣੀ ਜਮਾਨਤ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।

ਇਸ ਘਟਨਾ ਤੋਂ ਬਾਅਦ ਹੀ ਬੀਤੇ ਕੱਲ ਫਿਰ ਇਕ ਮਾਰਕੀਟ ਵਿੱਚ ਕੁਝ ਨੌਜਵਾਨਾਂ ਵੱਲੋਂ ਇਕੱਠੇ ਹੋ ਕੇ ਜਨਮ ਦਿਨ ਮਨਾਉਂਦੇ ਹੋਏ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਪਾਰਟੀ ਵੱਲੋਂ ਮੌਕੇ ਉਪਰ ਪਹੁੰਚ ਕੀਤੀ ਗਈ , ਤੇ ਨੌਜਵਾਨ ਉਥੋਂ ਫਰਾਰ ਹੋ ਚੁੱਕੇ ਸਨ। ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਵੀਡੀਓ ਦੇ ਜ਼ਰੀਏ ਇਹਨਾਂ ਨੌਜਵਾਨਾਂ ਦੀ ਪਹਿਚਾਣ ਕਰ ਲਈ ਗਈ ਹੈ। ਜਿੱਥੇ ਇਨ੍ਹਾਂ ਨੌਜਵਾਨਾਂ ਦੀ ਗ੍ਰਿਫਤਾਰੀ ਨਹੀਂ ਹੋਈ, ਉੱਥੇ ਹੀ ਇਨ੍ਹਾਂ ਸਾਰਿਆਂ ਦੇ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ।