ਪੰਜਾਬ : ਮੌਜੂਦਾ ਹਾਲਾਤਾਂ ਨੂੰ ਦੇਖ ਇਥੇ ਲਈ ਜਾਰੀ ਹੋ ਗਿਆ ਇਹ ਸਰਕਾਰੀ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਸਮੇਂ-ਸਮੇਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਚ ਕਰੋਨਾ ਦੀ ਸਥਿਤੀ ਬਾਰੇ ਉਚ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਜਾਂਦੀ ਹੈ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਾਗੂ ਕੀਤੀਆਂ ਗਈਆਂ ਸਨ ਤੇ ਤਾਲਾਬੰਦੀ ਦੌਰਾਨ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ 31 ਮਈ ਤੱਕ ਵਧਾਇਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਜਿਲੇ ਵਿੱਚ ਕਰੋਨਾ ਹਲਾਤਾਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿਚ ਮੋਜੂਦਾ ਹਾਲਾਤ ਨੂੰ ਦੇਖਦੇ ਹੋਏ ਇੱਥੇ ਜਾਰੀ ਕੀਤਾ ਗਿਆ ਹੈ ਸਰਕਾਰੀ ਹੁਕਮ। ਪੰਜਾਬ ਦੇ ਵੱਖ ਵੱਖ ਜਿਲ੍ਹਾ ਮਜਿਸਟਰੇਟ ਵੱਲੋ ਜਿਲ੍ਹੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਜਿੱਥੇ ਕੱਲ ਜਲੰਧਰ ਅਤੇ ਲੁਧਿਆਣਾ ਦੇ ਵਿੱਚ ਦੁਕਾਨਾਂ ਖੋਲਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਉਥੇ ਹੀ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲੇ ਵਿਚ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਦਵਾਈ ਵੇਚਣ ਅਤੇ ਖਰੀਦਣ ਵਾਲਿਆਂ ਨੂੰ ਬਿਨਾ ਦਵਾਈ ਦੀ ਪਰਚੀ ਦੇ ਸਾਰੇ ਕੈਮਿਸਟਾਂ ਨੂੰ ਪੈਰਾਸਿਟਾਮੋਲ ਅਤੇ ਅਜੀਥਰੋਮਾਈਸੀਨ ਦਵਾਈ ਨੂੰ ਵੇਚਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੀਪਤੀ ਉਪਲ ਵੱਲੋਂ ਇਹ ਹੁਕਮ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਇਹ ਦਵਾਈਆਂ ਆਪਣੇ ਆਪ ਵੀ ਲਈਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੀ ਸਿਹਤ ਲਈ ਨੁਕਸਾਨਦਾਇਕ ਵੀ ਹੋ ਸਕਦੀਆਂ ਹਨ। ਕਿਉਂਕਿ ਉਹ ਹਸਪਤਾਲ ਜਾਣ ਦੀ ਬਜਾਏ ਘਰ ਵਿੱਚ ਆਪ ਹੀ ਦਵਾਈਆਂ ਲੈ ਰਹੇ ਹਨ ਅਤੇ ਜਿਸ ਨਾਲ ਬਾਕੀ ਲੋਕਾਂ ਦਾ ਵੀ ਕਰੋਨਾ ਦੀ ਚਪੇਟ ਵਿਚ ਆਉਣ ਦਾ ਖਤਰਾ ਵਧ ਜਾਂਦਾ ਹੈ।

ਇਸ ਲਈ ਜ਼ਿਲ੍ਹਾ ਕਪੂਰਥਲਾ ਅੰਦਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਨੂੰ ਜਲਦੀ ਹੀ ਲਾਗੂ ਕੀਤਾ ਜਾਵੇਗਾ। ਲੋਕ ਘਰਾਂ ਵਿਚ ਹੀ ਕਰੋਨਾ ਹੋ ਜਾਣ ਤੇ ਆਪਣੇ ਆਪ ਇਲਾਜ ਕਰਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਜ਼ੇਰੇ ਇਲਾਜ ਰਹਿਣਾ ਪੈਂਦਾ ਹੈ।