ਪੰਜਾਬ: ਮੌਸਮ ਵਿਭਾਗ ਵਲੋਂ ਇਥੇ ਇਥੇ ਤੇਜ ਮੀਂਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਛਾਏ ਰਹਿਣਗੇ ਬੱਦਲ

ਆਈ ਤਾਜ਼ਾ ਵੱਡੀ ਖਬਰ

ਮੌਸਮ ਦੀ ਤਬਦੀਲੀ ਦੇ ਨਾਲ ਲੋਕਾਂ ਨੂੰ ਜਿਥੇ ਕੁਝ ਰਾਹਤ ਮਿਲੀ ਹੈ ਤੇ ਪਿਛਲੇ ਦਿਨੀਂ ਹੋਣ ਵਾਲੀ ਬਰਸਾਤ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਵੀ ਮਿਲੀ ਸੀ। ਇਸ ਸਮੇਂ ਪੰਜਾਬ ਅੰਦਰ ਜਿਥੇ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉਥੇ ਹੀ ਦਿਨ ਦੇ ਵੇਲੇ ਲੋਕਾਂ ਨੂੰ ਧੁੱਪ ਦਾ ਅਹਿਸਾਸ ਹੋਂਣ ਨਾਲ ਗਰਮੀ ਮਹਿਸੂਸ ਹੁੰਦੀ ਹੈ। ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਲੋਕਾਂ ਨੂੰ ਜਾਰੀ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਉਨ੍ਹਾਂ ਵੱਲੋਂ ਆਪਣਾ ਕੰਮ ਕੀਤਾ ਜਾ ਸਕੇ। ਤਿਉਹਾਰਾਂ ਦੇ ਸੀਜ਼ਨ ਵਿੱਚ ਜਿਥੇ ਦੁਸਹਿਰੇ ਅਤੇ ਦਿਵਾਲੀ ਦੇ ਮੌਕੇ ਤੇ ਪ੍ਰਦੂਸ਼ਣ ਵਿੱਚ ਵੀ ਵਾਧਾ ਹੁੰਦਾ ਹੈ ਉਥੇ ਸਰਕਾਰ ਵੱਲੋਂ ਵਾਤਾਵਰਣ ਪ੍ਰਤੀ ਵੀ ਕਾਫੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ।

ਹੁਣ ਮੌਸਮ ਵਿਭਾਗ ਵੱਲੋਂ ਇੱਥੇ ਤੇਜ਼ ਮੀਂਹ ਪੈਣ ਨੂੰ ਲੈ ਕੇ ਵੱਡੀ ਖ਼ਬਰ ਜਾਰੀ ਕੀਤੀ ਗਈ ਹੈ ਜਿੱਥੇ ਬੱਦਲ ਵੀ ਛਾਏ ਰਹਿਣਗੇ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਇਕ ਵਾਰ ਫਿਰ ਤੋਂ ਮੌਸਮ ਵਿੱਚ ਤਬਦੀਲੀ ਹੋਵੇਗੀ ਜਿੱਥੇ ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ 7 ਅਕਤੂਬਰ ਤੋਂ ਪੰਜਾਬ ਵਿੱਚ ਲਗਾਤਾਰ 5 ਦਿਨ ਲਈ ਮੌਸਮ ਵਿਚ ਬਦਲਾਵ ਹੋਵੇਗਾ। ਉਥੇ ਹੀ ਅਗਲੇ ਕੁਝ ਦਿਨਾਂ ਵਿੱਚ ਠੰਢ ਵੀ ਸ਼ੁਰੂ ਹੋ ਜਾਵੇਗੀ।

ਮੌਸਮ ਜਿੱਥੇ ਆਪਣੀ ਕਰਵਟ ਬਦਲ ਲਵੇਗਾ ਉਥੇ ਹੀ ਲੋਕਾਂ ਨੂੰ ਸਵੇਰੇ-ਸ਼ਾਮ ਵਧੇਰੇ ਠੰਢ ਦਾ ਅਹਿਸਾਸ ਹੋ ਜਾਵੇਗਾ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਦੌਰਾਨ ਆਉਣ ਵਾਲੇ 5 ਦਿਨ੍ਹਾਂ ਵਿੱਚ ਪੰਜਾਬ ਹਰਿਆਣਾ ਦੇ ਵਿੱਚ ਜਿਥੇ ਹਲਕੀ ਤੇ ਦਰਮਿਆਨੀ ਬਰਸਾਤ ਹੋਵੇਗੀ ਉਥੇ ਹੀ ਮੀਂਹ ਪੈਣ ਅਤੇ ਬੱਦਲ ਛਾਏ ਰਹਿਣ ਦੀ ਚਿਤਾਵਨੀ ਵੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ।

ਇਸ ਤਰਾਂ ਹੀ ਚੰਡੀਗੜ੍ਹ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ ਵੀ ਐਤਵਾਰ ਤੱਕ ਬੱਦਲਵਾਈ ਅਤੇ ਕਾਫੀ ਮੌਸਮ ਵਿਚ ਬਦਲਾਅ ਆ ਜਾਵੇਗਾ। ਉਥੇ ਹੀ ਕੁਝ ਜਗਹਾ ਤੇ ਹਲਕੀ ਤੇ ਦਰਮਿਆਨੀ ਬਰਸਾਤ ਵੀ ਹੋ ਸਕਦੀ ਹੈ। ਏਸ ਤਰ੍ਹਾਂ ਹੀ ਪੰਜਾਬ ਦੇ ਕੁਝ ਜ਼ਿਲਿਆਂ ਅੰਦਰ ਆਉਣ ਵਾਲੇ ਦੋ ਦਿਨਾਂ ਤੱਕ 9 ਅਕਤੂਬਰ ਨੂੰ ਬਰਸਾਤ ਹੋਣ ਦੇ ਆਸਾਰ ਵੀ ਦੱਸੇ ਗਏ ਹਨ ।