ਪੰਜਾਬ ਸਰਕਾਰ ਨੇ ਇਹਨਾਂ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਮਾਪਿਆਂ ਅਤੇ ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਦੌਰ ਵਿੱਚ ਕਾਫੀ ਲੰਮਾ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਅਤੇ ਬੱਚਿਆ ਦੀ ਪੜਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਉਥੇ ਹੀ ਪਾਂਬੰਦੀਆਂ ਨੂੰ ਵੀ ਜਾਰੀ ਰੱਖਿਆ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਜਿੱਥੇ ਸਾਰੇ ਅਧਿਆਪਕਾਂ ਅਤੇ ਬੱਚਿਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਸੀ। ਉਥੇ ਹੀ ਹੁਣ ਨਵੀਂ ਪੰਜਾਬ ਸਰਕਾਰ ਵੱਲੋਂ ਜਿਥੇ ਬੱਚਿਆਂ ਅਤੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੀਤੇ ਦਿਨੀਂ ਜਿਥੇ ਪੰਜਾਬ ਵਿੱਚ ਨਿੱਜੀ ਸਕੂਲਾਂ ਉੱਪਰ ਸ਼ਿਕੰਜਾ ਕੱਸਦੇ ਹੋਏ ਫ਼ੀਸਾਂ ਵਿੱਚ ਵਾਧੇ ਨੂੰ ਰੋਕ ਦਿੱਤਾ ਗਿਆ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਇਕ ਵੱਡੀ ਖੁਸ਼ਖਬਰੀ ਦਿੱਤੀ ਗਈ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿਚ ਖੁਸ਼ੀ ਦੀ ਲਹਿਰ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਬੱਚਿਆਂ ਅਤੇ ਮਾਪਿਆਂ ਨੂੰ ਇਕ ਹੋਰ ਵੱਡੀ ਰਾਹਤ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਜਿੱਥੇ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਅਤੇ ਬਾਰਵੀਂ ਕਲਾਸ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਤੋਂ ਲਈ ਜਾਣ ਵਾਲੀ ਫੀਸ ਤੋਂ ਬਿਨਾਂ ਹੀ ਹੁਣ ਪ੍ਰੀਖਿਆ ਨੂੰ ਵਸੂਲ ਕੀਤਾ ਜਾ ਰਿਹਾ ਹੈ।

ਉਥੇ ਹੀ ਮਾਪਿਆਂ ਤੇ ਬੱਚਿਆਂ ਨੂੰ ਇੱਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ ਜਿੱਥੇ ਸਕੂਲਾਂ ਦੇ ਵਿੱਚ ਬੱਚਿਆਂ ਦੇ ਦਸਵੀਂ ਅਤੇ ਬਾਰਵੀਂ ਤੇ ਸਰਟੀਫਿਕੇਟ ਦੇਣ ਵਾਸਤੇ 300 ਫ਼ੀਸ ਲਾਗੂ ਕੀਤੀ ਗਈ ਸੀ । ਜੋ ਕਿ ਅਚਾਨਕ ਹੀ ਅੱਠ ਸੌ ਰੁਪਏ ਕਰ ਦਿੱਤੀ ਗਈ ਸੀ। ਇਸ ਵਾਧੇ ਦੇ ਨਾਲ ਜਿਥੇ ਮਾਪਿਆਂ ਵਿਚ ਚਿੰਤਾ ਵੇਖੀ ਗਈ ਸੀ ਉਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਖਿਲਾਫ ਇਸ ਕੇਸ ਨੂੰ ਲੈ ਕੇ ਮਾਪਿਆਂ ਵੱਲੋਂ ਰੋਸ ਵੀ ਜ਼ਾਹਰ ਕੀਤਾ ਗਿਆ ਸੀ।

ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਾਹਤ ਦਿੰਦੇ ਹੋਏ ਇਹ ਅੱਠ ਸੌ ਫੀਸ ਦੀ ਜਗ੍ਹਾ ਤੇ ਹੁਣ ਬੱਚਿਆਂ ਨੂੰ ਸਰਟੀਫਿਕੇਟ ਦੇਣ ਲਈ ਸੌ ਰੁਪਈਆ ਸਕੂਲ ਵੱਲੋਂ ਫ਼ੀਸ ਦੇ ਤੌਰ ਤੇ ਲਿਆ ਜਾਵੇਗਾ। ਜਦ ਕਿ ਪਹਿਲਾਂ ਵਿਦਿਆਰਥੀਆਂ ਕੋਲੋਂ ਸਰਟੀਫਿਕੇਟ ਲੈਣ ਲਈ 800 ਰੁਪਏ ਦੇ ਹਿਸਾਬ ਨਾਲ ਫੀਸ ਜਮਾਂ ਕਰਵਾਈ ਜਾਂਦੀ ਸੀ।