ਪੰਜਾਬ ਸਰਕਾਰ ਨੇ ਛੁੱਟੀਆਂ ਬਾਰੇ ਕਰਤਾ ਇਹ ਐਲਾਨ – ਕੀਤੀਆਂ ਏਨੀਆਂ ਛੁੱਟੀਆਂ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਇਸ ਦਾ ਵਧੇਰੇ ਅਸਰ ਬੱਚਿਆਂ ਦੇ ਉਪਰ ਪਿਆ ਹੈ। ਕਿਉਂਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕਰਨਾ ਪਿਆ ਸੀ। ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਦੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਆਨਲਾਈਨ ਕਲਾਸ ਲਗਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ। ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਦੇ ਮੱਦੇਨਜ਼ਰ ਫਿਰ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ, ਜਿਸ ਵਿੱਚ ਨੌਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਪਹਿਲੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀ ਆਨਲਾਈਨ ਕਲਾਸ ਲਗਾ ਕੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਆਪਣੇ ਸੂਬੇ ਦੇ ਬੱਚਿਆਂ ਲਈ ਸਹੂਲਤਾਂ ਮੁਹਈਆ ਕਰਵਾਈਆਂ ਹਨ। ਹੁਣ ਪੰਜਾਬ ਸਰਕਾਰ ਨੇ ਛੁੱਟੀਆਂ ਬਾਰੇ ਐਲਾਨ ਕਰ ਦਿੱਤਾ ਹੈ।

ਸੂਬੇ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ , ਤੇ ਨਿੱਜੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੁਬਾਰਾ ਸਕੂਲ ਅਗਲੇ ਸਾਲ 1 ਜਨਵਰੀ 2021 ਤੋਂ ਖੁੱਲ੍ਹ ਜਾਣਗੇ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਵੀ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਬੱਚਿਆਂ ਨੂੰ ਆਨਲਾਈਨ ਹੀ ਕਲਾਸਾਂ ਲਗਵਾ ਕੇ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ।

ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਹੈ ਕਿ ਇਨ੍ਹਾਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਨਾਲ ਸਟਾਫ਼ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ। ਕਰੋਨਾ ਦੇ ਦੌਰ ਵਿਚ ਅਕਤੂਬਰ ਤੋਂ ਸਕੂਲ ਖੋਲੇ ਗਏ ਸਨ ਜਿਸ ਵਿਚ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜ਼ਾਜ਼ਤ ਦਿੱਤੀ ਗਈ ਸੀ। ਬਾਕੀ ਛੋਟੀਆਂ ਕਲਾਸਾਂ ਦੇ ਬੱਚੇ ਘਰ ਤੋਂ ਹੀ ਆਨਲਾਇਨ ਪੜਾਈ ਕਰ ਰਹੇ ਹਨ।