ਆਈ ਤਾਜਾ ਵੱਡੀ ਖਬਰ
ਸੁਰੱਖਿਆ ਦੇ ਸਬੰਧੀ ਕਈ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਅਣਹੋਣੀ ਨਾ ਵਾਪਰ ਸਕੇ। ਸੁਰੱਖਿਆ ਦੀ ਮਜ਼ਬੂਤੀ ਕਾਇਮ ਰੱਖਣ ਵਾਸਤੇ ਕਈ ਤਰ੍ਹਾਂ ਦੀਆਂ ਪ੍ਰਕਿਰਿਆਵਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਦੇਸ਼ ਵਾਸੀਆਂ ਦੀ ਸੁਰੱਖਿਆ ਵਾਸਤੇ ਹਰ ਇਕ ਮੁਲਕ ਸਭ ਤੋਂ ਵੱਧ ਧਿਆਨ ਦਿੰਦਾ ਹੈ। ਕਿਉਂਕਿ ਇਹ ਲੋਕ ਹੀ ਦੇਸ਼ ਦੀ ਤਾਕਤ ਹੁੰਦੇ ਹਨ ਜੋ ਦੇਸ਼ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਇਸ ਦੇ ਵਿਕਾਸ ਵਿਚ ਵੀ ਆਪਣਾ ਅਹਿਮ ਯੋਗਦਾਨ ਦੇ ਕੇ ਇਸ ਨੂੰ ਹੋਰ ਬੁਲੰਦੀਆਂ ਤੱਕ ਲੈ ਜਾਂਦੇ ਹਨ।
ਮੌਜੂਦਾ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਲੋਕਾਂ ਵਲੋਂ ਇਸ ਆਧੁਨਿਕ ਜ਼ਮਾਨੇ ਦੇ ਵਿੱਚ ਕੀਤੀ ਗਈ ਹਰ ਇੱਕ ਕੋਸ਼ਿਸ਼ ਦੇਸ਼ ਦੀ ਤਰੱਕੀ ਦੇ ਰਾਹ ਵਿਚ ਇਕ ਬਹੁਤ ਵੱਡਾ ਅੰਤਰ ਲਿਆ ਸਕਦੀ ਹੈ। ਪਰ ਪੂਰੇ ਵਿਸ਼ਵ ਭਰ ਦੇ ਵਿੱਚ ਛਾਈ ਹੋਈ ਕੋਰੋਨਾ ਵਾਇਰਸ ਦੀ ਬਿਮਾਰੀ ਨੇ ਹਰ ਇੱਕ ਦੇਸ਼ ਦੀ ਆਰਥਿਕਤਾ ਨੂੰ ਗਹਿਰੀ ਸੱ-ਟ ਮਾ-ਰੀ ਹੈ ਅਤੇ ਨਾਲ ਹੀ ਲੋਕਾਂ ਨੂੰ ਵੀ ਵੱਡੀ ਗਿਣਤੀ ਦੇ ਵਿਚ ਪ੍ਰਭਾਵਿਤ ਕੀਤਾ ਹੈ। ਆਪਣੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਵਾਸਤੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ।
ਜਿਸ ਵਿੱਚ ਸਰਕਾਰ ਨੇ ਆਖਿਆ ਹੈ ਕਿ ਹੁਣ ਟੀਕਾਕਰਨ ਕਰਵਾਉਣ ਵਾਸਤੇ ਆਧਾਰ ਕਾਰਡ ਤੋਂ ਇਲਾਵਾ ਕੋਈ ਵੀ ਹੋਰ ਪੁਖਤਾ ਪਛਾਣ ਪੱਤਰ ਦਿਖਾਇਆ ਜਾ ਸਕਦਾ ਹੈ। ਸ਼ਨੀਵਾਰ ਨੂੰ ਸੂਬੇ ਅੰਦਰਲੀ ਕੋਰੋਨਾ ਵਾਇਰਸ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਲਈ ਕੀਤੀ ਗਈ ਮੀਟਿੰਗ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਇਹ ਅਹਿਮ ਫੈਸਲਾ ਲਿਆ। ਉਨ੍ਹਾਂ ਆਪਣੀ ਪ੍ਰਧਾਨਗੀ ਵਿੱਚ ਕੀਤੀ ਗਈ ਇਸ ਬੈਠਕ ਦੌਰਾਨ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਵਧੇਰੇ ਅਬਾਦੀ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਦੀ ਗੱਲ ਆਖੀ ਤਾਂ ਜੋ ਇਸ ਬਿਮਾਰੀ ਤੋਂ ਸੂਬਾ ਵਾਸੀਆਂ ਨੂੰ ਬਚਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਪਹਿਲਾਂ ਟੀਕਾਕਰਨ ਵਾਸਤੇ ਆਧਾਰ ਕਾਰਡ ਦੀ ਜ਼ਰੂਰਤ ਪੈਂਦੀ ਸੀ ਪਰ ਹੁਣ ਨਵੇਂ ਫੈਸਲੇ ਤਹਿਤ ਕੋਈ ਵੀ ਯੋਗ ਪ੍ਰਮਾਣ ਪੱਤਰ ਦਿਖਾ ਕੇ ਟੀਕਾਕਰਨ ਕਰਵਾਇਆ ਜਾ ਸਕੇਗਾ। ਦੱਸ ਦਈਏ ਕਿ ਸੂਬੇ ਅੰਦਰ ਸਰਕਾਰ ਦੇ ਹੁਕਮਾਂ ਤਹਿਤ ਹੁਣ ਹਫਤੇ ਦੇ ਸਾਰੇ ਦਿਨ ਟੀਕਾਕਰਨ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।