ਪੰਜਾਬ : ਸਕੂਲਾਂ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ – ਹੋਣ ਲੱਗਾ ਇਹ ਕੰਮ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਤੇ ਕੁਝ ਪੁਰਾਣੀਆਂ ਨੀਤੀਆਂ ਨੂੰ ਹੀ ਸੋਧ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਜੋ ਸਮੇਂ ਦੇ ਅਨੁਸਾਰ ਤੇ ਲੋਕਾਂ ਦੀਆਂ ਮੰਗਾਂ ਦੇ ਅਨੁਸਾਰ ਕਰਨੀਆਂ ਜ਼ਰੂਰੀ ਹਨ। ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਦਮਾਂ ਕਾਰਨ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

ਆਏ ਦਿਨ ਹੀ ਕੀਤੇ ਜਾਣ ਵਾਲੇ ਅਜੇਹੇ ਐਲਾਨਾਂ ਨਾਲ ਸਕੂਲ ਆਉਣ ਵਾਲੇ ਬੱਚਿਆਂ ਵਿੱਚ ਪਹਿਲਾ ਦੇ ਮੁਕਾਬਲੇ ਵਧੇਰੇ ਉਤਸ਼ਾਹ ਵੇਖਿਆ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਦਾ ਨਵੀਨੀ ਕਰਨ ਕੀਤਾ ਜਾ ਰਿਹਾ ਹੈ। ਜਿੱਥੇ ਸੂਬੇ ਦੇ ਸਭ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਦੇ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਨਾ ਹੋਵੇ ਇਸ ਲਈ ਸੂਬਾ ਸਰਕਾਰ ਵੱਲੋਂ ਇਸ ਵਿੱਚ ਵੀ ਕਾਫੀ ਕਟੌਤੀ ਕੀਤੀ ਗਈ ਹੈ। ਹੁਣ ਪੰਜਾਬ ਦੇ ਸਕੂਲਾਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਹੋਣ ਲੱਗਾ ਹੈ ਇਹ ਕੰਮ।

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਬੱਚਿਆਂ ਨੂੰ ਸਰਕਾਰ ਵੱਲੋਂ ਬਣਾਏ ਗਏ ਸਮਾਰਟ ਸਕੂਲਾਂ ਵਿੱਚ ਪੜ੍ਹਨ ਦਾ ਮੌਕਾ ਮਿਲੇਗਾ। ਕਰੋਨਾ ਦੇ ਸਮੇਂ ਵੀ ਸਰਕਾਰ ਵੱਲੋਂ ਆਨਲਾਈਨ ਸਿੱਖਿਆ ਦੇ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਜੋੜੀ ਰੱਖਿਆ। ਹੁਣ ਸਕੂਲਾਂ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਇਨਰੋਲਮੈਂਟ ਬੂਸਟਰ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਹੁਣ ਘਰ-ਘਰ ਜਾ ਕੇ ਬੱਚਿਆਂ ਦੀ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਸਬੰਧੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਨ੍ਹਾਂ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਸਰਕਾਰ ਵੱਲੋਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਅਧਿਆਪਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਬਜ਼ਾਰਾਂ ਅਤੇ ਪੰਚਾਂ ਸਰਪੰਚਾਂ ਤੇ ਹੋਰ ਪਤਵੰਤਿਆਂ ਨਾਲ ਮੀਟਿੰਗ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗ ਦੇ ਵਿੱਚ ਸਕੂਲ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ , ਵੀਡੀਓ , ਫ਼ਿਲਮ ਤਿਆਰ ਕਰ ਕੇ ਸੋਸ਼ਲ ਮੀਡੀਆ ਤੇ ਵੀ ਲੋਡ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਅਧਾਰ ਤੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਸਕਣ। ਕਰੋਨਾ ਦੇ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਸਬੰਧੀ 15 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਸੀ।