ਪੰਜਾਬ ਸਕੂਲਾਂ ਲਈ ਆਈ ਵੱਡੀ ਖਬਰ – ਕੈਪਟਨ ਨੇ ਦਿਤੇ ਇਹ ਹੁਕਮ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਜਿੱਥੇ ਕਰੋਨਾ ਤੋਂ ਬਚਾਅ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਜਿਸ ਨਾਲ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਵਿੱਦਿਅਕ ਅਦਾਰਿਆਂ ਦੇ ਵਿੱਚ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਸਮੇਂ ਦੇ ਅਨੁਸਾਰ ਬੱਚਿਆਂ ਨੂੰ ਵਿਦਿਆ ਪ੍ਰਦਾਨ ਕੀਤੀ ਜਾ ਸਕੇ। ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਬੱਚਿਆਂ ਦੇ ਸਿਲੇਬਸ ਵਿੱਚ ਕਾਫੀ ਹੱਦ ਤੱਕ ਕਟੌਤੀ ਕੀਤੀ ਗਈ ਤਾਂ ਜੋ ਪੜ੍ਹਾਈ ਦਾ ਬੋਝ ਬੱਚਿਆਂ ਸਿਰ ਨਾ ਪੈ ਸਕੇ। ਉਥੇ ਹੀ ਬੱਚਿਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।

ਪੰਜਾਬ ਸਕੂਲ ਦੇ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਜਿਸ ਨਾਲ ਮਾਪਿਆਂ ਤੇ ਬੱਚਿਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਪੰਜਾਬ ਦੇ ਸਕੂਲਾਂ ਨੂੰ ਜਿਥੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਉੱਥੇ ਹੀ ਬੱਚਿਆਂ ਨੂੰ ਅੱਗੇ ਜਾ ਕੇ ਵਧੀਆ ਰੁਜ਼ਗਾਰ ਮਿਲਣ ਵਿਚ ਸਹਾਈ ਸਿੱਧ ਹੋਣ ਵਾਸਤੇ ਕਈ ਭਾਸ਼ਾਵਾਂ ਦਾ ਗਿਆਨ ਦਿੱਤਾ ਜਾਣਾ ਸ਼ੁਰੂ ਕੀਤਾ ਗਿਆ ਹੈ। ਜਿੱਥੇ ਪੰਜਾਬੀ ਮਾਤ ਭਾਸ਼ਾ ਦੇ ਨਾਲ ਨਾਲ ਹਿੰਦੀ ਅਤੇ ਅੰਗਰੇਜ਼ੀ ਦੇ ਵਿਸ਼ੇ ਵੀ ਸਕੂਲਾਂ ਵਿੱਚ ਪੜ੍ਹਾਏ ਜਾਂਦੇ ਹਨ।

ਉਥੇ ਹੀ ਵਿਦੇਸ਼ ਜਾਣ ਵਾਲੇ ਚਾਹਵਾਨ ਵਿਦਿਆਰਥੀਆਂ ਲਈ ਚੋਣਵੇ ਵਿਸ਼ੇ ਵਜੋਂ ਵਿਦੇਸ਼ੀ ਭਾਸ਼ਾ ਪੜ੍ਹਾਉਣ ਦਾ ਮੌਕਾ ਦੇਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ ਗਿਆ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਮਹਿਕਮੇ ਨੂੰ ਵਿਦਿਆਰਥੀਆਂ ਨੂੰ ਚੀਨੀ, ਅਰਬੀ ਅਤੇ ਫਰੈਂਚ ਜਾਂ ਵਿਦੇਸ਼ੀ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਭਾਸ਼ਾ ਸਿੱਖਣ ਦੇ ਨਾਲ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਵਿੱਚ ਆਸਾਨੀ ਹੋਵੇਗੀ, ਜੋ ਬੱਚੇ ਚਾਹਵਾਨ ਹੋਣਗੇ ਉਨ੍ਹਾਂ ਨੂੰ ਸਿੱਖਿਆ ਮਹਿਕਮੇ ਵੱਲੋਂ ਪਹਿਲ ਦੇ ਅਧਾਰ ਤੇ ਭਾਸ਼ਾ ਦਾ ਗਿਆਨ ਦਿੱਤਾ ਜਾਣਾ ਚਾਹੀਦਾ ਹੈ। ਸਿੱਖਿਆ ਵਿਭਾਗ ਵੱਲੋਂ ਅਜਿਹੇ ਬੱਚਿਆਂ ਦੀ ਹਰ ਇੱਛਾ ਪੂਰੀ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੋਰ ਭਾਸ਼ਾਵਾਂ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਆਪਣਾ ਭਵਿੱਖ ਬੇਹਤਰ ਬਣਾਉਣ ਵਿੱਚ ਸਹਾਇਤਾ ਕਰੇਗੀ। ਇਸ ਮੌਕੇ ਉਨ੍ਹਾਂ ਵੱਲੋਂ ਕੁਝ ਆਪਣੇ ਨਿੱਜੀ ਤਜਰਬੇ ਵੀ ਸਾਂਝੇ ਕੀਤੇ ਗਏ।