ਪੰਜਾਬ: ਵੱਡਾ ਟਰਾਲਾ ਕਾਰ ਤੇ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, 1 ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ  

ਕੁਝ ਵਾਹਨ ਚਾਲਕਾਂ ਦੀ ਅਣਗਿਹਲੀ ਦੇ ਚਲਦਿਆਂ ਹੋਇਆਂ ਜਿੱਥੇ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੇ ਅਜਿਹੇ ਦੁਖਦਾਈ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਜੋ ਪਰਵਾਰਕ ਮੈਂਬਰ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ, ਸੜਕਾਂ ਤੇ ਜਾਣ ਵਾਲੇ ਵਾਹਨਾਂ ਨੂੰ ਉਨ੍ਹਾਂ ਦੀ ਪਾਲਣਾ ਕਰਨ ਵਾਸਤੇ ਵੀ ਆਖਿਆ ਜਾਂਦਾ ਹੈ।

ਪਰ ਕੁਝ ਲੋਕ ਇਨ੍ਹਾਂ ਦੀ ਪਾਲਣਾ ਨਹੀਂ ਕਰਦੇ ਅਤੇ ਅਜਿਹੇ ਹਾਦਸਿਆਂ ਨੂੰ ਅੰਜਾਮ ਦੇ ਦਿੰਦੇ ਹਨ। ਹੁਣ ਪੰਜਾਬ ਵਿੱਚ ਇੱਥੇ ਟਰਾਲਾ ਕਾਰ ਦੇ ਪਲਟਣ ਕਾਰਨ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਇਕ ਹੀ ਪਰਿਵਾਰ ਦੇ 3 ਜੀਆਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਜਿਲਾ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਤੋਂ ਸਾਹਮਣੇ ਆਇਆ ਹੈ। ਇਹ ਹਾਦਸਾ ਬਹਿਰਾਮ ਦੇ ਵਿੱਚ ਉਸ ਸਮੇਂ ਵਾਪਰਿਆ ਜਦੋਂ ਇਕ ਟੀ ਪੁਆਇੰਟ ਤੇ ਮੋੜ ਕੱਟਣ ਲੱਗੇ ਇੱਕ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਸ ਦੀ ਚਪੇਟ ਵਿਚ ਦੋ ਕਾਰਾਂ ਆ ਗਈਆਂ।

ਜਿਨ੍ਹਾਂ ਵਿਚੋਂ ਇਕ ਕਾਰ ਵਿਚ ਸਵਾਰ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਇਸ ਗੱਡੀ ਵਿਚ ਜਿੱਥੇ ਪਤੀ-ਪਤਨੀ ਅਤੇ ਉਨ੍ਹਾਂ ਦਾ ਬੇਟਾ ਸ਼ਾਮਲ ਸੀ। ਜਿਨ੍ਹਾਂ ਦੀ ਕਾਰ ਨੂੰ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਟਰਾਲੇ ਦੇ ਹੇਠਾਂ ਤੋਂ ਕੱਢਿਆ ਗਿਆ। ਟਰਾਲਾ ਜਿੱਥੇ ਮਾਹਿਲਪੁਰ ਰੋਡ ਵੱਲ ਨੂੰ ਮੋੜ ਦਿੱਤਾ ਗਿਆ ਸੀ ਉਥੇ ਹੀ ਇਸ ਭਿਆਨਕ ਹਾਦਸਾ ਵਾਪਰਿਆ ਸੀ। ਤੁਸੀਂ ਘਰ ਵਿਚ ਵੀ ਤਿੰਨ ਵਿਅਕਤੀ ਸਵਾਰ ਸਨ ਜਿਨ੍ਹਾਂ ਵਿੱਚ ਮਨਜਿੰਦਰ ਸਿੰਘ ਅਤੇ ਉਸਦੇ ਕਰੀਬੀ ਰਿਸ਼ਤੇਦਾਰ ਸੁਖਵਿੰਦਰ ਕੌਰ ਅਤੇ ਉਸ ਦਾ ਬੇਟਾ ਪਰਮਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਟਰਾਲਾ ਚਲਾਉਣ ਵਾਲਾ ਡਰਾਈਵਰ ਮੇਜਰ ਸਿੰਘ ਵਾਸੀ ਮੁਹੰਮਦ ਸ਼ਾਹ ਵਾਲਾ ਤਹਿਸੀਲ ਜ਼ੀਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਦੀ ਧਾਰਾ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।