ਆਈ ਤਾਜਾ ਵੱਡੀ ਖਬਰ
ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਉਥੇ ਹੀ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਕਰਵਾਈ ਜਾਂਦੀ ਰਹੀ ਹੈ। ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਇਸ ਤਰ੍ਹਾਂ ਲਾਗੂ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੀ ਸਰਕਾਰ ਵੱਲੋਂ ਬੱਚਿਆਂ ਦੀਆਂ ਪੰਜਵੀਂ ,ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉਸ ਤੋਂ ਪਿੱਛੋਂ ਸੀ ਬੀ ਐਸ ਈ ਵੱਲੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਵੀ ਬੱਚਿਆਂ ਦੇ ਮਾਪਿਆਂ ਦੇ ਕਹਿਣ ਅਨੁਸਾਰ ਰੱਦ ਕਰ ਦਿੱਤੀਆਂ ਗਈਆਂ। ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਲਈ ਹੁਣ ਇਹ ਐਲਾਨ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2020-21 ਦੀਆਂ 12 ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਕਰੋਨਾ ਦੇ ਕਾਰਨ ਰਹਿੰਦੀਆਂ ਸਨ। ਕਰੋਨਾ ਕਾਰਨ ਗੰ-ਭੀ-ਰ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਨਹੀਂ ਕਰਵਾਈਆਂ ਗਈਆਂ ਸਨ । ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਇਸ ਬਾਰੇ ਜਾਣਕਾਰੀ ਮੁਹਾਈਆ ਕਰਵਾਉਂਦੇ ਦੱਸਿਆ ਗਿਆ ਹੈ ਕਿ ਸਿੱਖਿਆ ਬੋਰਡ ਵੱਲੋਂ ਹੁਣ ਇਹ ਪ੍ਰੀਖਿਆਵਾਂ ਆਨਲਾਇਨ ਮਾਧਿਅਮ ਰਾਹੀਂ 15 ਜੂਨ 2020-21 ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਥੇ ਪਹਿਲਾਂ ਬਾਰ੍ਹਵੀਂ ਸ਼੍ਰੇਣੀ ਦੀ ਵੋਕੇਸ਼ਨਲ ਸਟਰੀਮ ਅਤੇ ਐੱਨ ਐੱਸ ਕਿਊ ਐੱਫ ਵਿਸ਼ਿਆਂ ਦੀ ਪ੍ਰਯੋਗੀ ਪ੍ਰੀਖਿਆ ਹੋ ਚੁੱਕੀਆਂ ਹਨ।
ਉਥੇ ਹੀ ਰਹਿਦੀਆਂ ਪ੍ਰੀਖਿਆਵਾਂ ਹੁਣ ਕਰਵਾਈਆਂ ਜਾ ਰਹੀਆਂ ਹਨ। ਜਿਸ ਬਾਰੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਵੇਰਵਾ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਆਧੁਨਿਕ 2020-21 ਦੀਆਂ ਬਾਰਵੀ ਕਲਾਸ ਦੀਆਂ ਪ੍ਰਯੋਗੀ ਵਿਸ਼ਿਆਂ ਦੀਆਂ ਰਹਿੰਦੀਆਂ ਪ੍ਰੀਖਿਆਵਾਂ ਲਈਆਂ ਜਾਣਗੀਆਂ। ਇਨ੍ਹਾਂ ਪ੍ਰੀਖਿਆਵਾਂ ਬਾਰੇ ਵਧੇਰੇ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਸੰਸਥਾਵਾਂ ਦੇ ਮੁੱਖੀਆਂ ਨੂੰ ਵੀ ਇਨ੍ਹਾਂ ਪ੍ਰੀਖਿਆਵਾਂ ਬਾਰੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਉਥੇ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਥੇ ਹੀ ਪੰਜਾਬ ਰਾਜ ਦੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਉਹ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਬਾਰੇ ਸਾਰੇ ਬੱਚਿਆਂ ਨੂੰ ਜਾਣਕਾਰੀ ਮੁਹਇਆ ਕਰਵਾ ਦੇਣ ਤਾਂ ਜੋ ਕੋਈ ਵੀ ਵਿਦਿਆਰਥੀ ਇਹ ਪ੍ਰੀਖਿਆਵਾਂ ਦੇਣ ਤੋਂ ਵਾਂਝਾ ਨਾ ਰਹਿ ਸਕੇ।
Previous Postਕੇਂਦਰ ਸਰਕਾਰ ਤੋਂ ਗੱਡੀਆਂ ਦੇ ਡਰਾਈਵਿੰਗ ਲਾਈਸੈਂਸ ਬਾਰੇ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ
Next Postਕਿਸਾਨਾਂ ਨੂੰ ਮਿਲਣਗੇ 10000 ਰੁਪਏ ਇਥੇ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ