ਪੰਜਾਬ ਸਰਕਾਰ ਲਈ ਆਈ ਵੱਡੀ ਮਾੜੀ ਖਬਰ, ਇਹਨਾਂ ਵਲੋਂ 1 ਤੋਂ 6 ਜੂਨ ਤਕ ਛੁੱਟੀ ਤੇ ਜਾਣ ਦਾ ਕੀਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਜਿਥੇ ਪੰਜਾਬ ਵਿੱਚ ਬਦਲਾਅ ਦੀ ਲਹਿਰ ਦੇਖੀ ਜਾ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਸਰਕਾਰ ਵੱਲੋਂ ਬਹੁਤ ਸਾਰੇ ਵਿਭਾਗਾਂ ਦੇ ਵਿੱਚ ਸਖ਼ਤੀ ਵੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਾਸਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਭਰਿਸ਼ਟ ਮੰਤਰੀਆਂ ਦੇ ਉੱਪਰ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਆਮ ਨਾਗਰਿਕਾਂ ਨੂੰ ਕਰਨਾ ਪੈ ਰਿਹਾ ਹੈ। ਆਮ ਆਦਮੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਸੇਹਤ ਮੰਤਰੀ ਵਿਜੇ ਸਿੰਗਲਾ ਨੂੰ ਵੀ ਭ੍ਰਿਸ਼ਟਾਚਾਰ ਦੇ ਚਲਦਿਆਂ ਹੋਇਆਂ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਉਸ ਤੋਂ ਪਿੱਛੋਂ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਹੁਣ ਪੰਜਾਬ ਸਰਕਾਰ ਲਈ ਇਕ ਮਾੜੀ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ 1 ਜੂਨ ਤੋਂ 6 ਜੂਨ ਤੱਕ ਲਈ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਸਖ਼ਤੀ ਵਰਤਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ ਜਿੱਥੇ ਮਾਲ ਮਹਿਕਮੇ ਵੱਲੋਂ ਹੁਸ਼ਿਆਰਪੁਰ ਦੇ ਵਿੱਚ ਤੈਨਾਤ ਸਭ ਰਜਿਸਟਰਾਰ ਤਹਿਸੀਲਦਾਰ ਹਰਮਿੰਦਰ ਸਿੰਘ ਨੂੰ n.o.c. ਤੋਂ ਬਿਨਾਂ ਵਸੀਕੇ ਤਸਦੀਕ ਕਰਨ ਕਰਕੇ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ,ਇਹ ਕਦਮ ਪੰਜਾਬ ਸਿਵਲ ਸੇਵਾਵਾ 1970 ਦੇ ਨਿਯਮ 4 ਦੇ ਅਧੀਨ ਪ੍ਰਭਾਵ ਚੁੱਕਿਆ ਗਿਆ ਹੈ।

ਉੱਥੇ ਹੀ ਜੀਵਨ ਗਰਗ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਤੋਂ ਲਾਂਭੇ ਕਰਦੇ ਹੋਏ ਮੁਅੱਤਲ ਕੀਤਾ ਗਿਆ ਹੈ। ਜਿਨ੍ਹਾਂ ਨੂੰ ਦੇਖਦੇ ਹੋਏ ਅਤੇ ਪੰਜਾਬ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਨੂੰ ਸਵੀਕਾਰ ਨਾ ਕਰਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੁਣ ਰੋਸ ਮੁਜ਼ਾਹਰਾ ਜ਼ਾਹਿਰ ਕੀਤਾ ਜਾ ਰਿਹਾ ਹੈ।

ਜਿਸਦੇ ਚਲਦੇ ਹੋਏ ਉਹਨਾਂ ਸਭ ਵੱਲੋਂ 1 ਜੂਨ ਤੋਂ 6 ਜੂਨ ਤੱਕ ਛੁੱਟੀ ਤੇ ਜਾਣ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਜਿੱਥੇ ਇਨ੍ਹਾਂ ਅਧਿਕਾਰੀਆਂ ਵੱਲੋਂ ਛੁੱਟੀ ਤੇ ਜਾਣ ਨਾਲ ਆਮ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਉੱਥੇ ਹੀ ਇਸ ਚੀਜ਼ ਨੂੰ ਲੈ ਕੇ ਉਨ੍ਹਾਂ ਵੱਲੋਂ ਮੁਆਫੀ ਵੀ ਮੰਗੀ ਗਈ ਹੈ।