ਪੰਜਾਬ ਵਾਸੀਆਂ ਲਈ ਆਈ ਵੱਡੀ ਚੰਗੀ ਖਬਰ , ਮੌਸਮ ਵਿਭਾਗ ਵਲੋਂ ਏਨੀਆਂ ਤਰੀਕਾਂ ਨੂੰ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਵੱਧ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ l ਜਿਸ ਕਾਰਨ ਲੋਕਾਂ ਦੇ ਲਈ ਜੀਵਨ ਬਤੀਤ ਕਰਨਾ ਕਾਫੀ ਔਖਾ ਹੋਇਆ ਪਿਆ ਹੈ l ਪਰ ਬੀਤੇ ਦਿਨੀ ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਹੋਈ ਬੂੰਦਾਂ ਬਾਂਦੀ ਦੇ ਕਾਰਨ ਮੌਸਮ ਕਾਫੀ ਸੁਹਾਵਨਾ ਹੋ ਗਿਆ, ਜਿਸ ਕਾਰਨ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਮਿਲੀ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ 45 ਤੋਂ ਲੈ ਕੇ 48 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ ਸੀ l ਇਸੇ ਵਿਚਾਲੇ ਹੁਣ ਪੰਜਾਬ ਵਾਸੀਆਂ ਦੇ ਲਈ ਮੌਸਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਕਿ ਮੌਸਮ ਵਿਭਾਗ ਦੇ ਵੱਲੋਂ ਹੁਣ ਮੀਂਹ ਪੈਣ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਪੰਜਾਬੀ ਵੀ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਦਰਅਸਲ ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ,ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ 1 ਤੇ 2 ਜੂਨ ਨੂੰ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ, ਮੋਗਾ, ਕਪੂਰਥਲਾ, ਜਲੰਧਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਬਰਨਾਲਾ, SAS ਨਗਰ,ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ l ਇਸ ਤੋਂ ਇਲਾਵਾ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।

ਸੋ ਪੰਜਾਬ ਦੇ ਵਿੱਚ ਇਹਨਾਂ ਦਿਨੀ ਜਿਸ ਤਰ੍ਹਾਂ ਦਾ ਮੌਸਮ ਦਾ ਹਾਲ ਵੇਖਣ ਨੂੰ ਮਿਲਦਾ ਪਿਆ ਹੈ ਆਮ ਲੋਕਾਂ ਦੇ ਲਈ ਘਰਾਂ ਤੋਂ ਵੀ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ, ਪਰ ਇਸੇ ਵਿਚਾਲੇ ਮੌਸਮ ਦੇ ਨਾਲ ਜੁੜੀ ਹੋਈ ਇਸ ਅਪਡੇਟ ਤੋਂ ਬਾਅਦ ਪੰਜਾਬੀਆਂ ਦੇ ਮੁਰਝਾਏ ਹੋਏ ਚਿਹਰੇ ਹੁਣ ਖੁਸ਼ ਨਜ਼ਰ ਆ ਰਹੇ ਹਨ।