ਪੰਜਾਬ ਸਰਕਾਰ ਲਈ ਆਈ ਮਾੜੀ ਖਬਰ, ਕਿਸਾਨ ਯੂਨੀਅਨ ਵਲੋਂ 8 ਅਗਸਤ ਨੂੰ ਵਿਧਾਇਕਾਂ ਅਤੇ ਸਾਂਸਦਾਂ ਦੇ ਘਰ ਵਲ ਕਰਨਗੇ ਮੋਟਰਸਾਈਕਲ ਮਾਰਚ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ 2020 ਵਿੱਚ ਲਾਗੂ ਕੀਤੇ ਗਏ ਤਿੰਨ ਵਿਵਾਦਤ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਕਾਫੀ ਲੰਮੇਂ ਸਮੇਂ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਥੇ ਹੀ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋਏ ਸਨ। ਇੱਕ ਸਾਲ ਤੋਂ ਵਧੇਰੇ ਲੰਮੇ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਗਿਆ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਜਿੱਥੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ। ਉਥੇ ਕਿਸਾਨਾਂ ਵੱਲੋਂ ਹੋਰ ਵੀ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਜਲਦ ਮੰਨੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਫਿਰ ਤੋਂ ਦੇਸ਼ ਪੱਧਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ।

ਹੁਣ ਇਥੇ ਪੰਜਾਬ ਸਰਕਾਰ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨ ਯੂਨੀਅਨ ਵੱਲੋਂ 8 ਅਗਸਤ ਨੂੰ ਸੰਸਦਾਂ ਅਤੇ ਵਿਧਾਇਕਾਂ ਦੇ ਘਰ ਵੱਲ ਮੋਟਰਸਾਈਕਲ ਮਾਰਚ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਜਿਥੇ 8 ਅਗੱਸਤ ਨੂੰ ਵਿਧਾਇਕਾਂ ਅਤੇ ਸਾਂਸਦਾਂ ਤੇ ਘਰਾਂ ਵੱਲ ਮੋਟਰਸਾਈਕਲ ਮਾਰਚ ਕਰਨ ਦਾ ਐਲਾਨ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਇਹ ਫੈਸਲਾ ਪੰਜਾਬ ਦੇ ਪਾਣੀਆਂ ਲਈ ਵਿੱਢੇ ਗਏ ਸੰਘਰਸ਼ ਨੂੰ ਅੱਗੇ ਤੋਰਦਿਆਂ ਹੋਇਆਂ ਕੀਤਾ ਗਿਆ ਹੈ।

ਜਿਸ ਵਿੱਚ ਕਿਸਾਨ ਯੂਨੀਅਨ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਵੱਲੋਂ ਜਿੱਥੇ ਦਰਿਆਈ ਪਾਣੀਆਂ ਦੇ ਮਸਲੇ ਨੂੰ ਅਜੇ ਤਕ ਹੱਲ ਨਹੀਂ ਕੀਤਾ ਗਿਆ। ਇਸੇ ਰੋਸ ਦੇ ਚਲਦਿਆਂ ਹੋਇਆਂ 8 ਅਗਸਤ ਨੂੰ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਉ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਜਿਥੇ ਨਹਿਰੀ ਅਤੇ ਬਰਸਾਤ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕੀਤਾ ਜਾਵੇ। ਖੇਤੀ ਦੇ ਮਾਡਲ ਬਣਾਏ ਜਾਣ। ਸਾਰਾ ਸਾਲ ਸਾਰੀ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣ, ਸੇਮ ਨਾਲਿਆਂ ਦੀ ਹਰ ਸਾਲ ਸਫਾਈ ਕੀਤੀ ਜਾਵੇ। ਸੂਬੇ ਦੀਆਂ ਸਮੱਸਿਆਵਾਂ ਨੂੰ ਠੱਲ੍ਹ ਪਾਈ ਜਾਵੇ, ਫਸਲਾਂ ਨੂੰ ਬਰਬਾਦ ਹੋਣ ਤੋਂ ਬਚਾਇਆ ਜਾਵੇ। ਖਤਰਨਾਕ ਬਿਮਾਰੀਆਂ ਨੂੰ ਰੋਕਿਆ ਜਾਵੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਰੋਸ ਕੀਤਾ ਜਾ ਰਿਹਾ ਹੈ।