ਪੰਜਾਬ: ਸਕੂਲ ਦੀਆਂ ਫੀਸਾਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਭਾਰਤ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮਹਾਰਾਸ਼ਟਰ ਜਿਥੇ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਹੈ, ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ।

ਉੱਥੇ ਹੀ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਅਧਿਆਪਕਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਕੂਲ ਦੀਆਂ ਫੀਸਾਂ ਨੂੰ ਲੈ ਕੇ ਇਕ ਵਾਰ ਫਿਰ ਤੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਨਿੱਜੀ ਸਕੂਲਾਂ ਵੱਲੋਂ ਜਿਥੇ ਬੱਚਿਆਂ ਦੇ ਮਾਪਿਆਂ ਕੋਲੋਂ ਫੀਸਾ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਹੀ ਮਾਪਿਆਂ ਵੱਲੋਂ ਸਕੂਲ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਰੂਪਨਗਰ ਦੇ ਵਿੱਚ ਵੀ ਅੱਜ ਬੱਚਿਆਂ ਤੇ ਮਾਪਿਆਂ ਵੱਲੋਂ ਸਥਾਨਕ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ, ਜੋ ਮੁੱਖ ਮੰਤਰੀ ਦੇ ਨਾਮ ਤੇ ਲਿਖਿਆ ਗਿਆ ਸੀ ਜਿਸ ਵਿੱਚ ਸਾਰੇ ਮਾਪਿਆਂ ਵੱਲੋਂ ਨਿੱਜੀ ਸਕੂਲਾਂ ਵੱਲੋਂ ਨਜ਼ਾਇਜ ਫੀਸਾਂ ਵਸੂਲਣ ਤੇ ਨਵੇਂ ਦਾਖਲੇ ਸਬੰਧੀ ਫ਼ੀਸ ਨੂੰ ਲੈ ਕੇ ਦਿੱਤਾ ਗਿਆ ਹੈ।ਮਾਪਿਆਂ ਨੇ ਮੰਗ ਕੀਤੀ ਹੈ ਕਿ ਰੀਐਡਮੀਸ਼ਨ ਦੇ ਨਾਂ ਤੇ ਸਕੂਲਾਂ ਵੱਲੋਂ ਵਸੂਲੀ ਜਾ ਰਹੀ ਮੋਟੀ ਫੀਸ ਨੂੰ ਰੋਕਿਆ ਜਾਵੇ।

ਮਾਪਿਆਂ ਨੇ ਕਿਹਾ ਕਿ ਅਗਰ ਬੱਚੇ ਦਾ ਨਾਮ ਕੱਟ ਗਿਆ ਹੋਵੇ ਤੇ ਦੁਬਾਰਾ ਉਸ ਕੋਲ ਵਿੱਚ ਲਗਾਇਆ ਜਾਵੇ ਤਾਂ ਉਸ ਕੋਲੋਂ ਲਈ ਜਾ ਸਕਦੀ ਹੈ। ਪਰ ਬੱਚੇ ਦੇ ਅਗਲੀ ਕਲਾਸ ਹੋਣ ਵਿਚ ਰੀਐਡਮੀਸ਼ਨ ਨਹੀਂ ਬਣਦੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਵੱਲੋਂ ਵੀ ਮਾਪਿਆਂ ਦਾ ਸਾਥ ਦਿੱਤਾ ਗਿਆ। ਉਥੇ ਹੀ ਮਾਪਿਆਂ ਨੇ ਕਿਹਾ ਕਿ ਉਹ ਸਿਰਫ ਟਿਊਸ਼ਨ ਫੀਸ ਹੀ ਦੇ ਸਕਦੇ ਹਨ। ਹੁਣ ਕਈ ਨਿੱਜੀ ਸਕੂਲਾਂ ਵੱਲੋਂ ਰੀਐਡਮੀਸ਼ਨ ਦਾ ਨਾਂ ਬਦਲ ਕੇ ਸਲਾਨਾ ਫੀਸ ਕਰ ਦਿੱਤਾ ਗਿਆ ਹੈ। ਜੋ 10 ਹਜ਼ਾਰ ਤੋਂ 18 ਹਜ਼ਾਰ ਰੁਪਏ ਸਾਲਾਨਾ ਲਈ ਜਾਰੀ ਹੈ। ਜੋ ਬਾਕੀ ਫੀਸਾਂ ਤੋਂ ਅਲੱਗ ਹੈ।