ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਜਿੱਥੇ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋ ਵੱਖ ਵੱਖ ਮੁੱਦਿਆਂ ਨੂੰ ਦੇਖਦੇ ਹੋਏ ਲੋਕਾਂ ਦੇ ਹਿੱਤਾਂ ਵਾਸਤੇ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਉਥੇ ਹੀ ਪੰਜਾਬ ਦੀ ਸੱਤਾ ਹੱਥ ਵਿੱਚ ਉਹਦੇ ਹੀ ਆਮ ਆਦਮੀ ਪਾਰਟੀ ਵੱਲੋਂ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਵੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਹੈ।
ਜਿਸ ਨਾਲ ਮੰਤਰੀ ਮੰਡਲ ਵਿਚ ਨਿਯੁਕਤ ਕੀਤੇ ਗਏ ਮੰਤਰੀਆਂ ਵੱਲੋਂ ਆਪਣੇ-ਆਪਣੇ ਵਿਭਾਗਾਂ ਦਾ ਕੰਮ ਜ਼ਿੰਮੇਵਾਰੀ ਨਾਲ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਦਾ ਹੱਲ ਵੀ ਸਮੇਂ ਸਿਰ ਕੀਤਾ ਜਾ ਸਕੇ। ਆਮ ਆਦਮੀ ਪਾਰਟੀ ਵੱਲੋਂ ਜਿਥੇ ਹੁਣ ਤੱਕ ਬਹੁਤ ਸਾਰੇ ਫੈਸਲੇ ਕੀਤੇ ਜਾ ਚੁੱਕੇ ਹਨ ਅਤੇ ਕਾਫ਼ੀ ਤਬਦੀਲੀਆ ਪੰਜਾਬ ਅੰਦਰ ਲਿਆਂਦੀਆਂ ਗਈਆਂ ਹਨ ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਲੋਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਵੀ ਸ਼ਲਾਘਾ ਕੀਤੀ ਜਾ ਰਹੀ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਬਨਿਟ ਵਿੱਚ 600 ਯੂਨਿਟ ਮੁਫ਼ਤ ਬਿਜਲੀ ਉਪਰ ਮੋਹਰ ਲਗਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ 600 ਯੂਨਿਟ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਉਥੇ ਹੀ ਹੁਣ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਆਪਣੇ ਅੱਜ ਸਾਰੇ ਹੀ ਮੰਤਰੀਆਂ ਜਿਨ੍ਹਾਂ ਵਿੱਚ ਨਵੇਂ ਬਣਾਏ ਗਏ ਮੰਤਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਹੈ ਅਤੇ ਕੀਤੀ ਗਈ ਕੈਬਨਿਟ ਦੀ ਇਸ ਮੀਟਿੰਗ ਦੇ ਵਿਚ ਜਿੱਥੇ ਕਈ ਅਹਿਮ ਫੈਸਲੇ ਲਏ ਗਏ ਹਨ ਉਥੇ ਹੀ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ ਤੇ 600 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ ਅਤੇ ਇਸ ਉਪਰ ਮੋਹਰ ਲਗਾ ਦਿੱਤੀ ਗਈ ਹੈ। ਟਵਿੱਟਰ ਉਪਰ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਇਸ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਦੌਰ ਵਿਚ 600 ਯੂਨਿਟ ਮੁਫਤ ਬਿਜਲੀ ਹਾਸਿਲ ਹੋਵੇਗੀ।
Previous Postਮਸ਼ਹੂਰ ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦਰ ਨੂੰ ਕੀਤਾ ਗਿਆ ਗ੍ਰਿਫਤਾਰ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਸਕੂਲੀ ਬੱਸ ਖੱਡੇ ਚ ਪਲਟੀ, ਹਾਦਸਾ ਦੇਖ ਉੱਡੇ ਸਭ ਦੇ ਹੋਸ਼