ਪੰਜਾਬ ਸਰਕਾਰ ਲਈ ਆਈ ਮਾੜੀ ਖਬਰ, 1 ਜੂਨ ਤੋਂ ਇਹਨਾਂ ਵਲੋਂ ਅਣਮਿਥੇ ਸਮੇ ਲਈ ਧਰਨੇ ਦਾ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦੇ ਵੱਲੋਂ ਪੰਜਾਬੀਆਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਜਦੋਂ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਪਹਿਲ ਦੇ ਆਧਾਰ ਤੇ ਧਰਨੇ ਜੋ ਲਗਾਤਾਰ ਪੰਜਾਬ ਦੇ ਵਿੱਚ ਲੱਗ ਰਹੇ ਹਨ ਉਨ੍ਹਾਂ ਨੂੰ ਖ਼ਤਮ ਕੀਤਾ ਜਾਵੇਗਾ ਕਿਉਂਕਿ ਵੱਖ ਵੱਖ ਵਰਗਾਂ ਦੀਆਂ ਮੰਗਾਂ ਜਾਇਜ਼ ਹਨ ਉਨ੍ਹਾਂ ਨੂੰ ਮੰਨਿਆ ਜਾਵੇਗਾ । ਪਰ ਮਾਨ ਸਰਕਾਰ ਨੂੰ ਹੁਣ ਸੱਤਾ ਵਿੱਚ ਆਇਆ ਦੋ ਮਹੀਨਿਆਂ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਿਆ ਹੈ , ਪਰ ਲਗਾਤਾਰ ਪੰਜਾਬ ਭਰ ਤੋਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਪੰਜਾਬ ਭਰ ਦੇ ਵੱਖ ਵੱਖ ਥਾਵਾਂ ਤੇ ਵੱਖ ਵੱਖ ਵਿਭਾਗਾਂ ਦੇ ਵਲੋਂ ਆਪਣੀਆਂ ਮੰਗਾਂ ਖਾਤਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਇੱਕ ਜੂਨ ਨੂੰ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਹੋ ਚੁੱਕਿਆ ਹੈ । ਜਿਸ ਦੇ ਚਲਦੇ ਹੁਣ ਪੰਜਾਬ ਦੀ ਮਾਨ ਸਰਕਾਰ ਨੂੰ ਇਕ ਵੱਡਾ ਝਟਕਾ ਲੱਗੇਗਾ ।

ਦਰਅਸਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਵੱਲੋਂ ਇਕ ਪ੍ਰੈੱਸ ਨੋਟ ਜਾਰੀ ਕਰ ਦਿੱਤਾ ਗਿਆ ਹੈ । ਜਿਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਤੇਰਾਂ ਹਜ਼ਾਰ ਕੱਚੇ ਅਧਿਆਪਕ ਸਰਕਾਰੀ ਸਕੂਲਾਂ ਵਿਚ ਪਿਛਲੇ ਅਠਾਰਾਂ ਸਾਲ ਤੋਂ ਛੇ ਹਜ਼ਾਰ ਤਨਖਾਹ ਉੱਪਰ ਕੰਮ ਕਰ ਰਹੀ ਹਨ । ਪਰ ਛੇ ਹਜ਼ਾਰ ਰੁਪਏ ਵਿੱਚ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ । ਜਿਸ ਕਾਰਨ ਉਨ੍ਹਾਂ ਨੂੰ ਖਾਸੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਮਜ਼ਦੂਰ ਦੀ ਦਿਹਾੜੀ ਵੀ ਪੰਜ ਸੌ ਰੁਪਏ ਨਿਸ਼ਚਿਤ ਕਰ ਦਿੱਤੀ ਗਈ ਹੈ ਤੇ ਸਾਨੂੰ ਦਿਹਾੜੀ ਤੋਂ ਵੀ ਘੱਟ ਪੈਸੇ ਮਿਲਦੇ ਹਨ ।

ਜਿਸ ਦੇ ਚੱਲਦੇ ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਵਿੱਚ ਮਾਨ ਸਰਕਾਰ ਸੱਤਾ ਵਿਚ ਨਹੀ ਆਈ ਸੀ ਤਾਂ ਉਸ ਸਮੇਂ ਭਗਵੰਤ ਮਾਨ ਸਮੇਤ ਕਈ ਮੰਤਰੀ ਉਨ੍ਹਾਂ ਦੇ ਧਰਨੇ ਵਿਚ ਸ਼ਾਮਲ ਹੋਏ ਸੀ ,ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਉਨ੍ਹਾਂ ਮਸਲਾ ਹਲ ਕੀਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਅਜੇ ਤੱਕ ਸਾਡੀਆਂ ਮੰਗਾਂ ਮਨਜ਼ੂਰ ਨਹੀਂ ਕੀਤੀਆਂ ਗਈਆਂ ਤੇ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਸਾਡੀ ਕੋਈ ਸਾਰ ਨਹੀਂ ਲਈ ਗਈ । ਉਨ੍ਹਾਂ ਕਿਹਾ ਕਈ ਵਾਰ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਲੋਂ ਮਿਲਣ ਦਾ ਸਮਾਂ ਮੰਗ ਚੁੱਕੇ ਹਨ , ਪਰ ਅਜੇ ਤਕ ਸਾਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ , ਜਿਸ ਕਾਰਨ ਹੁਣ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ , ਸਿਹਤ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਖ਼ਿਲਾਫ਼ ਇੱਕ ਜੂਨ ਨੂੰ ਚੰਡੀਗਡ਼੍ਹ ਵਿਖੇ ਪੱਕੇ ਤੌਰ ਤੇ ਮੋਰਚਾ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ ।