ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, 10 ਜੁਲਾਈ ਨੂੰ ਕਾਮਿਆਂ ਨੂੰ ਮਿਲੇਗੀ ਤਨਖਾਹੀ ਛੁੱਟੀ

ਆਈ ਤਾਜਾ ਵੱਡੀ ਖਬਰ 

ਜਿੱਥੇ ਪੰਜਾਬ ਦੇ ਜ਼ਿਲਾ ਜਲੰਧਰ ਦੇ ਪੱਛਮੀ ਹਲਕੇ ਵਿੱਚ ਜਿਮਨੀ ਚੋਣ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ l ਪੂਰੇ ਪੰਜਾਬ ਭਰ ਦੀ ਸਿਆਸਤ ਇਸ ਜਿਮਨੀ ਚੋਣ ਨੂੰ ਲੈ ਕੇ ਭੱਖ ਚੁੱਕੀ ਹੈ l ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਵੇਲੇ ਲਗਾਤਾਰ ਜੋਰ ਲਗਾਉਂਦੀਆਂ ਪਈਆਂ ਹਨ ਕਿ ਇਸ ਜਿਮਨੀ ਚੋਣ ਨੂੰ ਜਿੱਤਿਆ ਜਾ ਸਕੇ l ਹਾਲ ਹੀ ਵਿੱਚ ਹੋਈ ਲੋਕ ਸਭਾ ਤੋਂ ਬਾਅਦ ਹੁਣ ਪੰਜਾਬ ਦੇ ਨਾਲ ਨਾਲ ਦੇਸ਼ ਦੁਨੀਆਂ ਵਿੱਚ ਵਸੇ ਪੰਜਾਬੀਆਂ ਦੀਆਂ ਨਜ਼ਰਾਂ ਇਸ ਜਿਮਨੀ ਚੋਣ ਦੇ ਉੱਪਰ ਟਿਕੀਆਂ ਹੋਈਆਂ ਹਨ। ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ l ਦਰਅਸਲ ਜਲੰਧਰ ਪੱਛਮੀ ਤੋਂ 10 ਜੁਲਾਈ ਨੂੰ ਜਿੱਥੇ ਵੋਟਾਂ ਪੈਣ ਜਾ ਰਹੀਆਂ ਹਨ,ਉਸਦੇ ਮੱਦੇਨਜ਼ਰ ਹੁਣ ਛੁੱਟੀ ਦਾ ਐਲਾਨ ਹੋ ਚੁੱਕਿਆ ਹੈ। ਦਰਅਸਲ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਤੇ ਫੈਕਟਰੀਆਂ ਦੇ ਕਾਮੇ ਹਨ, ਜਿਸਦੇ ਚੱਲਦੇ ਉਹਨਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜਲਾਈ 2024, ਦਿਨ ਬੁੱਧਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ।

ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ l ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਤਾਂ ਜੋ ਜਿਹੜੇ ਵੋਟਰਸ ਹਨ ਵੱਧ ਤੋਂ ਵੱਧ ਆਪਣੇ ਅਧਿਕਾਰ ਦਾ ਇਸਤੇਮਾਲ ਕਰ ਸਕਣ ਤੇ ਬਸ਼ਰਤੇ ਇਹ ਛੁੱਟੀ 07 ਜੁਲਾਈ 2024 ਤੋਂ 13 ਜੁਲਾਈ 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।

ਬੁਲਾਰੇ ਨੇ ਅੱਗੇ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਜੋ ਕਿ ਪੰਜਾਬ ਰਾਜ ਦੀਆਂ ਰਜਿਸਟਰਡ ਫੈਕਟਰੀਆਂ ਵਿਚ ਕੰਮ ਕਰਦੇ ਹਨ, ਜਿੱਥੇ 10 ਜੁਲਾਈ 2024 ਵਾਲੇ ਦਿਨ ਛੁੱਟੀ ਨਹੀਂ ਹੈ, ਦੇ ਕਾਮਿਆਂ ਲਈ 10 ਜੁਲਾਈ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸੋ ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਹੋਣ ਵਾਲੀ ਜਿਮਨੀ ਚੋਣ ਦੇ ਚਲਦੇ ਤਿਆਰੀਆਂ ਚੱਲ ਰਹੀਆਂ ਹਨ l ਪੁਲਿਸ ਅਧਿਕਾਰੀਆਂ ਦੇ ਵੱਲੋਂ ਤੇ ਅਫਸਰਾਂ ਦੇ ਵੱਲੋਂ ਵੀ ਸਮੇਂ ਸਮੇਂ ਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ 10 ਜੁਲਾਈ ਨੂੰ ਹੋਣ ਵਾਲੀ ਜਿਮਨੀ ਚੋਣ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।