ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਲਗਾਤਾਰ ਹੀ ਜਾਣਕਾਰੀ ਮੁਹਈਆ ਕਰਵਾ ਦਿੱਤੀ ਜਾਂਦੀ ਹੈ ਜਿਸ ਸਦਕਾ ਲੋਕਾਂ ਨੂੰ ਪਹਿਲਾਂ ਤੋਂ ਹੀ ਮੌਸਮ ਬਾਰੇ ਪਤਾ ਲੱਗ ਜਾਂਦਾ ਹੈ ਤੇ ਉਸਦੇ ਅਨੁਸਾਰ ਉਹ ਆਪਣਾ ਕੰਮ ਵੀ ਕਰ ਸਕਦੇ ਹਨ। ਦਸੰਬਰ ਦਾ ਮਹੀਨਾ ਅੱਧ ਦੇ ਕਰੀਬ ਬੀਤਣ ਨੂੰ ਆ ਚੁੱਕਾ ਹੈ। ਪਰ ਇਸ ਵਾਰ ਬਰਸਾਤ ਨਾ ਹੋਣ ਕਾਰਨ ਲੋਕਾਂ ਨੂੰ ਸੁੱਕੀ ਠੰਡ ਦੇ ਚਲਦਿਆਂ ਹੋਇਆਂ ਵੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਪਹਾੜਾਂ ਵਿੱਚ ਹੋ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੇਖਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਵਿੱਚ ਠੰਡ ਵੱਧ ਰਹੀ ਹੈ। ਹੁਣ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਿੱਥੇ ਕੁਝ ਜ਼ਿਲਿਆਂ ਚ ਸੰਘਣੀ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਪੰਜਾਬ ਦੇ ਤਾਪਮਾਨ ਵਿੱਚ ਜਿੱਥੇ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਉੱਥੇ ਹੀ ਚੰਡੀਗੜ੍ਹ ਦਾ ਤਾਪਮਾਨ ਵੀ ਘੱਟ ਰਿਹਾ ਹੈ। ਪੰਜਾਬ ਦੇ ਤਾਪਮਾਨ ਵਿੱਚ ਵੀ ਘੱਟੋ ਘੱਟ 3.2 ਡਿਗਰੀ ਦੀ ਗਿਰਾਵਟ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੰਗਰੂਰ ਦਾ ਤਾਪਮਾਨ ਸਭ ਤੋਂ ਘੱਟ 4.5 ਡਿਗਰੀ ਦਰਜ ਕੀਤਾ ਗਿਆ ਹੈ। 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹਿਮਾਲਿਆ ਦੀਆਂ ਪਹਾੜੀਆਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ‘ਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਮੋਹਾਲੀ ਨੂੰ ਛੱਡ ਕੇ ਪੰਜਾਬ-ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਸੰਘਣੀ ਧੁੰਦ ਨੂੰ ਲੈ ਕੇ ਵੀ 7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਪੰਜਾਬ ਦੇ ਕੁਝ ਜਿਲਿਆਂ ਵਿੱਚ ਧੁੰਦ ਦਾ ਅਸਰ ਵੇਖਣ ਨੂੰ ਮਿਲੇਗਾ ਜਿਨਾਂ ਵਿੱਚ ਮਲੇਰਕੋਟਲਾ, ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਫਿਰੋਜ਼ਪੁਰ, ਫ਼ਾਜ਼ਿਲਕਾ, ਜਲੰਧਰ, ਕਪੂਰਥਲਾ, ਅੰਮ੍ਰਿਤਸਰ ਤੇ ਤਰਨਤਾਰਨ ਸ਼ਾਮਿਲ ਹਨ। ਜਲੰਧਰ ਵਿਚ ਵੀ ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਅਤੇ ਤਾਪਮਾਨ 7 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਉੱਥੇ ਹੀ ਲੁਧਿਆਣਾ ‘ਚ ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ।
Previous Postਬੱਸ ਨਾਲ ਹੋਈ ਪਾਣੀ ਦੇ ਟੈਂਕਰ ਦੀ ਜ਼ਬਰਦਸਤ ਟੱਕਰ , ਹੋਈ 8 ਲੋਕਾਂ ਦੀ ਮੌਤ
Next Postਅਮਰੀਕਾ ਚ ਲੱਗੇ ਭੂਚਾਲ ਦੇ ਲੱਗੇ ਤੇਜ਼ ਝਟਕੇ , ਨਾਲ ਹੀ ਸੁਨਾਮੀ ਦਾ ਅਲਰਟ ਹੋਇਆ ਜਾਰੀ