ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਹਰ ਇਨਸਾਨ ਕਰੋਨਾ ਤੋ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ ਸਾਲ ਤੋਂ ਕੀਤੀ ਗਈ ਤਾਲਾਬੰਦੀ ਦੌਰਾਨ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਓਥੇ ਇੱਕ ਤੋਂ ਵੱਧ ਇੱਕ ਹੋਣ ਵਾਲੀਆਂ ਮੁਸੀਬਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਰੋਨਾਵਾਇਰਸ , ਬਰਡ ਫਲੂ ,ਭੂਚਾਲ ,ਤੂਫਾਨ ਤੋਂ ਬਾਅਦ ਹੁਣ ਬਲੈਕ ਫੰਗਸ ਦੇ ਆਉਣ ਨਾਲ ਵੀ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉੱਥੇ ਹੀ ਇਸ ਕਰੋਨਾ ਦੇ ਦੌਰ ਵਿੱਚ ਵੱਖ-ਵੱਖ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਲੋਕਾਂ ਨੂੰ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਜਿਥੇ ਗਰੀਬ ਵਰਗ ਨੂੰ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉੱਥੇ ਹੀ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਗਰੀਬ ਵਰਗ ਵਿਚ ਆਉਂਦੇ ਕੁਝ ਵਰਗਾਂ ਨੂੰ ਰਾਹਤ ਦਿੰਦਿਆਂ ਹੋਇਆ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਪ੍ਰਭਾਵਤ ਹੋਣ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਜਿਸ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਇਲਾਜ ਲਈ ਤਿਆਰੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਹਸਪਤਾਲਾਂ ਲਈ ਸਰਕਾਰ ਵੱਲੋਂ ਕੁਝ ਦਰਾਂ ਤਹਿ ਕੀਤੀਆਂ ਗਈਆਂ ਹਨ। ਜਿੱਥੇ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਤੈਅ ਕੀਮਤਾਂ ਵਿੱਚੋਂ ਬੀਮਾ ਕੰਪਨੀ ਦੁਆਰਾ ਅਦਾਇਗੀਯੋਗ ਖ਼ਰਚੇ ਨੂੰ ਘਟਾਉਣ ਤੋਂ ਬਾਅਦ ਬਚੇ ਸਾਰੇ ਖਰਚੇ ਨੂੰ ਸਹਿਣ ਕਰੇਗੀ। ਸਿਹਤ ਮੰਤਰੀ ਨੇ ਕਿਹਾ ਕਿ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਤੋਂ ਬਿਨਾਂ ਕਿਸੇ ਵੀ ਫ਼ਸਲ ਦੀ ਜ਼ਰੂਰਤ ਪੈਣ ਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਇਲਾਜ ਕਰਵਾ ਸਕਦੇ ਹਨ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਲੋਕਾਂ ਨੂੰ ਵੱਡੀ ਰਾਹਤ ਮਹਿਸੂਸ ਹੋਈ ਹੈ।

ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਐਲਾਨ ਨਾਲ ਲੈਵਲ 2,3 ਦੇ ਇਲਾਜ ਲਈ ਜ਼ਰੂਰਤਮੰਦ ਸੇਵਾਵਾਂ ਲੈ ਸਕਦੇ ਹਨ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 8000 ਤੋਂ 18,000 ਰੁਪਏ ਪ੍ਰਤੀ ਦਿਨ ਦੀਆਂ ਤੈਅ ਦਰਾਂ ਤੇ ਕਰੋਨਾ ਦਾ ਇਲਾਜ ਪ੍ਰਦਾਨ ਕਰਨ ਦੇ ਸਮਰੱਥ ਹਸਪਤਾਲਾਂ ਵਿੱਚ ਗਰੀਬ ਵਰਗ ਦੇ ਲੋਕ ਸਰਬੱਤ ਸਿਹਤ ਬੀਮਾ ਯੋਜਨਾ ਦਾ ਫਾਇਦਾ ਲੈ ਸਕਦੇ ਹਨ।