ਪੰਜਾਬ: ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਕਾਰਨ 2 ਕੁੜੀਆਂ ਦੀ ਹੋਈ ਦਰਦਨਾਕ ਮੌਤ, ਤੇ ਏਨੇ ਹੋਏ ਫੱਟੜ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਸਾਰੇ ਦੇਸ਼ ਅੰਦਰ ਫ਼ੈਲ ਗਈ ਸੀ, ਉਥੇ ਹੀ ਲੋਕਾਂ ਵਿਚ ਕਾਫੀ ਡਰ ਵੀ ਪੈਦਾ ਹੋ ਗਿਆ ਸੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤੇ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਵੀ ਪ੍ਰਭਾਵਿਤ ਹੋਏ ਸਨ ਅਤੇ ਲੋਕਾਂ ਦਾ ਕੰਮਕਾਜ ਠੱਪ ਹੋ ਜਾਣ ਦੇ ਚੱਲਦਿਆਂ ਹੋਇਆਂ ਲੋਕਾਂ ਨੂੰ ਭਾਰੀ ਆਰਥਿਕ ਤੰਗੀਆਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਇਸ ਤਾਲਾਬੰਦੀ ਦੇ ਕਾਰਨ ਜਿੱਥੇ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਨੂੰ ਵਰਤ ਲਿਆ ਗਿਆ ਅਤੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਮੌਤ ਨੂੰ ਗਲੇ ਲਗਾ ਲਿਆ ਗਿਆ ਅਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਅੱਜ ਵੀ ਬਹੁਤ ਸਾਰੇ ਲੋਕ ਕਰ ਰਹੇ ਹਨ।

ਬਹੁਤ ਸਾਰੇ ਗਰੀਬ ਪਰਿਵਾਰ ਮੁੜ ਪੈਰਾਂ ਸਿਰ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਉਥੇ ਕੁੱਝ ਵਾਪਰਨ ਵਾਲੇ ਹਾਦਸੇ ਵਿੱਚ ਉਨ੍ਹਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਇੱਥੇ ਭੱਠੇ ਦੀ ਪਾਣੀ ਵਾਲੀ ਟੈਂਕੀ ਫਟਣ ਕਾਰਨ ਦੋ ਕੁੜੀਆਂ ਦੀ ਦਰਦਨਾਕ ਮੌਤ ਹੋਈ ਹੈ ਅਤੇ ਏਨੇ ਫੱਟੜ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਹਿਰਾਗਾਗਾ ਦੇ ਅਧੀਨ ਆਉਣ ਵਾਲੇ ਪਿੰਡ ਠਸਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਟਾਂ ਦੇ ਭੱਠੇ ਉੱਪਰ ਵਾਪਰੇ ਇੱਕ ਹਾਦਸੇ ਦੌਰਾਨ ਦੋ ਕੁੜੀਆਂ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਜਿੱਥੇ ਮਜ਼ਦੂਰ ਇਸ ਭੱਠੇ ਦੇ ਉੱਪਰ ਕੰਮ ਕਰ ਰਹੇ ਸਨ ਜਿੱਥੇ ਕੱਚੀਆਂ ਇੱਟਾਂ ਬਣਾਈਆਂ ਜਾ ਰਹੀਆਂ ਸਨ। ਓਥੇ ਹੀ ਕੰਮ ਕਰਨ ਵਾਲੀਆਂ ਔਰਤਾਂ ਇਥੇ ਪਾਣੀ ਦੀ ਟੈਂਕੀ ਦੇ ਨਜ਼ਦੀਕ ਕਪੜੇ ਧੋ ਰਹੀਆਂ ਸਨ ਅਤੇ ਬੱਚੇ ਵੀ ਇਥੇ ਨਹਾ ਰਹੇ ਸਨ। ਕੁਝ ਦਿਨ ਪਹਿਲਾਂ ਹੀ ਅੱਠ ਫੁੱਟ ਦੀ ਉਚਾਈ ਅਤੇ ਛੇ ਫੁੱਟ ਦੀ ਚੌੜਾਈ ਵਾਲੀ ਟੈਂਕੀ ਬਣਾਈ ਗਈ ਸੀ।

ਇਹ ਪਾਣੀ ਦੀ ਟੈਂਕੀ ਜਿਥੇ ਅਚਾਨਕ ਹੀ ਫਟ ਗਈ ਤਾਂ ਹੇਠਾਂ ਕੰਮ ਕਰ ਰਹੇ ਲੋਕ ਇਸ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ 19 ਸਾਲਾਂ ਮਨੀਸ਼ਾ ਕੁਮਾਰੀ ਅਤੇ 16 ਸਾਲਾ ਇਮਾਰਤੀ ਕੁਮਾਰੀ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਲੜਕੀਆ ਯੂ ਪੀ ਦੀਆਂ ਰਹਿਣ ਵਾਲੀਆਂ ਸਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।