ਪੰਜਾਬ : ਮਾਮਿਆਂ ਦੇ ਜਾ ਰਹਿਆਂ ਨਾਲ ਵਾਪਰਿਆ ਭਾਣਾ, ਹੋਈਆਂ ਮੌਤਾਂ ਛਾਇਆ ਸੋਗ

ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ , ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ covid 19 ਨਾਲ ਮੌਤਾਂ ਦੀ ਖ਼ਬਰ ਮਿਲਦੀ ਰਹੀ ਹੈ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ। ਇੱਥੇ ਹੀ ਬੱਸ ਨਹੀਂ ਹਜ਼ਾਰਾਂ ਦੀ ਸੜਕ ਹਾਦਸਿਆਂ ਦੇ ਵਿੱਚ, ਜਾ ਬਹੁਤ ਸਾਰੇ ਵਿਆਹਾਂ ਤੇ ਹੋਏ ਹਾਦਸਿਆਂ ਵਿਚ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਆਏ ਦਿਨ ਸੁਣਨ ਨੂੰ ਮਿਲ ਰਹੀਆਂ ਹਨ।

ਇਸ ਸਾਲ ਸ਼ੁਰੂ ਹੋਇਆ ਇਹ ਮੌਤਾਂ ਦਾ ਸਿਲਸਿਲਾ ਪਤਾ ਨਹੀਂ ਕਦੋਂ ਖ਼ਤਮ ਹੋਵੇਗਾ। ਆਏ ਦਿਨ ਹੀ ਦਿਲ ਨੂੰ ਹਲੂਣਾ ਦੇਣ ਵਾਲੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ।ਨਿੱਤ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮਾਮਿਆਂ ਦੇ ਜਾ ਰਹਿਆ ਨਾਲ ਵਾਪਰਿਆ ਭਾਣਾ, ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ , ਜਿੱਥੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਲਹਿਰਾਂ ਸੜਕ ਤੇ ਪੈਂਦੇ ਪਿੰਡ ਨਿਹਾਲਗੜ ਦੇ ਨਜ਼ਦੀਕ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 18 ਸਾਲਾ ਗਗਨਦੀਪ ਸਿੰਘ ਆਪਣੀ ਮਾਤਾ ਭਰਪੂਰ ਕੌਰ ਨਾਲ ਆਪਣੇ ਨਾਨਕੇ ਰਾਏ ਧਰਾਣੇ ਆਪਣੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਅਚਾਨਕ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਦਰੱਖ਼ਤ ਨਾਲ ਟਕਰਾ ਗਈ। ਇਸ ਹਾਦਸੇ ਦੇ ਵਿਚ ਮਾਂ ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਤੇ ਓਥੇ ਹੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵੀ ਪਰਖੱਚੇ ਉੱਡ ਗਏ।

ਰਾਹਗੀਰਾਂ ਵਲੋ ਜ਼ਖਮੀ ਮਾਂ-ਪੁੱਤ ਨੂੰ ਸਿਵਲ ਹਸਪਤਾਲ ਲਜਾਇਆ ਗਿਆ ,ਜਿੱਥੇ ਲੜਕੇ ਦੀ ਮਾਂ ਭੁਪਿੰਦਰ ਕੌਰ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ। ਲੜਕੇ ਦੀ ਹਾਲਤ ਗੰਭੀਰ ਹੋਣ ਕਰਕੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਵੀ ਇਲਾਜ ਦੌਰਾਨ ਹੀ ਮੌਤ ਹੋ ਗਈ। ਇਸ ਸਾਰੀ ਘਟਨਾ ਬਾਰੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਗਗਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ