ਪੰਜਾਬ ਵਾਸੀਆਂ ਲਈ ਇਥੇ ਵੱਜੀ ਖ਼ਤਰੇ ਦੀ ਘੰਟੀ , ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਸਿਹਤ ਸਬੰਧੀ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਸਿਹਤ ਵਿਭਾਗ ਵੱਲੋਂ ਵੀ ਲਗਾਤਾਰ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ। ਬਰਸਾਤੀ ਮੌਸਮ ਦੇ ਵਿੱਚ ਜਿੱਥੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ ਅਤੇ ਕਈ ਲੋਕਾਂ ਦੀ ਇਹਨਾਂ ਬਿਮਾਰੀਆਂ ਦੇ ਚਲਦਿਆਂ ਹੋਇਆਂ ਮੌਤ ਵੀ ਹੋ ਜਾਂਦੀ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਖਾਸ ਸਾਫ਼ ਸਫ਼ਾਈ ਵੱਲ ਧਿਆਨ ਦੇਣ ਲਈ ਵੀ ਆਖਿਆ ਜਾਂਦਾ ਹੈ। ਹੁਣ ਪੰਜਾਬ ਵਾਸੀਆਂ ਲਈ ਖਤਰੇ ਦੀ ਘੰਟੀ ਵੱਜਣ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਜਿੱਥੇ ਅਲਰਟ ਵੀ ਜਾਰੀ ਹੋਇਆ ਹੈ। ਦੱਸ ਦਈਏ ਕਿ ਪਟਿਆਲਾ ਤੇ ਵਿੱਚ ਡੇਂਗੂ ਦੇ ਕਹਿਰ ਨੂੰ ਦੇਖਦੇ ਹੋਏ ਸਿਹਤ ਵਿਭਾਗ ਦੀ ਚਿੰਤਾ ਵੀ ਵੱਧ ਗਈ ਹੈ। ਜਿੱਥੇ ਪਟਿਆਲਾ ਵਿੱਚ ਡੇਂਗੂ ਦੇ ਪ੍ਰਕੋਪ ਦੇ ਚਲਦਿਆਂ ਹੋਇਆਂ ਛੇ ਨਵੇਂ ਕੇਸ ਇੱਕ ਦਿਨ ਵਿੱਚ ਹੀ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਕੇਸਾਂ ਦੀ ਗਿਣਤੀ 26 ਹੋ ਜਾਣ ਦੇ ਚਲਦਿਆਂ ਹੋਇਆਂ ਸਿਹਤ ਵਿਭਾਗ ਵੀ ਸੋਚ ਵਿੱਚ ਪੈ ਗਿਆ ਹੈ। ਇਹਨਾਂ ਵਿੱਚੋਂ 14 ਕੇਸ ਪਿੰਡਾਂ ਵਿੱਚੋਂ ਸਾਹਮਣੇ ਆਏ ਹਨ ਅਤੇ 12 ਕੇਸ ਸ਼ਹਿਰਾਂ ਵਿੱਚੋਂ ਸਾਹਮਣੇ ਆਏ ਹਨ। ਇਸ ਬਾਰੇ ਗੱਲ ਕਰਦੇ ਹੋਏ ਜਿਲੇ ਦੇ ਐਂਟੋਮੋਲੋਜਿਸਟ ਡਾਕਟਰ ਸੁਮਿਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਹੈ ਕਿ ਵਿਭਾਗ ਵੱਲੋਂ 39,530 ਘਰਾਂ ਦੀ ਵਿੱਚ ਪਾਣੀ ਦੇ ਸਰੋਤਾਂ ਦੀ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਜਾਂਚ ਕੀਤੀ ਗਈ। ਜਿੱਥੇ ਮਿਲਣ ਵਾਲੇ ਡੇਂਗੂ ਦੇ ਲਾਰਵੇ ਨੂੰ 671 ਥਾਵਾਂ ਤੇ ਟੀਮ ਵੱਲੋਂ ਨਸ਼ਟ ਕੀਤਾ ਗਿਆ। ਉੱਥੇ ਹੀ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ। ਅਤੇ ਲੋਕਾਂ ਨੂੰ ਆਖਿਆ ਗਿਆ ਹੈ ਕਿ ਕਿਤੇ ਵੀ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ ਕਿਉਂਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਇਸ ਤਰ੍ਹਾਂ ਹੀ ਲੁਧਿਆਣਾ ਜ਼ਿਲ੍ਹੇ ਦੇ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣ ਨਾਲ ਉੱਥੇ ਵੀ ਸਾਰੇ ਹਸਪਤਾਲਾਂ ਵਿੱਚ ਐਡਵਾਈਸਰੀ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਵੀ ਡੇਂਗੂ ਅਤੇ ਸਵਾਈਨ ਫਲੂ ਦੇ ਬਾਬਤ ਜਾਗਰੂਕ ਕੀਤਾ ਜਾ ਰਿਹਾ ਹੈ।