ਪੰਜਾਬ ਸਰਕਾਰ ਨੇ ਸਕੂਲਾਂ ਲਈ ਕਰਤਾ ਵੱਡਾ ਐਲਾਨ – ਆਈ ਇਹ ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਜਿੱਥੇ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਸੂਬੇ ਅੰਦਰ ਕਰੋਨਾ ਕਾਰਨ ਸਕੂਲਾਂ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਸਕੂਲਾਂ ਨੂੰ ਖੋਲ੍ਹਣ ਦਾ ਆਦੇਸ਼ ਦਿੱਤਾ ਗਿਆ ਸੀ। ਤਾਂ ਜੋ ਬੱਚਿਆਂ ਨੂੰ ਲਗਾਤਾਰ ਪੜਾਈ ਕਰਵਾਈ ਜਾ ਸਕੇ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਵਿੱਚ ਬੱਚਿਆਂ ਦੇ ਬਿਹਤਰੀਨ ਨਤੀਜੇ ਸਾਹਮਣੇ ਆ ਸਕਣ। ਪੰਜਾਬ ਅੰਦਰ ਕਰੋਨਾ ਕੇਸਾਂ ਦੀ ਸਥਿਤੀ ਉਪਰ ਕਾਬੂ ਨੂੰ ਵੇਖਦੇ ਹੋਏ ਅਕਤੂਬਰ ਤੋਂ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ।

ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਭ ਸਕੂਲਾਂ ਦੇ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਜਿਸ ਨਾਲ ਸਕੂਲਾਂ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਇਸ ਲਈ ਸਕੂਲ ਦੇ ਅਧਿਆਪਕਾਂ ਦੇ ਕਰੋਨਾ ਟੈਸਟ ਕਰਨੇ ਸ਼ੁਰੂ ਕੀਤੇ ਗਏ। ਪੰਜਾਬ ਸਰਕਾਰ ਨੇ ਸਕੂਲਾਂ ਲਈ ਹੁਣ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਕਲਾਸ ਰੂਮ ਦੀ ਦਿੱਖ ਸੁਧਾਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਵਾਸਤੇ ਐਲ ਈ ਡੀ, ਅਤੇ ਪ੍ਰਾਜੈਕਟ ਦਿਤੇ ਜਾਣਗੇ। ਇਸ ਦੀ ਜਾਣਕਾਰੀ ਸਿੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਵੱਲੋਂ ਦਿੱਤੀ ਗਈ ਹੈ।ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਦੱਸਿਆ ਗਿਆ ਹੈ ਕਿ ਸਰਕਾਰ ਵੱਲੋਂ 16,359 ਸਰਕਾਰੀ ਹਾਈ ਸਕੂਲ, ਮਿਡਲ, ਹਾਈ ਤੇ ਸੀਨੀਅਰ ਸਕੈਡਰੀ ਸਕੂਲ ਦੇ ਕਲਾਸਰੂਮ ਬੱਚਿਆਂ ਨੂੰ ਪੜ੍ਹਾਈ ਵਿੱਚ ਉਤਸ਼ਾਹਿਤ ਕਰਨ ਲਈ ਨਵੀਂ ਦਿੱਖ ਵਾਲੇ ਬਣਾਏ ਜਾਣਗੇ। ਸਕੂਲ ਵਿੱਚ ਛੁੱਟੀ ਸਮੇਂ ਪ੍ਰਾਜੈਕਟਾਂ ਨੂੰ ਬੰਦ ਰੱਖਿਆ ਜਾਵੇਗਾ।

ਸਕੂਲ ਵਿੱਚ ਵੀਡੀਓ ਕਾਨਫਰੰਸ ਰਾਹੀਂ ਹਰ ਗਤੀਵਿਧੀ ਦੀ ਜਾਣਕਾਰੀ ਲਈ ਜਾਵੇਗੀ। ਸਕੂਲ ਦੇ ਕਮਰਿਆਂ ਅਤੇ ਕੰਧਾਂ ਨੂੰ ਨਵੀਂ ਦਿੱਖ ਦੇਣ ਲਈ ਪੇਟ ਵੀ ਕਰਵਾਇਆ ਜਾਵੇਗਾ। ਇਨ੍ਹਾਂ ਸਾਰੇ ਕੰਮਾਂ ਲਈ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਦੋ ਦੋ ਕਲਾਸਰੂਮ ਵਾਸਤੇ 6 ,6 ਹਜ਼ਾਰ, ਹਾਈ ਸਕੂਲਾਂ ਦੇ 3 3 ਕਲਾਸ ਰੂਮ ਲਈ 9,9 ਹਜ਼ਾਰ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਨੂੰ ਪੰਜ ਪੰਜ ਕਲਾਸ ਰੂਮ ਲਈ 15,15 ਹਜ਼ਾਰ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।