ਪੰਜਾਬ ਸਰਕਾਰ ਲਈ ਆਈ ਮਾੜੀ ਖਬਰ, ਇਹਨਾਂ ਵਲੋਂ ਭਲਕੇ ਲਈ ਕੀਤਾ ਵੱਡਾ ਐਲਾਨ- ਸੂਬਾ ਪੱਧਰੀ ਕੀਤੀ ਜਾਵੇਗੀ ਹੜਤਾਲ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ ਪਰ ਕੁਝ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਤੇ ਚਲਦਿਆਂ ਹੋਇਆਂ ਉਨ੍ਹਾਂ ਵਿਚ ਸਰਕਾਰ ਪ੍ਰਤੀ ਰੋਸ ਵੇਖਿਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਨਾਂ ਆਗਿਆ ਤੋਂ ਧਰਨੇ ਨਾ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਸੂਬੇ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਨੂੰ ਦੂਰ ਕੀਤੇ ਜਾਣ ਵਾਸਤੇ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਵੀ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ।

ਹੁਣ ਪੰਜਾਬ ਸਰਕਾਰ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਕੱਲ ਲਈ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿੱਥੇ ਹੋਣ ਸੂਬਾ ਪੱਧਰੀ ਹੜਤਾਲ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਆਪਣੀ ਤਨਖਾਹ ਵਧਾਏ ਜਾਣ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲਿਆ ਜਾ ਰਿਹਾ ਹੈ ਅਤੇ ਸੇਵਾ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਵਾਸਤੇ 16 ਮਈ ਨੂੰ ਸਾਰੇ ਪੰਜਾਬ ਵਿਚ ਹੜਤਾਲ ਕੀਤੀ ਜਾ ਰਹੀ ਹੈ।

ਇਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕਰੋਨਾ ਕਾਲ ਦੇ ਦੌਰਾਨ ਉਨ੍ਹਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਉਨ੍ਹਾਂ ਨੂੰ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਦੀ ਤਨਖਾਹ ਵੀ ਹਜ਼ਾਰ ਰੁਪਏ ਤੱਕ ਪ੍ਰਤੀ ਮਹੀਨਾ ਵੀ ਕਰ ਦਿੱਤੀ ਜਾਵੇ ਇਸ ਦੇ ਨਾਲ ਹੀ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਵੇਖਦੇ ਹੋਏ ਹੈਲਥ ਪਾਲਿਸੀ ਵੀ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਸਤੇ ਮੰਗ ਕੀਤੀ ਹੈ।

ਉੱਥੇ ਹੀ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਕੰਮ ਕਰਨ ਵਾਲੇ ਬਹੁਤ ਸਾਰੇ ਕਰਮਚਾਰੀਆਂ ਵੱਲੋਂ ਆਖਿਆ ਗਿਆ ਹੈ ਉਨ੍ਹਾਂ ਦੇ ਘਰ ਦੀ ਨੇੜੇ ਸੇਵਾ ਕੇਂਦਰਾਂ ਵਿੱਚ ਤੈਨਾਤ ਕੀਤਾ ਜਾਵੇ। ਕਿਉਂ ਕੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਉਨ੍ਹਾਂ ਨੂੰ ਆਉਣ-ਜਾਣ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।