ਪੰਜਾਬ: ਰੱਖੜੀ ਵਾਲੇ ਦਿਨ 4 ਭੈਣਾਂ ਦਾ ਇਕਲੌਤਾ ਭਰਾ ਘਰੋਂ ਨਿਕਲਿਆ ਸੀ ਡਿਊਟੀ ਲਈ, ਭੇਦਭਰੀ ਹਾਲਤ ‘ਚ ਮਿਲੀ ਲਾਸ਼

ਆਈ ਤਾਜ਼ਾ ਵੱਡੀ ਖਬਰ

ਮਾਪਿਆ ਵੱਲੋਂ ਜਿੱਥੇ ਦੁੱਖ-ਤਕਲੀਫ਼ ਸਹਿਣ ਕਰਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਤੋਂ ਆਪਣੇ ਬਿਹਤਰ ਭਵਿੱਖ ਦੀਆਂ ਆਪਣੀਆਂ ਬਹੁਤ ਸਾਰੀਆਂ ਆਸਾਂ ਵੀ ਰੱਖੀਆਂ ਜਾਂਦੀਆਂ ਹਨ। ਉਹਨਾਂ ਪੁੱਤਰਾਂ ਨਾਲ ਵਾਪਰਨ ਵਾਲੇ ਦਰਦਨਾਕ ਹਾਦਸੇ ਮਾਪਿਆਂ ਨੂੰ ਝੰਜੋੜ ਕੇ ਰੱਖ ਦੇਂਦੇ ਹਨ ਅਤੇ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਜਿੱਥੇ ਬਹੁਤ ਸਾਰੇ ਪੁੱਤਰ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਤਾਂ ਉਥੇ ਹੀ ਕੁਝ ਲੋਕ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਹੁਣ ਪੰਜਾਬ ਵਿੱਚ ਇੱਥੇ ਰੱਖੜੀ ਵਾਲੇ ਦਿਨ ਚਾਰ ਭੈਣਾਂ ਦਾ ਇਕਲੌਤਾ ਭਰਾ ਘਰੋਂ ਕੰਮ ਤੇ ਗਿਆ ਸੀ ਜਿਸ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਤੇ ਲਾਸ਼ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ ਹੈ

ਜਿਥੇ ਗੁਰੋਂ ਕਲੋਨੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਲਾਸ਼ ਸਰਹਿੰਦ ਨਹਿਰ ਦੇ ਨਜ਼ਦੀਕ ਦੋਰਾਹਾ ਦੇ ਕੋਲੋਂ ਬਰਾਮਦ ਹੋਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਮਨੀਸ਼ ਕੁਮਾਰ ਜਿੱਥੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਵਲੋ ਐਫ ਸੀ ਆਈ ਵਿੱਚ ਮਿਹਨਤ ਮਜ਼ਦੂਰੀ ਕਰਕੇ ਉਸ ਵੱਲੋ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਰਿਹਾ ਸੀ। ਮ੍ਰਿਤਕ ਨੌਜਵਾਨ ਜਿੱਥੇ 11 ਅਗਸਤ ਰੱਖੜੀ ਵਾਲੇ ਦਿਨ ਕੰਮ ਤੇ ਜਾਣ ਦਾ ਕਹਿਕੇ ਘਰੋਂ ਗਿਆ ਸੀ ਪਰ ਸ਼ਾਮ ਤੱਕ ਵਾਪਸ ਨਾ ਪਰਤਣ ਤੇ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਅਤੇ ਪੁਲਿਸ ਨੂੰ ਵੀ ਉਸ ਦੇ ਗੁੰਮ ਹੋਣ ਦੀ ਜਾਣਕਾਰੀ ਦਿੱਤੀ ਗਈ।

ਉੱਥੇ ਹੀ ਸੰਤੋਸ਼ ਕੁਮਾਰ ਨਾਮ ਦੇ ਇਕ ਲੜਕੇ ਦੀ ਭੂਆ ਵੱਲੋਂ ਮੁਹੱਲਾ ਵਾਸੀਆਂ ਨੂੰ ਦੱਸਿਆ ਗਿਆ ਕਿ ਮ੍ਰਿਤਕ ਨੌਜਵਾਨ ਦਾ ਮੋਟਰਸਾਇਕਲ ਸਰਹੰਦ ਨਹਿਰ ਦੇ ਨੀਚੇ ਪੁਲ ਦੇ ਕੋਲ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਸ਼ੱਕ ਦੇ ਅਧਾਰ ਤੇ ਨੌਜਵਾਨ ਦੀ ਲਾਸ਼ ਦੀ ਭਾਲ ਸਰਹੰਦ ਨਹਿਰ ਵਿੱਚ ਕੀਤੀ ਗਈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਜਿਥੇ ਅੱਜ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਉਥੇ ਹੀ ਨੌਜਵਾਨ ਦੇ ਨਿਸ਼ਾਨ ਵੀ ਦਿਖਾਈ ਦਿੰਦੇ ਹਨ।

ਜਿਸ ਤੋਂ ਇਹ ਸ਼ੱਕ ਜ਼ਾਹਿਰ ਹੋ ਰਿਹਾ ਹੈ ਕਿ ਉਸ ਨੌਜਵਾਨ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿੱਚ ਸੁੱਟਿਆ ਗਿਆ ਸੀ। ਇਸ ਮਾਮਲੇ ਵਿਚ 7 ਵਿਅਕਤੀਆਂ ਦੇ ਖਿਲਾਫ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਨ੍ਹਾਂ ਵਿੱਚੋਂ ਚਾਰ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਕੇ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।