ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕੇਸਾਂ ਨਾਲ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਗਹਿਰੀ ਚਿੰਤਾ ਵੇਖੀ ਜਾ ਰਹੀ ਹੈ ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤਾ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ 30 ਅਪ੍ਰੈਲ ਤੱਕ ਬੰਦ ਕੀਤਾ ਗਿਆ ਸੀ ਉੱਥੇ ਹੀ ਬੱਚਿਆਂ ਦੀਆਂ ਬੋਰਡ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਜਿਨ੍ਹਾਂ ਵਿੱਚ ਪੰਜਵੀਂ ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਲਈ ਹੀ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ।
ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਹਿੱਤ ਹੀ ਸਕੂਲ ਵਿੱਚ ਪੜ੍ਹਾਈ ਸਬੰਧੀ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਵਿਦਿਆਰਥੀਆਂ ਬਾਰੇ 31 ਅਗਸਤ ਤੱਕ ਲਈ ਹੋ ਗਿਆ ਇਹ ਐਲਾਨ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਾਰੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਾਖ਼ਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਦੇ ਅਨੁਸਾਰ ਬੋਰਡ ਦੀਆਂ ਕਲਾਸਾਂ ਵਾਲੇ ਵਿਦਿਆਰਥੀ 31 ਅਗਸਤ ਤਕ ਦਾਖਲਾ ਲੈ ਸਕਣਗੇ।
ਅਕਾਦਮਿਕ ਸਾਲ 2021-22 ਲਈ ਦਾਖਲਿਆਂ ਹਿਤ ਨਿਰਧਾਰਤ ਸ਼ੈਡਿਊਲ ਸਬੰਧੀ ਸੰਪੂਰਨ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਵੀ ਉਪਲਬਧ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਨਾਲ ਸਬੰਧਤ ਸ਼੍ਰੇਣੀਆਂ ਪੰਜਵੀਂ, ਅੱਠਵੀ, ਨੌਵੀਂ, ਦਸਵੀਂ, 11ਵੀਂ ਤੇ 12ਵੀਂ ਦੇ ਵਿਦਿਆਰਥੀ ਸ਼ੈਡਿਊਲ ਅਨੁਸਾਰ 31 ਅਗਸਤ ਤਕ ਸਰਕਾਰੀ, ਏਡਿਡ, ਸਿੱਖਿਆ ਬੋਰਡ ਨਾਲ ਐਫ਼ੀਲਇਏਟਿਡ ਤੇ ਐਸੋਸੀਏਡਿਟ ਸੰਸਥਾਵਾਂ ਵਿੱਚ ਦਾਖਲਾ ਲੈ ਸਕਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਦੌਰਾਨ ਬੋਰਡ ਨਾਲ ਸਬੰਧਤ ਸ਼੍ਰੇਣੀਆਂ ‘ਚ ਦਾਖਲਾ ਲੈਣ ਲਈ ਸ਼ੈਡਿਊਲ ਨਿਰਧਾਰਤ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬੱਚਿਆਂ ਵਿੱਚ ਚਿੰਤਾ ਖਤਮ ਹੋ ਗਈ ਹੈ।
Previous Postਕੈਪਟਨ ਸਰਕਾਰ ਨੇ ਪਿੰਡਾਂ ਵਾਲਿਆਂ ਲਈ ਕਰਤਾ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ
Next Postਕੇਂਦਰ ਸਰਕਾਰ ਤੋਂ ਗੈਸ ਸਲੰਡਰ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ , ਲੋਕਾਂ ਚ ਖੁਸ਼ੀ