ਪੰਜਾਬ ਸਰਕਾਰ ਨੇ ਕੋਰੋਨਾ ਦਾ ਵਾਧਾ ਦੇਖ ਹੁਣ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਕਰੋਨਾ ਮਰੀਜ਼ਾਂ ਦੀ ਸਹਾਇਤਾ ਲਈ ਬਹੁਤ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਧ ਰਹੇ ਕਰੋਨਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ,ਜਿਸ ਵਿਚ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤੀ ਨੂੰ ਵੀ ਵਧਾ ਦਿੱਤਾ ਗਿਆ ਹੈ। ਸੂਬੇ ਅੰਦਰ ਲਾਗੂ ਕੀਤਾ ਗਿਆ ਰਾਤ ਦਾ ਕਰਫਿਉ ਹੁਣ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਲਾਗੂ ਕੀਤਾ ਗਿਆ ਹੈ। ਉਥੇ ਹੀ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਆਦੇਸ਼ ਵੀ ਦੇ ਦਿੱਤੇ ਗਏ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਪੰਜਾਬ ਸਰਕਾਰ ਨੇ ਕਰੋਨਾ ਦੇ ਵਾਧੇ ਨੂੰ ਦੇਖ ਕੇ ਹੁਣ ਇਹ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ ਉਥੇ ਹੀ ਹਸਪਤਾਲਾਂ ਦੇ ਵਿੱਚ ਬੈਡ ਦੀ ਘਾਟ ਵੀ ਮਹਿਸੂਸ ਹੋ ਰਹੀ ਹੈ। ਕਈ ਹਸਪਤਾਲਾਂ ਦੇ ਵਿੱਚ ਆਕਸੀਜਨ ਦੀ ਕਮੀ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਲਈ ਸੂਬਾ ਸਰਕਾਰ ਵੱਲੋਂ ਆਕਸੀਜਨ ਦੀ ਕਮੀ ਨੂੰ ਹੱਲ ਕਰਦੇ ਹੋਏ ਕਈ ਅਹਿਮ ਐਲਾਨ ਕੀਤੇ ਗਏ ਹਨ। ਤਾਂ ਜੋ ਮਰੀਜਾਂ ਨੂੰ ਜ਼ਰੂਰਤ ਦੇ ਅਨੁਸਾਰ ਉਹ ਸਪਲਾਈ ਕੀਤੀ ਜਾ ਸਕੇ। ਸਰਕਾਰ ਵੱਲੋਂ ਹੁਣ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।

ਸਿਹਤ ਸੰਸਥਾਵਾਂ ਦੇ ਵਿੱਚ ਕਰੋਨਾ ਮਰੀਜ਼ਾਂ ਦੀ ਸਹੂਲਤ ਲਈ ਸਾਰੇ ਬੈਡ ਰਾਖਵੇਂ ਰੱਖੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਲੋਕਾਂ ਲਈ ਸਹੂਲਤਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਕੈਬਨਿਟ ਦੀ ਮੀਟਿੰਗ ਵਿੱਚ ਬਠਿੰਡਾ ਵਿੱਚ 75 ਬੈਡ ਰਾਖਵੇਂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਰਾਂ ਹੀ ਹੋਰ ਹੱਸਪਤਾਲਾਂ ਵਿੱਚ ਵੀ 900 ਬੈਡ ਨੂੰ ਵਧਾਉਣ ਦਾ ਐਲਾਨ ਕੀਤਾ ਗਿਆ ਹੈ। ਆਕਸੀਜਨ ਦੀ ਸਪਲਾਈ ਦੇ ਪਲਾਂਟ ਲਗਾਉਣ ਵਿਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ।

ਉਥੇ ਹੀ ਆਕਸੀਜਨ ਦੀ ਕਮੀ ਬਾਰੇ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਦੀ ਸੂਚਨਾ ਉਚ ਅਧਿਕਾਰੀਆਂ ਨੂੰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਮੌਕੇ ਤੇ ਹੀ ਯੋਗ ਕਦਮ ਚੁੱਕ ਸਕਣ। ਮੈਡੀਕਲ ਅਫਸਰਾਂ ਦੀ ਉਪਲਬਧਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ ਪੀ ਸੋਨੀ ਵੱਲੋਂ ਆਕਸੀਜਨ ਦੀ ਸਪਲਾਈ ਅਤੇ ਡਾਕਟਰਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ।