ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿੱਥੇ ਸਾਲ 2019 ਦੇ ਅਖੀਰ ਵਿੱਚ ਚੀਨ ਵਿਚ ਪੈਰ ਪਸਾਰੇ ਸਨ। ਇਸ ਮਹਾਮਾਰੀ ਦੀ ਉਤਪਤੀ ਨੇ ਅੱਜ ਸਾਰੇ ਵਿਸ਼ਵ ਵਿਚ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਕਾਰਨ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਭਾਰਤ ਵਿਚ ਜਿੱਥੇ ਹੁਣ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਖਤਰਨਾਕ ਸਾਬਤ ਹੋ ਰਹੀ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਸਾਰੀ ਪੜ੍ਹਾਈ ਆਨਲਾਈਨ ਹੀ ਕਰਵਾਈ ਜਾ ਰਹੀ ਹੈ ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12 ਵੀ ਦੀਆਂ ਪ੍ਰੀ ਪ੍ਰੀਖਿਆਵਾਂ ਦੇ ਮੰਗੇ ਵੇਰਵੇ 15 ਮਈ ਤੱਕ ਅਪਲੋਡ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਪੰਜਾਬ ਵਿੱਚ ਜਿੱਥੇ ਪੰਜਵੀਂ ,ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਕਰੋਨਾ ਦੇ ਕਾਰਣ ਰੱਦ ਕਰ ਦਿੱਤਾ ਗਿਆ, ਤੇ ਬੱਚਿਆਂ ਦੀਆਂ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਤੇ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ। ਉਥੇ ਹੀ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਸਥਿਤੀ ਕਸ਼ਮਕਸ਼ ਵਾਲੀ ਬਣੀ ਹੋਈ ਹੈ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2020-21 ਵਿੱਚ ਹੋਈਆਂ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਅੰਕਾਂ ਨੂੰ ਅਪਲੋਡ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਉੱਥੇ ਹੀ ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸਿੱਖਿਆ ਬੋਰਡ ਨੇ ਅੰਦਰੂਨੀ ਪ੍ਰੀਖਿਆਵਾਂ ਤੋਂ ਇਲਾਵਾ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਅੰਕ ਵੀ ਅਪਲੋਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕਰੋਨਾ ਦੇ ਕਾਰਨ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਅਜੇ ਇਹ ਨਹੀਂ ਕਿਹਾ ਜਾ ਰਿਹਾ ਕੇ 2019-20 ਵਾਂਗ ਇਸ ਵਾਰ ਵੀ ਬੋਰਡ ਪ੍ਰੀਖਿਆਵਾਂ ਨਹੀਂ ਲਵੇਗਾ। ਉੱਥੇ ਹੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਨੰਬਰ ਪੋਰਟਲ ਤੇ ਅਪਲੋਡ ਕਰਨ ਦੇ ਹੁਕਮਾਂ ਦੇ ਅਰਥ ਇਹ ਹੀ ਕੱਢੇ ਜਾ ਰਹੇ ਹਨ।
ਸਰਕਾਰੀ, ਅਰਧ ਸਰਕਾਰੀ ਐਫੀਲੀਏਟਿਡ, ਅਤੇ ਐਸੋਸੀਏਟਿਡ ਸਕੂਲਾਂ ਦੇ ਪ੍ਰੀਖਿਆਰਥੀਆਂ ਲਈ ਵੀ ਇਹ ਹੁਕਮ ਲਾਗੂ ਕੀਤੇ ਗਏ ਹਨ। ਇਸ ਕੰਮ ਵਾਸਤੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਕੰਮ ਉਪਰ ਲਗਾ ਦਿੱਤਾ ਗਿਆ ਹੈ। ਚੇਅਰਮੈਨ ਯੋਗਰਾਜ ਦੇ ਹੁਕਮਾਂ ਤੇ ਇਹ ਪੱਤਰ 7 ਮਈ ਨੂੰ ਉਪ ਸਕੱਤਰ ਦੇ ਦਸਤਖਤਾਂ ਹੇਠ ਜਾਰੀ ਕੀਤਾ ਗਿਆ ਹੈ। ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਅੰਕਾਂ ਦਾ ਤਮਾਮ ਵੇਰਵਾ 15 ਮਈ ਤੱਕ ਸਿੱਖਿਆ ਬੋਰਡ ਦੇ ਪੋਰਟਲ ਤੇ ਜਾਰੀ ਕੀਤੇ ਜਾਣ ਦੀ ਉਮੀਦ ਹੈ ।
Previous Postਪਿਤਾ ਦੀ ਮੌਤ ਤੋਂ 4 ਦਿਨ ਬਾਅਦ ਧੀ ਨੂੰ ਵੀ ਓਸੇ ਤਰਾਂ ਮਿਲੀ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ
Next Postਪੰਜਾਬ ਚ ਹੁਣੇ ਹੁਣੇ ਖੇਤਾਂ ਚ ਵਾਪਰਿਆ ਕਹਿਰ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ