ਪੰਜਾਬ : ਮਸ਼ਹੂਰ ਨੌਜਵਾਨ ਖਿਡਾਰੀ ਦੀ ਹਸਦਿਆਂ ਖੇਡਦਿਆਂ ਹੋਈ ਇਸ ਤਰਾਂ ਅਚਾਨਕ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਰੋਕਣ ਵਾਸਤੇ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਵੱਲੋਂ ਵੱਖਰੀ ਕਮੇਟੀ ਬਣਾਈ ਜਾਵੇਗੀ। ਉਥੇ ਹੀ ਉਨ੍ਹਾਂ ਨੂੰ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਅਧਿਕਾਰ ਵੀ ਪ੍ਰਾਪਤ ਹੋਣਗੇ। ਪੰਜਾਬ ਸਰਕਾਰ ਦਾ ਮਕਸਦ ਸੂਬੇ ਵਿੱਚ ਡਰ ਨੂੰ ਖਤਮ ਕਰਕੇ ਸ਼ਾਂਤੀ ਸਥਾਪਤ ਕਰਨਾ ਹੈ। ਕਿਉ ਕੇ ਗੈਂਗਸਟਰਾਂ ਵੱਲੋਂ ਬੀਤੇ ਕੁੱਝ ਸਮੇਂ ਦੇ ਵਿੱਚ ਕਈ ਖਿਡਾਰੀਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਚੁੱਕਾ ਹੈ। ਬੀਤੇ ਦਿਨੀਂ ਜਿਥੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਗੈਂਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਸ ਤੋਂ ਪਿੱਛੋਂ ਪਟਿਆਲਾ ਵਿੱਚ ਵੀ ਅਜਿਹੀ ਘਟਨਾ ਸਾਹਮਣੇ ਆਈ ਸੀ। ਜਿੱਥੇ ਬਹੁਤ ਸਾਰੇ ਖਿਡਾਰੀ ਅਜਿਹੇ ਲੋਕਾਂ ਦੇ ਸ਼ਿਕਾਰ ਹੋ ਰਹੇ ਹਨ। ਉੱਥੇ ਹੀ ਕੁੱਝ ਲੋਕਾਂ ਵੱਲੋਂ ਮਾਨਸਿਕ ਤਨਾਅ ਦੇ ਚਲਦਿਆਂ ਹੋਇਆਂ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਤੇ ਕੁਝ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਮਸ਼ਹੂਰ ਨੌਜਵਾਨ ਖ਼ਿਡਾਰੀ ਦੀ ਹੱਸਦਿਆਂ-ਖੇਡਦਿਆਂ ਅਚਾਨਕ ਹੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ 19 ਸਾਲਾ ਫੁੱਟਬਾਲ ਖਿਡਾਰੀ ਦੀ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।

ਜਿੱਥੇ ਇਹ ਨੌਜਵਾਨ ਆਪਣੇ ਕੁਝ ਦੋਸਤਾਂ ਦੇ ਨਾਲ ਨਹਿਰ ਵਿੱਚ ਨਹਾਉਣ ਚਲਾ ਗਿਆ ਸੀ। ਜਿੱਥੇ ਇਹ ਨੌਜਵਾਨ ਟੋਹਾਣਾ ਨਹਿਰ ਨੇੜਲੇ ਕਸਬੇ ਵਿੱਚ ਨਹਾਉਣ ਲੱਗਿਆ ਹੋਇਆ ਸੀ। ਉੱਥੇ ਹੀ ਨਹਿਰ ਵਿਚ ਛਾਲ ਲਗਾਉਂਦੇ ਸਮੇਂ ਇਸ ਨੌਜਵਾਨ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਇਸ ਘਟਨਾ ਕਾਰਨ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਕਰੀਅਰ ਫੁੱਟਬਾਲ ਅਕੈਡਮੀ ਦੇ ਕੋਚ ਸੰਦੀਪ ਸਿੰਘ ਢੀਂਡਸਾ ਨੇ ਦੱਸਿਆ ਹੈ ਕਿ ਅਕੈਡਮੀ ਦੇ ਹੋਣਹਾਰ ਖਿਡਾਰੀ ਸੋਨੂ ਪੁੱਤਰ ਮੋਹਨ ਰਾਓ ਵਾਸੀ ਵਾਰਡ ਨੰਬਰ 11 ਮੂਨਕ ਦੀ ਇਸ ਤਰਾਂ ਅਚਾਨਕ ਹੋਈ ਮੌਤ ਨਾਲ ਉਨ੍ਹਾਂ ਦੀ ਅਕੈਡਮੀ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ। ਉੱਥੇ ਹੀ ਉਹਨਾਂ ਨੇ ਦੱਸਿਆ ਕਿ ਇਸ ਨੌਜਵਾਨ ਦੀ ਚੋਣ ਵਾਈ ਐਫ ਸੀ ਰੁੜਕੀ ਕਲਾ ਤੋਂ ਕਤਰ ਵਿਚ ਹੋਣ ਵਾਲੇ ਵਿਸ਼ਵ ਕੱਪ ਲਈ ਹੋਈ ਸੀ। ਉੱਥੇ ਹੀ ਇਹ ਭਾਣਾ ਵਰਤ ਗਿਆ ਹੈ।।