ਆਈ ਤਾਜ਼ਾ ਵੱਡੀ ਖਬਰ
8 ਜਨਵਰੀ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਬਾਰੇ ਐਲਾਨ ਕੀਤਾ ਗਿਆ ਸੀ। ਉੱਥੇ ਇਸ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਕੁਝ ਲੋਕਾਂ ਦੀ ਮੰਗ ਉੱਪਰ ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਣ ਕਮਿਸ਼ਨ ਨੂੰ ਚੋਣਾਂ ਦੀ ਤਰੀਕ ਅੱਗੇ ਕੀਤੇ ਜਾਣ ਦੀ ਅਪੀਲ ਕੀਤੀ ਗਈ ਸੀ ਉਥੇ ਹੀ ਹੁਣ ਚੋਣਾਂ ਦੀ ਤਰੀਕ ਨੂੰ ਚੋਣ ਕਮਿਸ਼ਨ ਵੱਲੋਂ ਬਦਲ ਦਿੱਤਾ ਗਿਆ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਹੁਣ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਜਿਸ ਬਾਰੇ ਸੂਬਾ ਸਰਕਾਰ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਨੂੰ ਵੀ ਪੂਰੀ ਤਰਾਂ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਉੱਥੇ ਹੀ ਪੰਜਾਬ ਵਿੱਚ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਇਥੇ ਵੋਟਾਂ ਦੀ ਰਿਹਸਲ ਕਰਨ ਜਾ ਰਿਹਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਅਤੇ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੱਲੋਵਾਲ ਤੋ ਭੋਗਪੁਰ ਸੜਕ ਤੇ ਪੈਂਦੇ ਪਿੰਡ ਆਹਰ ਕੁੁੰਟ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਮੋਟਰਸਾਈਕਲ ਸਵਾਰ ਉਸ ਸਮੇਂ ਇਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਸਮੇਂ ਉਹ ਆਪਣੇ ਮੋਟਰਸਾਈਕਲ ਤੇ ਹੁਸ਼ਿਆਰਪੁਰ ਆਈ ਟੀ ਆਈ ਵਿਖੇ ਹੋਣ ਵਾਲੀਆਂ ਚੋਣਾਂ ਦੀ ਰਿਹਰਸਲ ਸਬੰਧੀ ਜਾ ਰਿਹਾ ਸੀ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਮਨਜੀਤ ਕੁਮਾਰ ਨੇ ਦੱਸਿਆ ਕਿ, ਉਹ ਤੇ ਉਸਦਾ ਭਰਾ ਦਵਿੰਦਰ ਕੁਮਾਰ 48 ਸਾਲਾ ਵਾਸੀ ਸੂਸ ਆਪਣੇ ਆਪਣੇ ਮੋਟਰਸਾਈਕਲ ਤੇ ਹੁਸ਼ਿਆਰਪੁਰ ਆਈ ਟੀ ਆਈ ਵਿਖੇ ਇਲੈਕਸ਼ਨ ਦੀ ਰਿਹਾਇਸ਼ ਲਈ ਜਾ ਰਹੇ ਸਨ।
ਉਸ ਸਮੇਂ ਹੀ ਆਹਰ ਕੂੰਟ ਕੋਲ ਪਹੁੰਚਣ ਤੇ ਬੁਲੋਵਾਲ ਸਾਈਡ ਤੋਂ ਆ ਰਹੀ ਇਕ ਕਾਰ ਨੇ ਦਵਿੰਦਰ ਕੁਮਾਰ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਕਾਰਨ ਜਿੱਥੇ ਉਸਦਾ ਭਰਾ ਇਸ ਟੱਕਰ ਕਾਰਨ ਸੜਕ ਤੇ ਡਿੱਗ ਪਿਆ। ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰ ਵੀ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖ਼ਤ ਨਾਲ ਟਕਰਾ ਗਈ।
Previous Postਕੁਝ ਮਹੀਨੇ ਪਹਿਲਾਂ ਵਿਆਹੇ ਮਾਪਿਆਂ ਦੇ ਇਕਲੋਤੇ ਪੁੱਤ ਨੂੰ ਵਿਦੇਸ਼ ਚ ਏਅਰਪੋਰਟ ਤੇ ਮਿਲੀ ਇਸ ਤਰਾਂ ਮੌਤ
Next Postਪੰਜਾਬ ਚ ਇਥੋਂ ਟੋਲ ਪਲਾਜ਼ੇ ਬਾਰੇ ਆਈ ਵੱਡੀ ਖਬਰ – ਹੋ ਹੁਣ ਇਹ ਐਲਾਨ