ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਸਭ ਸੂਬਿਆਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ। ਨਾਲ਼ ਹੀ ਸਰਕਾਰਾਂ ਵੱਲੋਂ ਸਕੂਲ ਵਿੱਚ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਵੀ ਕੀਤੀ ਜਾ ਰਹੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਭ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਰਕਾਰ ਵੱਲੋਂ ਸਕੂਲ ਅਧਿਆਪਕਾਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਤਾਂ ਜੋ ਬੱਚਿਆਂ ਦੀ ਸੁਰੱਖਿਆ ਵੱਲ ਧਿਆਨ ਦਿੱਤਾ ਜਾ ਸਕੇ।
ਸਰਕਾਰ ਵੱਲੋਂ ਕਰੋਨਾ ਨੂੰ ਵੇਖਦੇ ਹੋਏ ਸੱਤ ਮਹੀਨਿਆਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਹੈ। ਕਿਉਂਕਿ ਇਸ ਮਹਾਮਾਰੀ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਦੇ ਉਪਰ ਪਿਆ ਹੈ। ਮਾਰਚ ਤੋਂ ਲਗਾਤਾਰ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਸਾਰੇ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਦੇ ਤਹਿਤ ਹੀ ਸਾਰੇ ਅਧਿਆਪਕਾਂ ਵੱਲੋਂ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ। ਕੇਂਦਰ ਸਰਕਾਰ ਵੱਲੋਂ ਨੌਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ।
ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਬੱਚੇ ਅਜੇ ਵੀ ਘਰ ਤੋਂ ਹੀ ਆਨਲਾਈਨ ਪੜ੍ਹਾਈ ਜਾਰੀ ਰੱਖ ਰਹੇ ਹਨ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੱਚਿਆਂ ਲਈ ਇਕ ਹੋਰ ਖਬਰ ਸਾਹਮਣੇ ਆਈ ਹੈ। ਕਰੋਨਾ ਮਹਾਮਾਰੀ ਨੂੰ ਵੇਖਦੇ ਹੋਏ ਬੱਚਿਆਂ ਦੀ ਸਹੂਲਤ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਾਫੀ ਬਦਲਾਅ ਕੀਤੇ ਜਾ ਰਹੇ ਹਨ। ਪਹਿਲਾਂ ਹੀ ਵਿਭਾਗ ਵੱਲੋਂ ਸਿਲੇਬਸ ਵਿੱਚ 30 ਫੀਸਦੀ ਦੀ ਕਟੌਤੀ ਕੀਤੀ ਗਈ। ਇਸ ਤੋਂ ਬਾਅਦ ਇਕ ਹੋਰ ਬਦਲਾਅ ਹੋ ਰਿਹਾ ਹੈ, ਜਿਸ ਵਿੱਚ ਪ੍ਰਸ਼ਨ ਪੱਤਰਾਂ ਦਾ ਪੈਟਰਨ ਬਦਲਿਆ ਜਾ ਰਿਹਾ ਹੈ।
ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾ.ਜੋਗਰਾਜ ਸਿੰਘ ਨੇ ਅਕੈਡਮਿਕ ਸ਼ਾਖਾ ਦੇ ਅਧਿਕਾਰੀਆ ਅਤੇ ਵਿਸ਼ੇਸ਼ ਮਾਹਿਰਾਂ ਦੀ ਸਲਾਹ ਨਾਲ ਇਹ ਫੈਸਲਾ ਲੈ ਕੇ ਸੋਮਵਾਰ ਸ਼ਾਮ ਨੂੰ ਵੈਬਸਾਈਟ ਉੱਤੇ ਪਾ ਦਿੱਤਾ ਹੈ। ਇਹਨਾਂ ਪ੍ਰਸ਼ਨ ਪੱਤਰਾਂ ਵਿੱਚ ਕ-ਟੌ- ਤੀ ਕੀਤਾ ਗਿਆ ਸਲੇਬਸ ਹੀ ਜਾਰੀ ਕੀਤਾ ਗਿਆ ਹੈ। ਚੈਅਰਮੈਨ ਨੇ ਅਕੈਡਮਿਕ ਸ਼ਾਖਾ ਨੂੰ ਨਿਰਦੇਸ਼ ਦਿੱਤੇ ਹਨ ਪ੍ਰਸ਼ਨ ਪੱਤਰਾਂ ਦੀ ਨਵੀਂ ਬਨਾਵਟ ਅਤੇ ਉਸ ਤਰਜ਼ ਤੇ ਸੈਂਪਲ ਪ੍ਰਸ਼ਨ-ਪੱਤਰ ਵੀ ਬੋਰਡ ਦੀ ਵੈਬਸਾਈਟ ਤੇ ਪਾਏ ਜਾਣਗੇ।
ਜਿਸ ਤੋਂ ਸਭ ਨੂੰ ਇਸ ਸਬੰਧੀ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਮਾਰਚ 2021 ਦੇ ਪ੍ਰਸ਼ਨ-ਪੱਤਰਾਂ ਦੀ ਬਨਾਵਟ ਵਿੱਚ ਵੀ ਤਬਦੀਲੀ ਕੀਤੀ ਜਾਵੇਗੀ। ਕਰੋਨਾ ਦੇ ਹਾਲਾਤਾਂ ਕਾਰਣ ਨਾ ਸਿਰਫ਼ ਅੰਤਰਰਾਸ਼ਟਰੀ, ਸਗੋਂ ਅੰਤਰਰਾਸ਼ਟਰੀ ਪੱਧਰ ਤੇ ਵੀ ਪ੍ਰਸ਼ਾਸਕੀ ,ਆਰਥਿਕ ਅਤੇ ਅਕੈਡਮਿਕ ਬਦਲਾਅ ਕੀਤੇ ਜਾ ਰਹੇ ਹਨ।
Previous Postਕਨੇਡਾ ਜਾਣ ਦੇ ਚਾਹਵਾਨ ਲਈ ਖਾਸ ਖਬਰ, ਕਦੇ ਨਹੀਂ ਹੋਵੋਂਗੇ ਰਿਫਿਊਜ ਬਸ ਕਰਨਾ ਪਵੇਗਾ ਇਹ ਕੰਮ
Next Postਪਰੌਂਠਿਆਂ ਵਾਲੀ ਮਾਤਾ ਨੂੰ ਹੁਣ ਮੁੱਖ ਮੰਤਰੀ ਨੇ ਹੁਣ ਹੋਰ ਦਿੱਤੀ ਏਨੇ ਲੱਖ ਦੀ ਮਦਦ- ਬੀਬੀ ਦੇ ਚਿਹਰੇ ਤੇ ਛਾਈ ਖੁਸ਼ੀ