ਪੰਜਾਬ ਸਰਕਾਰ ਵਲੋਂ ਆਈ ਵੱਡੀ ਖਬਰ, ਹੁਣ ਘਰ ਬੈਠੇ 21 ਦਿਨ ਚ ਹੋਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਸੱਤਾ ਵਿਚ ਆਉਂਦੇ ਹੀ ਬਦਲਾਅ ਕੀਤੇ ਗਏ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਨਵੇਂ ਕਾਨੂੰਨ ਵੀ ਲਾਗੂ ਕੀਤੇ ਗਏ ਹਨ। ਜਿਸ ਦਾ ਪੰਜਾਬ ਨਿਵਾਸੀਆਂ ਨੂੰ ਭਰਪੂਰ ਫਾਇਦਾ ਹੋ ਸਕੇ। ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਨੌਜਵਾਨਾਂ ਨੂੰ ਬਹੁਤ ਸਾਰੇ ਰੁਜ਼ਗਾਰ ਵੀ ਦਿੱਤੇ ਗਏ ਹਨ ਅਤੇ ਵੱਖ ਵੱਖ ਅਹੁਦਿਆਂ ਤੇ ਨੌਜਵਾਨਾਂ ਨੂੰ ਨੌਕਰੀਆਂ ਮੁਹਇਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਵਿਚ ਬਹੁਤ ਵੱਡਾ ਬਦਲਾਅ ਕੀਤਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿਚ ਇਕ ਛੱਤ ਹੇਠ ਬਹੁਤ ਸਾਰੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ।

ਕਿਉਂ ਕੇ ਲੋਕਾਂ ਨੂੰ ਵੱਖ-ਵੱਖ ਜਗ੍ਹਾ ਤੇ ਜਿਥੇ ਕਈ ਕੰਮਾਂ ਦੇ ਸਿਲਸਿਲੇ ਵਿੱਚ ਆਉਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦੀ ਖੱਜਲ ਖੁਆਰੀ ਹੁੰਦੀ ਸੀ। ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਘਰ ਬੈਠੇ ਹੀ 21 ਦਿਨਾਂ ਚ ਇਹ ਕੰਮ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸੇਵਾ ਜਾਰੀ ਕਰ ਦਿੱਤੀ ਹੈ। ਜਿੱਥੇ ਹੁਣ ਲੋਕਾਂ ਨੂੰ ਐਨ ਓ ਸੀ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।

ਇਸ ਪ੍ਰਕਿਰਿਆ ਨੂੰ ਜਿੱਥੇ ਪੰਜਾਬ ਸਰਕਾਰ ਵੱਲੋਂ ਆਨਲਾਈਨ ਜਾਰੀ ਕਰ ਦਿੱਤਾ ਗਿਆ ਹੈ ਜਿਥੇ ਪੋਰਟਲ ਲਾਂਚ ਕੀਤਾ ਗਿਆ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੱਸਿਆ ਹੈ ਕਿ ਇਹ ਪੋਰਟਲ ਪੰਜਾਬ ਵਿੱਚ ਹੁਣ www.punjabregularization.in ਦੇ ਨਾਮ ਤੇ ਜਾਰੀ ਕੀਤਾ ਗਿਆ ਹੈ। ਜਿਨ੍ਹਾਂ ਲੋਕਾਂ ਵੱਲੋਂ ਗ਼ੈਰਕਨੂੰਨੀ ਕਲੋਨੀਆਂ ਵਿਚ ਆਪਣੇ ਮਕਾਨ ਬਣਾਉਣ ਲਈ ਪਲਾਂਟ ਲਾਏ ਗਏ ਹਨ, ਜਾਂ ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵੱਲੋਂ 18 ਮਾਰਚ 2018 ਤੋਂ ਪਹਿਲਾਂ ਕਲੋਨੀਆਂ ਕੱਟੀਆਂ ਗਈਆਂ ਹਨ।

ਆਨਲਾਈਨ NOC ਪ੍ਰਾਪਤ ਹੋ ਜਾਵੇਗੀ ਜਿਸ ਵਾਸਤੇ ਇਸ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਹੁਣ ਕਿਸੇ ਵੀ ਵਿਅਕਤੀ ਨੂੰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਘਰ ਬੈਠੇ ਹੀ 21 ਦਿਨ ਦੇ ਅੰਦਰ ਉਸ ਨੂੰ NOC ਮਿਲ ਜਾਵੇਗੀ ਤੇ ਆਨਲਾਈਨ ਅਰਜ਼ੀ ਦਿੱਤੀ ਜਾਵੇਗੀ ਅਤੇ ਫੀਸ ਦਾ ਭੁਗਤਾਨ ਕੀਤਾ ਜਾਵੇਗਾ।