ਪੰਜਾਬ : ਸਕੂਲਾਂ ਲਈ ਆਈ ਇਹ ਵੱਡੀ ਖਬਰ – ਅਧਿਆਪਕਾਂ ਲਈ ਜਾਰੀ ਹੋਇਆ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਕਰੋਨਾ ਦੇ ਦੌਰ ਕਾਰਨ ਵਿੱਦਿਅਕ ਅਦਾਰਿਆਂ ਨੂੰ ਜਿਥੇ ਬੰਦ ਕੀਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੇ ਜਾਣ ਦੇ ਆਦੇਸ਼ ਸਰਕਾਰ ਵੱਲੋਂ ਦਿੱਤੇ ਗਏ ਸਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਜਿੱਥੇ ਸਲੇਬਸ ਵਿੱਚ ਕਟੌਤੀ ਕੀਤੀ ਗਈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਵੀਂ, ਅੱਠਵੀਂ, ਦਸਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਬੱਚਿਆਂ ਨੂੰ ਬਿਨਾਂ ਪ੍ਰੀਖਿਆਵਾਂ ਤੋਂ ਹੀ ਅਗਲੀਆਂ ਕਲਾਸਾਂ ਵਿਚ ਕਰ ਦਿੱਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ।

ਪੰਜਾਬ ਵਿੱਚ ਸਕੂਲਾਂ ਲਈ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਅਧਿਆਪਕਾਂ ਲਈ ਇਹ ਹੁਕਮ ਜਾਰੀ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਢਾਂਚੇ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿਚ ਤਾਇਨਾਤ ਅਧਿਆਪਕਾਂ ਲਈ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਹੁਣ ਉਨ੍ਹਾਂ ਅਧਿਆਪਕਾਂ ਦੀ ਤਾਇਨਾਤੀ ਉਨ੍ਹਾਂ ਦੇ ਖੇਤਰ ਵਿਚ 15 ਕਿਲੋਮੀਟਰ ਦੇ ਏਰੀਏ ਤੋਂ ਦੂਰ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਕਿਸੀ ਵੀ ਨਿੱਜੀ ਸਕੂਲ ਦੀ ਮੈਨੇਜਮੇਂਟ ਕਮੇਟੀ ਨਾਲ ਸਬੰਧਤ ਹੋਣਗੇ।

ਇਹਨਾਂ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਮਾਤਾ ,ਪਿਤਾ, ਪਤੀ, ਪਤਨੀ, ਭੈਣ, ਭਰਾ, ਬੇਟਾ ,ਬੇਟੀ, ਦਿਓਰ,ਭਰਜਾਈ, ਸੱਸ-ਸਹੁਰਾ ਜਾਂ ਕੋਈ ਹੋਰ ਰਿਸ਼ਤੇਦਾਰ ਕਿਸੇ ਵੀ ਨਿੱਜੀ ਸਕੂਲ ਦੀ ਮੈਨੇਜਮੇਂਟ ਕਮੇਟੀ ਦਾ ਮੈਂਬਰ ਹੋਵੇਗਾ, ਤਾਂ ਉਹ ਅਧਿਆਪਕ 15 ਕਿਲੋਮੀਟਰ ਦੇ ਏਰੀਏ ਦੇ ਅੰਦਰ ਤੈਨਾਤ ਨਹੀਂ ਹੋ ਸਕਦੇ। ਕਿਉਂਕਿ ਕੁਝ ਅਧਿਆਪਕਾਂ ਵੱਲੋਂ ਨਿੱਜੀ ਸਕੂਲਾਂ ਵਿੱਚ ਬੱਚਿਆਂ ਦੇ ਵਧੇਰੇ ਦਾਖਲਾ ਪ੍ਰਕਿਰਿਆ ਉਪਰ ਜ਼ੋਰ ਦਿੱਤਾ ਜਾਂਦਾ ਹੈ।

ਇਸ ਲਈ ਸਿੱਖਿਆ ਵਿਭਾਗ ਵੱਲੋਂ ਟੀਚਰ ਟਰਾਂਸਪੋਰਟ ਪਾਲਸੀ 2019 ਦੇ ਤਹਿਤ ਵੱਖ-ਵੱਖ ਕਾਡਰ ਦੇ ਅਧਿਆਪਕਾਂ ਦੀ ਟਰਾਂਸਫਰ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਆਨਲਾਈਨ ਟੀਚਰ ਟਰਾਂਸਫਰ ਪਾਲਿਸੀ ਅਪਲਾਈ ਕਰਦੇ ਹੋਏ ਇਸ ਬਾਰ ਇੱਛੁਕ ਅਧਿਆਪਕਾ ਦੀ ਆਨਲਾਈਨ ਟਰਾਸਫਰ ਕੀਤੀ ਗਈ ਹੈ। ਇਸ ਲੜੀ ਦੇ ਤਹਿਤ ਇਸ ਵਿੱਚ ਸਾਰੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਮੇਂ ਸਮੇਂ ਤੇ ਗਾਈਡਲਾਈਨ ਜਾਰੀ ਕੀਤੀਆਂ ਜਾਂਦੀਆਂ ਹਨ।