ਪੰਜਾਬ ਵਾਸੀਆਂ ਲਈ ਵੱਜੀ ਖਤਰੇ ਦੀ ਘੰਟੀ , ਇਸ ਦਰਿਆ ਚ ਵਧਿਆ ਪਾਣੀ ਦਾ ਪੱਧਰ

ਆਈ ਤਾਜਾ ਵੱਡੀ ਖਬਰ 

ਬੇਸ਼ੱਕ ਇਸ ਮੌਨਸੂਨ ਦੇ ਵਿੱਚ ਪੰਜਾਬ ਅੰਦਰ ਮੀਹ ਘੱਟ ਦਰਜ ਕੀਤਾ ਗਿਆ, ਪਰ ਕਈ ਇਲਾਕਿਆਂ ਦੇ ਵਿੱਚ ਬਾਰਿਸ਼ ਲਗਾਤਾਰ ਪੈਂਦੀ ਪਈ ਹੈ, ਜਿਸ ਕਾਰਨ ਵੱਡੇ ਨੁਕਸਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਉਂਦੀਆਂ ਪਈਆਂ ਨੇ ਤੇ ਇਸੇ ਵਿਚਾਲੇ ਹੁਣ ਪੰਜਾਬ ਵਾਸੀਆਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ, ਹੁਣ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਵੱਧ ਚੁੱਕਿਆ ਹੈ ਜਿਸ ਕਾਰਨ ਖਤਰੇ ਦੀ ਘੰਟੀ ਵੱਚ ਚੁੱਕੀ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ‘ਚ ਕਹਿਰ ਵਰਸਾਉਣ ਤੋਂ ਬਾਅਦ ਹੁਣ ਬਿਆਸ ਦਰਿਆ ਮੈਦਾਨੀ ਖੇਤਰਾਂ ਵਿਚ ਵੀ ਭਿਆਨਕ ਰੂਪ ਧਾਰਨ ਕਰਦਾ ਹੋਇਆ ਨਜ਼ਰ ਆ ਰਿਹਾ ਹੈ, ਜਿਸ ਨੇ ਹੁਣ ਪੰਜਾਬ ਸਰਕਾਰ ਤੇ ਪੰਜਾਬ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਕਾਫੀ ਵਧਿਆ ਹੋਇਆ ਹੈ l ਜਿਸ ਨੇ ਇੱਕ ਨਵੀਂ ਚਿੰਤਾ ਛੇੜ ਦਿੱਤੀ ਹੈ l ਇਸ ਸੀਜ਼ਨ ਦਾ ਸਭ ਤੋਂ ਉੱਚਤਮ ਪਾਣੀ ਦਾ ਪੱਧਰ ਮੰਨਿਆ ਜਾ ਰਿਹਾ ਹੈ। ਜਿਸ ਸੰਬੰਧ ਦੇ ਵਿੱਚ ਹੁਣ ਪ੍ਰਸ਼ਾਸਨ ਦੇ ਵੱਲੋਂ ਵੀ ਤਿਆਰੀਆਂ ਖਿੱਚ ਲਈਆਂ ਗਈਆਂ ਹਨ ਕਿਉਂਕਿ ਪਿਛਲੇ ਹੜਾਂ ਕਾਰਨ ਪੰਜਾਬ ਦੇ ਵਿੱਚ ਹੋਏ ਨੁਕਸਾਨ ਦੇ ਕਾਰਣ ਲੋਕਾਂ ਨੂੰ ਵੱਡੇ ਪੱਧਰ ਤੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ ਤੇ ਇਸੇ ਵਿਚਾਲੇ ਹੁਣ ਖਤਰੇ ਦੀ ਘੰਟੀ ਦੇ ਵੱਜਦੇ ਸਾਰ ਹੀ ਪ੍ਰਸ਼ਾਸਨ ਦੇ ਵੱਲੋਂ ਵੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ ਇਸ ਸਬੰਧੀ ਮੌਕੇ ‘ਤੇ ਦਰਿਆ ਬਿਆਸ ਕੰਢੇ ਮੌਜੂਦ ਇਰੀਗੇਸ਼ਨ ਵਿਭਾਗ ਦੇ ਅਧਿਕਾਰੀ ਉਮੇਦ ਸਿੰਘ ਨੇ ਦੱਸਿਆ ਕਿ ਦਰਿਆ ਬਿਆਸ ਦੇ ਵਿੱਚ ਪਾਣੀ ਦਾ ਪੱਧਰ ਪਹਿਲਾਂ 23 ਹਜ਼ਾਰ ਨਜ਼ਦੀਕ ਸੀ ਜੋ ਹੁਣ 44 ਹਜ਼ਾਰ ਕਿਊਸਿਕ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਬਿਆਸ ਦਰਿਆ ਵਿਚ ਸਾਫ ਪਾਣੀ ਦੀ ਬਜਾਏ ਹਿਮਾਚਲ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਤੋਂ ਬਾਅਦ ਮਲਬੇ ਦਾ ਭਰਿਆ ਪਾਣੀ ਆਉਂਦਾ ਹੋਇਆ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਹੁਣ ਪੰਜਾਬ ਵਿੱਚ ਇਸ ਨੂੰ ਲੈ ਕੇ ਤਿਆਰੀਆਂ ਆਰੰਭੀਆਂ ਗਈਆਂ ਹਨ l ਜ਼ਿਕਰਯੋਗ ਹੈ ਕਿ ਇਸ ਮਾਨਸੂਨ ਦੇ ਸੀਜ਼ਨ ਦੇ ਵਿੱਚ ਹੁਣ ਦੇਸ਼ ਭਰ ਤੋਂ ਕੁਦਰਤ ਦੀ ਕਰੋਪੀ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਪਈਆਂ ਹਨ, ਜਿਸ ਕਾਰਨ ਪੂਰਾ ਦੇਸ਼ ਚਿੰਤਾ ਦੇ ਵਿੱਚ ਹੈ ਤੇ ਇਸੇ ਵਿਚਾਲੇ ਹੁਣ ਪੰਜਾਬ ਦੀ ਜਨਤਾ ਤੇ ਪੰਜਾਬ ਸਰਕਾਰ ਦੇ ਲਈ ਵੀ ਖਤਰੇ ਦੀ ਘੰਟੀ ਵੱਜ ਚੁੱਕੀ ਹੈ।