ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਕਈ ਦੇਸਾਂ ਵੱਲੋਂ ਆਉਣ ਜਾਣ ਵਾਲੀਆਂ ਉਡਾਣਾਂ ਉੱਪਰ ਵੀ ਰੋਕ ਲਗਾਈ ਜਾ ਰਹੀ ਹੈ। ਜਿੱਥੇ ਕਰੋਨਾ ਦੇ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਹਵਾਈ ਅੱਡਿਆਂ ਉਪਰ ਵੀ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਹੈ। ਉੱਥੇ ਹੀ ਪੰਜਾਬ ਵਿੱਚ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉਪਰ ਆਉਣ ਵਾਲੇ ਸਾਰੇ ਯਾਤਰੀਆਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ ਉਸ ਤੋਂ ਬਾਅਦ ਵੀ ਉਨ੍ਹਾਂ ਨੂੰ ਆਪਣੇ ਘਰ ਜਾਣ ਦੀ ਇਜ਼ਾਜ਼ਤ ਦਿਤੀ ਜਾ ਰਹੀ ਹੈ। ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕਰੋਨਾ ਦੀ ਲਪੇਟ ਵਿਚ ਆਏ ਹੋਏ ਪਾਏ ਜਾ ਰਹੇ ਹਨ।
ਅੰਮ੍ਰਿਤਸਰ ਹਵਾਈ ਅੱਡੇ ਤੇ ਆਏ 13 ਯਾਤਰੀ ਫਰਾਰ ਹੋ ਗਏ ਹਨ ਜਿਸ ਪੰਜਾਬ ਸਰਕਾਰ ਨੂੰ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਹਵਾਈ ਅੱਡੇ ਉਪਰ ਜਿਥੇ ਵਿਦੇਸ਼ਾਂ ਤੋਂ ਆਉਣ ਵਾਲੇ ਬਹੁਤ ਸਾਰੇ ਯਾਤਰੀ ਕਰੋਨਾ ਸੰਕਰਮਿਤ ਪਾਏ ਗਏ ਹਨ। ਇਟਲੀ ਤੋਂ ਆਏ 179 ਯਾਤਰੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ 134 ਲੋਕ ਕਰੋਨਾ ਦੀ ਚਪੇਟ ਵਿੱਚ ਆਏ ਪਾਏ ਗਏ ਸਨ। ਇਨ੍ਹਾਂ ਦੇ ਕਰੋਨਾ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਣ ਉਪਰੰਤ ਇਨ੍ਹਾਂ ਸਾਰੇ ਮਰੀਜ਼ਾਂ ਨੂੰ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਿਲ ਕੀਤਾ ਗਿਆ ਸੀ।
ਜਿੱਥੇ ਇਹ ਯਾਤਰੀ ਹਸਪਤਾਲ ਵਿੱਚ ਇਟਲੀ ਤੋਂ ਆਉਣ ਵਾਲੇ ਇਹ ਯਾਤਰੀ ਜੇਰੇ ਇਲਾਜ ਸਨ ਉਥੇ ਹੀ 13 ਲੋਕ ਹਸਪਤਾਲ ਤੋਂ ਫਰਾਰ ਹੋ ਗਏ ਹਨ। ਉਥੇ ਹੀ ਯਾਤਰੀਆਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਉਡਾਣ ਤੋਂ 72 ਘੰਟੇ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਨੈਗਟਿਵ ਆਈ ਸੀ। ਹਵਾਈ-ਅੱਡੇ ਦੇ ਸਟਾਫ਼ ਵੱਲੋਂ ਬਿਨਾਂ ਵਜਾਂ ਲੋਕਾ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਥੇ ਹੀ ਹੁਣ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਨੰਬਰ 10 ਦੇ ਅਧੀਨ ਇਨ੍ਹਾਂ ਵਿਅਕਤੀਆਂ ਉੱਪਰ ਮਾਮਲਾ ਦਰਜ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਹੈ ਕੇ ਇਹਨਾਂ ਸਾਰੇ ਮਰੀਜ਼ਾਂ ਦੇ ਪਾਸਪੋਰਟ ਸਾਡੇ ਕੋਲ ਮੌਜੂਦ ਹਨ। ਜਿਨ੍ਹਾਂ ਨੂੰ ਰੱਦ ਕਰਨ ਦੀ ਸਿਫਾਰਸ਼ ਗ੍ਰਹਿ ਵਿਭਾਗ ਨੂੰ ਕੀਤੀ ਜਾ ਸਕਦੀ ਹੈ। ਇਸ ਲਈ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਇਨ੍ਹਾਂ ਮਰੀਜ਼ਾਂ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਲਈ ਇਹ ਸਾਰੇ ਮਰੀਜ਼ ਸਵੇਰ ਤੱਕ ਹਸਪਤਾਲ ਵਿਚ ਵਾਪਸ ਆ ਜਾਣ ਨਹੀਂ ਤਾਂ ਇਨ੍ਹਾਂ ਸਾਰਿਆਂ ਦੀਆਂ ਤਸਵੀਰਾਂ ਨੂੰ ਮੀਡੀਆ ਵਿਚ ਜਾਰੀ ਕਰ ਦਿੱਤਾ ਜਾਵੇਗਾ।
Home ਤਾਜਾ ਖ਼ਬਰਾਂ ਪੰਜਾਬ ਸਰਕਾਰ ਨੂੰ ਪਈ ਨਵੀਂ ਚਿੰਤਾ ਅੰਮ੍ਰਿਤਸਰ ਏਅਰਪੋਰਟ ਤੋਂ ਇਹ 13 ਜਾਣੇ ਹੋ ਗਏ ਫਰਾਰ – ਪਈਆਂ ਭਾਜੜਾਂ
Previous Postਪੰਜਾਬ : ਸਵਾ ਮਹੀਨਾ ਪਹਿਲਾ ਵਾਪਰਿਆ ਕਾਂਡ ਜਮੀਨ ਥੱਲਿਓਂ ਹੁਣ ਹੋਇਆ ਏਦਾਂ ਖੁਲਾਸਾ , ਛਾਈ ਸੋਗ ਦੀ ਲਹਿਰ
Next Postਹਸਦੇ ਖੇਡਦੇ ਪ੍ਰੀਵਾਰ ਚ ਪਿਆ ਮਾਤਮ – 25 ਸਾਲਾਂ ਦੀ ਕੁੜੀ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ