ਪੰਜਾਬ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਕਰੋਨਾ ਨੂੰ ਠੱਲ ਪਾਉਣ ਲਈ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 31 ਮਈ ਤੱਕ ਵਧਾਇਆ ਗਿਆ ਹੈ ਨਾਲ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਵੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤਾ ਹੈ ਤਾਂ ਜੋ ਜਲਦ ਤੋਂ ਜਲਦ ਪੰਜਾਬ ਨੂੰ ਕਰੋਨਾ ਤੋਂ ਮੁਕਤ ਕੀਤਾ ਜਾ ਸਕੇ। ਪੰਜਾਬ ਵਿੱਚ ਲਗਾਤਾਰ ਰਾਤ ਦਾ ਕਰਫਿਊ ਜਾਰੀ ਹੈ ਤੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਜਾਰੀ ਹੈ।

ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਮੌਜੂਦਾ ਹਾਲਤ ਨੂੰ ਦੇਖਦੇ ਹੋਏ ਇਸ ਜ਼ਿਲ੍ਹੇ ਵਿਚ ਸਰਕਾਰ ਨੇ ਇਹ ਕੀਤੇ ਹਨ ਹੁਕਮ ਜਾਰੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਸੂਬਾ ਸਰਕਾਰ ਵੱਲੋਂ ਸਾਰੇ ਜਿਲ੍ਹਿਆਂ ਦੇ ਜਿਲਾ ਮਜਿਸਟ੍ਰੇਟ ਨੂੰ ਕਰੋਨਾ ਦੀ ਸਥਿਤੀ ਤੇ ਕਾਬੂ ਪਾਉਣ ਲਈ ਆਪਣੇ ਵੱਲੋਂ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੌਰੀ ਵੱਲੋਂ ਸ਼ੁਰੂ ਕੀਤੀ ਗਈ ਕਰੋਨਾ ਮੁਕਤ ਪਿੰਡ ਮਹਿੰਮ ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਸਰਵੇਖਣ ਵਿਚ ਸ਼ਾਮਲ ਕੀਤੇ ਜਾਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਮੁਹਿੰਮ ਦੇ ਤਹਿਤ ਜ਼ਿਲੇ ਦੇ ਅਧੀਨ ਆਉਣ ਵਾਲੇ 890 ਪਿੰਡਾਂ ਨੂੰ ਸਿਹਤ ਅਧਿਕਾਰੀਆਂ ਵੱਲੋਂ ਘਰ ਘਰ ਜਾ ਕੇ ਸਰਵੇਖਣ ਕੀਤਾ ਜਾਵੇਗਾ ਅਤੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ। ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਫਲੂ ਦੇ ਲੱਛਣਾਂ ਤੋਂ ਪ੍ਰਭਾਵਤ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਇਸ ਜਾਂਚ ਦੌਰਾਨ ਸ਼ੱਕੀ ਮਰੀਜ਼ਾਂ ਦਾ ਆਕਸੀਜ਼ਨ ਲੈਵਲ ਦਾ ਟੈਸਟ ਵੀ ਕੀਤਾ ਜਾਵੇਗਾ।

ਅਗਰ 94 ਫੀਸਦੀ ਤੋਂ ਹੇਠਾਂ ਆਉਂਦਾ ਹੈ ਇਹ ਲੈਵਲ ਤਾਂ ਉਨ੍ਹਾਂ ਦਾ ਕਰੋਨਾ ਟੈਸਟ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਮੁੱਖ ਹੈਲਥ ਸਕੱਤਰ ਹੁਸਨ ਲਾਲ ਤੇ ਡਿਪਟੀ ਕਮਿਸ਼ਨਰ ਵੱਲੋਂ ਆਖਿਆ ਗਿਆ ਹੈ ਕਿ ਸਾਰੇ ਪਿੰਡਾਂ ਦੇ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।