ਪੰਜਾਬ: ਮਾਪਿਆਂ ਦੇ ਲਾਡਲੇ ਪੁੱਤ ਨੂੰ ਚੜਦੀ ਜਵਾਨੀ ਚ ਏਦਾਂ ਮਿਲੀ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਜਿਥੇ ਹੁਣ ਕਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ, ਉਥੇ ਕੀ ਹਰ ਰੋਜ਼ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਵੀ ਦਿਨੋ-ਦਿਨ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਸੜਕ ਹਾਦਸੇ ਵਾਪਰ ਚੁੱਕੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਜਿਨ੍ਹਾਂ ਦੇ ਜਾਣ ਨਾਲ ਉਨ੍ਹਾਂ ਦੀ ਕਮੀ ਉਹਨਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹਰ ਰੋਜ਼ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ

ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ ਮਾਪਿਆਂ ਦੇ ਲਾਡਲੇ ਪੁੱਤ ਨੂੰ ਚੜਦੀ ਜਵਾਨੀ ਚ ਏਦਾਂ ਮਿਲੀ ਮੌਤ ਦੇਖ ਨਿਕਲੀਆਂ ਸਭ ਦੀਆਂ ਧਾਹਾਂ । ਪੰਜਾਬ ਵਿੱਚ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ ਜਦੋਂ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਸਥਿਤ ਪਿੰਡ ਲਾਲਚੀਆਂ ਦੇ ਕੋਲ ਮੋਟਰ ਸਾਈਕਲ ਅਤੇ ਟਰਾਲੀ ਦੀ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ

ਅਨੁਸਾਰ ਲਵਪ੍ਰੀਤ ਸਿੰਘ ਸ਼ਾਮ ਵੇਲੇ ਪਿੰਡ ਗੋਲੂ ਕੇ ਵਿਖੇ ਕਿਸੇ ਕੰਮ-ਕਾਰ ਲਈ ਗਿਆ ਸੀ, ਕਿ ਵਾਪਸੀ ਦੇ ਦੌਰਾਨ ਲਗ ਭਗ ਸਾਢੇ ਅੱਠ ਵਜੇ ਪਿੰਡ ਲਾਲਚੀਆਂ ਦੇ ਕੋਲ ਆਇਆ ਤਾਂ ਉਸ ਦੇ ਮੋਟਰ ਸਾਈਕਲ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ ਤੇ ਹਾਦਸਾ ਵਾਪਰ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਸ਼ਿਕਾਰ ਹੋਏ ਮ੍ਰਿਤਕ ਨੌਜਵਾਨ ਦੀ ਪਹਿਚਾਣ ਲਵਪ੍ਰੀਤ ਸਿੰਘ ਸੰਧੂ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਨਸੀਹਾਂ

ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਜਤਿੰਦਰ ਸਿੰਘ ਬਟਾਲਾ ਵੱਲੋਂ ਮੌਕੇ ਤੇ ਪਹੁੰਚ ਕੇ ਮੌਤ ਸਬੰਧੀ ਪੁਸ਼ਟੀ ਕੀਤੀ ਹੈ ਅਤੇ ਜਾਣਕਾਰੀ ਹਾਸਲ ਕਰਨ ਲਈ ਏ ਐੱਸ ਆਈ ਗੁਰਦੇਵ ਸਿੰਘ ਨੂੰ ਭੇਜਿਆ ਗਿਆ ਹੈ। ਪੁਲੀਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।