ਪੰਜਾਬ : ਸਕੂਲੀ ਬੱਚਿਆਂ ਲਈ ਹੋਇਆ ਇਹ ਐਲਾਨ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਹੈ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਕਰੋਨਾ ਦੇ ਦੌਰ ਵਿੱਚ ਬੱਚੇ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਸਕੇ। ਸਰਕਾਰ ਵੱਲੋਂ ਜਿਥੇ ਪੰਜਵੀਂ, ਅੱਠਵੀ ਅਤੇ ਦਸਵੀ ਕਲਾਸ ਦੀਆਂ ਪ੍ਰੀਖਿਆਵਾਂ ਕਰੋਨਾ ਦੇ ਚਲਦੇ ਹੋਏ ਰੱਦ ਕਰ ਦਿੱਤੀਆਂ ਗਈਆਂ ਸਨ। ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਹੁਣ ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਲਈ ਸਰਕਾਰ ਵੱਲੋਂ ਇਹ ਐਲਾਨ ਹੋਇਆ ਹੈ ਜਿਸ ਬਾਰੇ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਬੱਚਿਆਂ ਨੂੰ ਮੁਹਈਆ ਕਰਵਾਏ ਜਾਣ ਵਾਲੇ ਮਿਡ-ਡੇ-ਮੀਲ ਦੇ ਪੈਸੇ ਬੱਚਿਆਂ ਦੇ ਘਰ ਤੱਕ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਵਰਦੀ ਨੂੰ ਵੇਖਦੇ ਹੋਏ ਵੀ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਸੀ। ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਹੁਣ ਕਰੋਨਾ ਨੂੰ ਵੇਖਦੇ ਹੋਏ ਵਰਦੀ ਨਾਲ ਮੈਚਿੰਗ ਮਾਸਕ ਵੀ ਦਿੱਤੇ ਜਾਣਗੇ,

ਸਰਕਾਰ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਕੋਈ ਵੀ ਅਧਿਕਾਰੀ ਵਰਦੀ ਦੇ ਮਾਮਲੇ ਵਿਚ ਦਖ਼ਲ ਨਹੀਂ ਦੇਵੇਗਾ, ਕਿਉਂਕਿ ਸਾਰੀ ਜ਼ਿੰਮੇਵਾਰੀ ਸਕੂਲ ਪ੍ਰਬੰਧਕ ਕਮੇਟੀ ਦੀ ਹੋਵੇਗੀ। ਕਰੋਨਾ ਦੇ ਮੱਦੇਨਜ਼ਰ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਬੱਚਿਆਂ ਦੇ ਮਾਪਿਆਂ ਨੂੰ ਵਰਦੀ ਤਿਆਰ ਕਰਨ ਲਈ ਮਾਪਿਆਂ ਨੂੰ ਸਕੂਲ ਬੁਲਾਇਆ ਜਾਵੇਗਾ ਬੱਚਿਆਂ ਨੂੰ ਨਹੀਂ ਬੁਲਾਇਆ ਜਾਣਾ ਚਾਹੀਦਾ। ਉਥੇ ਹੀ ਸਿੱਖਿਆ ਅਭਿਆਨ ਦੇ ਰਾਜ ਪ੍ਰੋਜੈਕਟ ਡਾਇਰੈਕਟਰ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੇ ਸਕੂਲਾਂ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਵਰਦੀਆਂ ਉਨ੍ਹਾਂ ਦੇ ਨਾਪ ਅਨੁਸਾਰ ਹੀ ਹੋਣੀਆਂ ਚਾਹੀਦੀਆਂ ਹਨ।

ਇਨ੍ਹਾਂ ਵਰ੍ਹਦੀਆਂ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਪ੍ਰਤੀ ਬੱਚੇ 600 ਰੁਪਏ ਦੀ ਦਰ ਨਾਲ ਫੰਡ ਮੁਹਈਆ ਕਰਵਾਏ ਜਾਣਗੇ। ਇਹ ਫੰਡ ਵਰਦੀ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ ਅਤੇ ਉਹ ਖੁਦ ਬੱਚਿਆਂ ਨੂੰ ਵਰਦੀਆਂ ਤਿਆਰ ਕਰਕੇ ਘਰਾਂ ਤੱਕ ਮੁੱਹਈਆ ਕਰਵਾਉਣਗੇ।