ਪੰਜਾਬ : ਸਕੂਲ ਤੋਂ ਵਾਪਿਸ ਘਰੇ ਜਾ ਰਹੇ 10ਵੀਂ ਕਲਾਸ ਦੇ ਵਿਦਿਆਰਥੀ ਨੂੰ ਏਦਾਂ ਲੈ ਗਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਸੜਕੀ ਆਵਾਜਾਈ ਦੀ ਲੋਕਾਂ ਨੂੰ ਬਹੁਤ ਜ਼ਿਆਦਾ ਸਹੂਲਤ ਮਿਲਦੀ ਹੈ ਜਿਸ ਦੇ ਜ਼ਰੀਏ ਲੋਕ ਆਪਣੀ ਮੰਜ਼ਿਲ ਤਕ ਆਸਾਨੀ ਨਾਲ ਪਹੁੰਚ ਜਾਂਦੇ ਹਨ। ਉੱਥੇ ਹੀ ਇਹ ਸੜਕੀ ਆਵਾਜਾਈ ਬਹੁਤ ਸਾਰੇ ਹਾਦਸਿਆਂ ਦਾ ਕਾਰਨ ਵੀ ਬਣ ਜਾਂਦੀ ਹੈ। ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾਂਦੀ ਹੈ। ਪਰ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਹਾਦਸੇ ਵਾਪਰ ਜਾਂਦੇ ਹਨ ਅਤੇ ਕੁੱਝ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ, ਜਿਸ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇੱਥੇ ਸਕੂਲ ਤੋਂ ਘਰ ਪਰਤ ਰਹੇ ਦਸਵੀਂ ਕਲਾਸ ਦੇ ਵਿਦਿਆਰਥੀ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਜਲਾਲਾਬਾਦ ਰੋਡ ਬਾਈਪਾਸ ਤੋਂ ਸਾਹਮਣੇ ਆਇਆ ਹੈ। ਜਿੱਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇਕ ਦਸਵੀਂ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਮਨਜਿੰਦਰ ਸਿੰਘ ਪੁੱਤਰ ਸਵਰਗੀ ਜਗਦੇਵ ਸਿੰਘ ਦੀ ਮੌਤ ਹੋ ਗਈ ਹੈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਪਬਲਿਕ ਸਕੂਲ ਵਿੱਚ ਦਸਵੀਂ ਕਲਾਸ ਦੀ ਪੜਾਈ ਕਰਨ ਵਾਲਾ ਵਿਦਿਆਰਥੀ ਸਕੂਲ ਤੋਂ ਬਾਅਦ ਦੁਪਹਿਰ ਆਪਣੇ ਘਰ ਪਿੰਡ ਕੱਚਾ ਕਾਲੇਵਾਲਾ ਨੂੰ ਆ ਰਿਹਾ ਸੀ। ਉਸ ਸਮੇਂ ਹੀ ਖਰਾਬ ਰਸਤਾ ਹੋਣ ਦੇ ਕਾਰਨ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਇਹ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ, ਜਿਸ ਨੂੰ ਗੰਭੀਰ ਹਾਲਤ ਵਿਚ ਜਲਾਲਾਬਾਦ ਹਸਪਤਾਲ ਵਿਚ ਦਾਖਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਵਿਦਿਆਰਥੀ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰ ਵੀ ਘਟਨਾ ਸਥਾਨ ਉਪਰ ਪਹੁੰਚ ਗਏ। ਸਭ ਨੇ ਇਨਸਾਫ ਦੀ ਮੰਗ ਕੀਤੀ ਹੈ ਕਿ ਪਰਸ਼ਾਸਨ ਦੀ ਗਲਤੀ ਕਾਰਨ ਇਹ ਹਾਦਸਾ ਵਾਪਰਿਆ ਹੈ, ਇਸ ਰਸਤੇ ਉਪਰ ਜਿੱਥੇ ਪਹਿਲਾਂ ਵੀ ਗਹਿਰੇ ਖੱਡਿਆ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।