ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਕਿ ਜਿਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਵੱਲੋਂ ਪੱਕੇ ਕੀਤੇ ਜਾਣ ਲਈ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਵਾਲ਼ਿਆਂ ਨੇ ਹੁਣ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਚੱਕਾ ਜਾਮ ਕਰਨ ਬਾਰੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਵੱਲੋਂ ਉਨਾਂ ਨੂੰ ਪੱਕੇ ਕੀਤੇ ਜਾਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਸੂਬਾ ਸਰਕਾਰ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਹੈ। ਹੁਣ ਸਾਰੇ ਨਾਰਾਜ਼ ਚੱਲ ਰਹੇ ਠੇਕਾ ਮੁਲਾਜ਼ਮਾਂ ਵੱਲੋਂ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਿਸ ਕਾਰਨ ਬੱਸਾਂ ਚੱਲਣਗੀਆਂ ਅਤੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਕਰਮਚਾਰੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਵੀਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਪ੍ਰਤੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਹੁਣ ਅਣਮਿੱਥੇ ਸਮੇਂ ਦੀ ਹੜਤਾਲ ਬਾਰੇ ਪਹਿਲਾਂ ਹੀ ਸਰਕਾਰ ਨੂੰ ਦੱਸ ਦਿੱਤਾ ਗਿਆ ਸੀ। ਉਥੇ ਹੀ ਇਨ੍ਹਾਂ ਕਰਮਚਾਰੀਆਂ ਨੇ ਕਿਹਾ ਕਿ ਅਗਰ ਪ੍ਰਦਰਸ਼ਨ ਦੌਰਾਨ ਕੋਈ ਵੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਪੰਜਾਬ ਵਿੱਚ ਰੋਡਵੇਜ ,ਪਨਬਸ ਅਤੇ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਸਾਰੀਆਂ ਬੱਸਾਂ ਨੂੰ ਇਨ੍ਹਾਂ ਕਰਮਚਾਰੀਆਂ ਵੱਲੋਂ ਪੰਜਾਬ ਵਿੱਚ ਚਲਾਉਣਾ ਬੰਦ ਕੀਤਾ ਜਾਵੇਗਾ। 7 ਸਤੰਬਰ ਨੂੰ ਇਨ੍ਹਾਂ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਮਾਰਚ ਕੀਤਾ ਜਾਵੇਗਾ। ਕਰਮਚਾਰੀਆਂ ਨੇ ਕਿਹਾ ਕਿ ਅਗਰ ਉਹਨਾਂ ਦੀਆਂ ਮੰਗਾਂ ਨੂੰ ਨਹੀਂ ਪ੍ਰਵਾਨ ਕੀਤਾ ਜਾਂਦਾ ਅਤੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਹੋਰ ਤੇਜ਼ ਕਰ ਦੇਣਗੇ।
Previous Postਸਾਵਧਾਨ : ਇਥੇ ਲਈ ਹੋ ਗਿਆ ਅਚਾਨਕ ਹੁਣ ਇਹ ਸਰਕਾਰੀ ਹੁਕਮ ਲਾਗੂ ਕਰਨਾ ਪਵੇਗਾ ਇਹ ਜਰੂਰੀ ਕੰਮ
Next Postਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਜਾਰੀ ਹੋਇਆ ਇਹ ਵੱਡਾ ਅਲਰਟ – ਇਹਨਾਂ ਥਾਵਾਂ ਤੇ ਮੀਂਹ ਪੈਣ ਬਾਰੇ