ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕਰਨ ਵਾਲੀ ਕਰੋਨਾ ਨਾਂ ਦੀ ਬਿਮਾਰੀ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਆਪਣੀ ਲ-ਪੇ-ਟ ਵਿੱਚ ਲਿਆ ਹੋਇਆ ਹੈ। ਦੁਨੀਆ ਦੇ ਵੱਖ ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਲੋਕ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ। ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਬਹੁਤ ਸਾਰੇ ਦੇਸ਼ਾਂ ਵਿਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਫਿਰ ਤੋਂ ਤਾਲਾ ਬੰਦੀ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ।
ਭਾਰਤ ਵਿੱਚ ਵੀ ਕਈ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਲਗਾਤਾਰ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਵਿੱਚ ਜਿੱਥੇ ਨੌਂ ਜਿਲ੍ਹਿਆਂ ਅੰਦਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਵੱਲੋਂ ਅਚਾਨਕ ਲਾਈ ਗਈ ਇਹ ਪਾਬੰਦੀ ਵਾਪਸ ਲੈ ਲਈ ਗਈ ਹੈ। ਸੂਬਾ ਸਰਕਾਰ ਵੱਲੋਂ ਜਿੱਥੇ ਕਰੋਨਾ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਉੱਥੇ ਹੀ ਹੁਣ ਕਰੋਨਾ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਨੂੰ ਸ਼-ਰ-ਧਾਂ-ਜ-ਲੀ ਦੇਣ ਲਈ ਲਾਗੂ ਕੀਤੀ ਗਈ ਹਦਾਇਤ ਨੂੰ ਵਾਪਸ ਲੈ ਲਿਆ ਗਿਆ ਹੈ। ਕਿਉਂਕਿ ਸਰਕਾਰ ਵੱਲੋਂ ਹਰ ਸ਼ਨੀ ਵਾਰ 11 ਵਜੇ ਤੋਂ 12 ਵਜੇ ਤੱਕ ਲਈ 1 ਘੰਟੇ ਲਈ ਕਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼-ਰ-ਧਾਂ-ਜ-ਲੀ ਦੇਣ ਲਈ ਮੋਨ ਧਾਰਨ ਕਰਨ ਦਾ ਐਲਾਨ ਕੀਤਾ ਗਿਆ ਸੀ। ਪਿਛਲੇ ਹਫਤੇ ਇਸ ਨੂੰ ਲਾਗੂ ਕੀਤੇ ਜਾਣ ਤੇ ਬਹੁਤ ਸਾਰੇ ਲੋਕਾਂ ਨੂੰ ਰਸਤੇ ਵਿੱਚ ਰੋਕੇ ਜਾਣ ਕਾਰਨ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਗਿਆ।
ਕਿਉਂਕਿ ਪਿਛਲੇ ਹਫਤੇ ਸ਼ਨੀਵਾਰ ਨੂੰ ਬਹੁਤ ਸਾਰੇ ਯਾਤਰੀਆਂ ਨੂੰ ਕਈ ਥਾਵਾਂ ਤੇ ਪ੍ਰੇ-ਸ਼ਾ-ਨੀ-ਆਂ ਦਾ ਸਾਹਮਣਾ ਕਰਨਾ ਪਿਆ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜ਼ਿਲ੍ਹਾ ਕੰਪਲੈਕਸ ਵਿੱਚ 1 ਘੰਟੇ ਦਾ ਮੋਨ ਵਰਤ ਵੀ ਰੱਖਿਆ ਸੀ। ਉੱਥੇ ਹੀ ਇਕ ਘੰਟੇ ਲਈ ਆਵਾਜਾਈ ਨੂੰ ਰੋਕਣ ਦੇ ਆਦੇਸ਼ ਦਿੱਤੇ ਗਏ ਸਨ ਜਿਸ ਕਾਰਨ ਬਹੁਤ ਸਾਰੇ ਲੋਕ ਭ-ੜ-ਕ ਗਏ ਸਨ। ਇਸ ਲਈ ਸਰਕਾਰ ਵੱਲੋਂ ਇਸ ਆਦੇਸ਼ ਨੂੰ ਵਾਪਸ ਲੈ ਲਿਆ ਗਿਆ ਹੈ ਅਤੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਬਾਕੀ ਸਭ ਪਾਬੰਦੀਆਂ ਪਹਿਲਾਂ ਦੀ ਤਰਾਂ ਹੀ ਲਾਗੂ ਰਹਿਣਗੀਆਂ।
Previous Postਪੰਜਾਬ:10 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆ ਗਈ ਸਕੂਲ ਖੋਲਣ ਨੂੰ ਲੈ ਕੇ ਇਹ ਵੱਡੀ ਖਬਰ
Next Postਹੁਣੇ ਹੁਣੇ ਸਾਬਕਾ ਮੁਖ ਮੰਤਰੀ ਨੂੰ ਅਚਾਨਕ ਕਰਾਇਆ ਗਿਆ ਹਸਪਤਾਲ ਦਾਖਲ – ਤਾਜਾ ਵੱਡੀ ਖਬਰ