ਪੰਜਾਬ ਵਾਸੀਆਂ ਲਈ ਆਈ ਵੱਡੀ ਚੰਗੀ ਖਬਰ – ਆਮ ਆਦਮੀ ਪਾਰਟੀ ਦੇ ਖਜਾਨਾ ਮੰਤਰੀ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਇਸ ਬਾਹਰ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਵੱਡੀ ਜਿੱਤ ਹਾਸਲ ਕਰ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਅੱਜ ਆਮ ਲੋਕਾਂ ਦੀ ਸਰਕਾਰ ਵੀ ਆਖਿਆ ਜਾ ਰਿਹਾ ਹੈ ਜਿਸ ਵੱਲੋਂ ਬਾਕੀ ਪਾਰਟੀਆਂ ਨੂੰ ਬਹੁਤ ਵੱਡੀ ਹਾਰ ਦਿੱਤੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਪੰਜਾਬ ਦੀ ਸੱਤਾ ਉੱਤੇ ਕਬਜ਼ਾ ਕੀਤਾ ਜਾ ਰਿਹਾ ਸੀ, ਉਥੇ ਹੀ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਪਾਰਟੀ ਬਣ ਕੇ ਉੱਭਰੀ ਹੈ ਜਿਸ ਵੱਲੋਂ ਸੱਤਾ ਵਿੱਚ ਅਜਿਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਆਰੰਭ ਕਰ ਦਿੱਤੇ ਗਏ ਹਨ।

ਆਮ ਆਦਮੀ ਪਾਰਟੀ ਵਿੱਚ ਅਤੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ-ਵੱਖ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਗਈ ਸੀ ਅਤੇ ਇਨ੍ਹਾਂ ਵਿਭਾਗਾਂ ਦੀ ਵੰਡ ਹੋਣ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਆਪਣਾ-ਆਪਣਾ ਕਾਰਜ ਭਾਰ ਸੰਭਾਲਿਆ ਗਿਆ ਹੈ। ਪੰਜਾਬ ਵਾਸੀਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਖਜ਼ਾਨਾ ਮੰਤਰੀ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੰਤਰੀ ਮੰਡਲ ਵਿਚ ਜਿਥੇ ਹਰਪਾਲ ਸਿੰਘ ਚੀਮਾ ਨੂੰ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਉਥੇ ਹੀ ਸੰਗਰੂਰ ਪਹੁੰਚਣ ਤੇ ਮੰਤਰੀ ਹਰਪਾਲ ਚੀਮਾ ਵੱਲੋਂ ਜਿੱਥੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਪੰਜਾਬ ਵਿੱਚ ਟੈਕਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿੱਥੇ ਕਿਹਾ ਗਿਆ ਹੈ ਕਿ ਪਹਿਲਾਂ ਤੋਂ ਲਾਗੂ ਕੀਤੇ ਗਏ ਟੈਕਸ ਨੂੰ ਹੀ ਜਾਰੀ ਰੱਖਿਆ ਜਾਵੇਗਾ, ਉਥੇ ਹੀ ਟੈਕਸ ਚੋਰੀ ਕਰਨ ਵਾਲਿਆਂ ਉਪਰ ਵੀ ਸਿਕੰਜਾ ਕਸਿਆ ਜਾਵੇਗਾ ਅਤੇ ਇਸ ਦੇ ਜ਼ਰੀਏ ਇਮਾਨਦਾਰੀ ਨਾਲ ਪੰਜਾਬ ਵਿੱਚ ਪਹਿਲਾ ਤੋਂ ਹੀ ਜਾਰੀ ਟੈਕਸਾਂ ਦੇ ਰਾਹੀ ਘਟਦੇ ਹੋਏ ਮਾਲੀਏ ਨੂੰ ਸੁਰੱਖਿਅਤ ਰੱਖਿਆ ਜਾਵੇਗਾ।

ਉਨ੍ਹਾਂ ਵੱਲੋਂ ਭਰਿਸ਼ਟਾਚਾਰ ਨੂੰ ਲੈ ਕੇ ਵੀ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਜਿੱਥੇ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ ਉਥੇ ਹੀ ਲੋਕਾਂ ਦਾ ਪੈਸਾ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾ ਦੇ ਤਹਿਤ ਵਰਤੋ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਫੈਸਲੇ ਲਵੇਗੀ, ਜਿਸ ਵੱਲੋਂ ਆਉਣ ਵਾਲੇ 3 ਮਹੀਨਿਆਂ ਦੇ ਵਿੱਚ ਨਵਾਂ ਬਜਟ ਪੇਸ਼ ਕੀਤਾ ਜਾਵੇਗਾ।