ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਦੇਸ਼ ਵਿਚ ਜਿੱਥੇ ਪਹਿਲਾਂ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਗਈ ਸੀ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿੱਥੇ ਬੱਚੇ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ 2 ਅਗਸਤ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਪਰ ਅਜੇ ਵੀ ਬਹੁਤ ਸਾਰੇ ਸਕੂਲਾਂ ਵਿੱਚ ਛੋਟੇ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਸਕੂਲਾਂ ਵਿੱਚ ਕਰੋਨਾ ਸਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਜਿਸ ਸਦਕਾ ਕਰੋਨਾ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ। ਹੁਣ ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਲੈ ਕੇ ਮਾਪਿਆਂ ਅਤੇ ਬੱਚਿਆਂ ਵਿੱਚ ਰੋਸ ਹੈ। ਕਿਉਂਕਿ ਜਿੱਥੇ ਸਿੱਖਿਆ ਵਿਭਾਗ ਵੱਲੋਂ ਸਤੰਬਰ ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਲਈਆਂ ਜਾ ਰਹੀਆਂ ਸਨ।
ਉੱਥੇ ਹੀ ਇਸ ਸਬੰਧੀ ਪੇਪਰ ਪਹਿਲਾਂ ਹੀ ਯੂਟਿਊਬ ਚੈਨਲ ਤੇ ਵਾਇਰਲ ਹੋ ਚੁੱਕੇ ਹਨ। 6ਵੀ ਤੋ ਲੈ ਕੇ ਬਾਰ੍ਹਵੀਂ ਤਕ ਲੈ ਜਾਣ ਵਾਲੇ ਪ੍ਰੀਖਿਆਵਾਂ ਬਾਰੇ ਸਾਰੇ ਪ੍ਰਸ਼ਨ ਉੱਤਰ ਹੱਲ ਕਰਕੇ ਵਾਇਰਲ ਕੀਤੇ ਗਏ ਹਨ। ਇਸ ਬਾਰੇ ਅਧਿਆਪਕਾਂ ਵੱਲੋਂ ਦੱਸਿਆ ਗਿਆ ਹੈ ਕਿ ਲੀਕ ਹੋਏ ਪ੍ਰਸ਼ਨ ਇਕ ਦਿਨ ਪਹਿਲਾਂ ਹੀ ਵਾਇਰਲ ਹੋਏ ਹਨ ਅਤੇ ਜੋ ਸੋਮਵਾਰ ਨੂੰ ਲੈ ਜਾਣ ਵਾਲੇ ਪੇਪਰਾਂ ਨਾਲ ਬਿਲਕੁਲ ਮੇਲ ਖਾਂਦੇ ਹਨ। ਇਨ੍ਹਾਂ ਦੀ ਪੁਸ਼ਟੀ ਕੁਝ ਅਧਿਆਪਕਾਂ ਵੱਲੋਂ ਕੀਤੀ ਗਈ ਹੈ।
ਉੱਥੇ ਹੀ ਨਕਲ ਵਿਰੋਧੀ ਅਧਿਆਪਕ ਫਰੰਟ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਵੀ ਇਸ ਮਾਮਲੇ ਨੂੰ ਲੈ ਕੇ ਜਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਲਖਬੀਰ ਸਿੰਘ ਸਮਰਾ ਨੂੰ ਸ਼ਿਕਾਇਤ ਕੀਤੀ ਹੈ। ਤਾਂ ਜੋ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ। ਜਿਸ ਸਦਕਾ ਬੱਚਿਆਂ ਦੇ ਨਾਲ ਕੀਤੇ ਜਾਣ ਵਾਲੇ ਖਿਲਵਾੜ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਜਿੱਥੇ ਬੱਚਿਆਂ ਦੀਆਂ ਪ੍ਰੀਖਿਆਵਾਂ ਸੋਮਵਾਰ ਤੋਂ ਸ਼ੁਰੂ ਹੋਈਆ, ਉੱਥੇ ਹੀ ਯੂ ਟਿਊਬ ਲਿੰਕ ਉਪਰ ਹੱਲ ਕੀਤੇ ਗਏ ਪੇਪਰ ਐਤਵਾਰ ਨੂੰ ਵਾਇਰਲ ਹੋਏ ਹਨ।
Previous Postਹੁਣੇ ਹੁਣੇ ਇੰਡੀਆ ਚ ਆਸਮਾਨ ਚ ਉਡੇ ਹਵਾਈ ਜਹਾਜ ਨਾਲ ਟਕਰਾਈ ਇਹ ਚੀਜ – ਪਈਆਂ ਭਾਜੜਾਂ
Next Postਅਚਾਨਕ ਹੁਣੇ ਹੁਣੇ 15 ਅਕਤੂਬਰ ਤੱਕ ਤਾਲਾਬੰਦੀ ਦਾ ਹੋ ਗਿਆ ਏਥੇ ਐਲਾਨ – ਤਾਜਾ ਵੱਡੀ ਖਬਰ