ਪੰਜਾਬ: ਸਕੂਲ ਜਾ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ 2 ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਤਾਂ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਰੋਜ਼ਾਨਾ ਹੀ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਘਰਾਂ ਦੇ ਨੌਜਵਾਨ ਵੀ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਪਰਿਵਾਰ ਵਿੱਚ ਉਨ੍ਹਾਂ ਦੇ ਘਰ ਦਾ ਚਿਰਾਗ ਬੁਝ ਜਾਣ ਤੇ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਜਿਥੇ ਸੜਕੀ ਆਵਾਜਾਈ ਦੌਰਾਨ ਲਾਗੂ ਕੀਤੇ ਗਏ ਨਿਯਮਾਂ ਵਿੱਚ ਸਖਤਾਈ ਵੀ ਕੀਤੀ ਗਈ ਸੀ।

ਇਸ ਦੇ ਬਾਵਜੂਦ ਵੀ ਸੜਕ ਹਾਦਸਿਆਂ ਵਿੱਚ ਕਮੀ ਨਹੀਂ ਆ ਰਹੀ ਹੈ। ਹੁਣ ਪੰਜਾਬ ਵਿੱਚ ਏਥੇ ਸਕੂਲ ਜਾ ਰਹੇ ਵਿਦਿਆਰਥੀਆਂ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਦੋ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਸੂਹਾ ਤੋਂ ਸਾਹਮਣੇ ਆਈ ਹੈ। ਜਿੱਥੇ ਦਸੂਹਾ ਦੇ ਡੀਏਵੀ ਸਕੂਲ ਜਾਣ ਵਾਲੇ ਵਿਦਿਆਰਥੀ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਜਦੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਚਾਰ ਨੌਜਵਾਨ ਦਸੂਹਾ ਮਿਆਣੀ ਓਵਰਬ੍ਰਿਜ ਦੇ ਕੋਲ ਪਹੁੰਚੇ ਤਾਂ ਉਸ ਸਮੇਂ ਇਹ ਵਿਦਿਆਰਥੀ ਇੱਕ ਟਰੱਕ ਦੀ ਚਪੇਟ ਵਿਚ ਆ ਗਏ।

ਇਹ ਹਾਦਸਾ ਇੰਨਾ ਭਿਆਨਕ ਸੀ ਕੇ ਦੋ ਵਿਦਿਆਰਥੀਆਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਦੋ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜਿਨ੍ਹਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਦੀ ਉਮਰ 13 ਤੋਂ 17 ਸਾਲ ਦੇ ਵਿਚਕਾਰ ਹੈ,ਇਹ ਸਾਰੇ ਵਿਦਿਆਰਥੀ ਰੋਜ਼ਾਨਾਂ ਦੀ ਤਰਾਂ ਹੀ ਆਪਣੇ ਸਕੂਲ ਜਾ ਰਹੇ ਸਨ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਉਥੇ ਹੀ ਹਾਦਸਾਗ੍ਰਸਤ ਟਰੱਕ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।