ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮਾਨ ਸਰਕਾਰ ਨੂੰ ਬਣਿਆ ਪੰਜ ਮਹੀਨਿਆਂ ਦਾ ਸਮਾਂ ਹੋ ਚੁੱਕਿਆ ਹੈ ਤੇ ਮਾਨ ਸਰਕਾਰ ਵੱਲੋਂ ਹਰ ਰੋਜ਼ ਕਈ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ । ਇਸੇ ਵਿਚਾਲੇ ਹੁਣ ਪੰਜਾਬ ਤੋਂ ਵਿਦੇਸ਼ਾਂ ਵਿਚ ਵਸੇ ਲੋਕਾਂ ਲਈ ਪੰਜਾਬ ਸਰਕਾਰ ਇਕ ਵੱਡਾ ਕਦਮ ਚੁੱਕਣ ਜਾ ਰਹੀ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਦੀ ਮਾਨ ਸਰਕਾਰ ਹੁਣ ਵਿਦੇਸ਼ਾਂ ਵਿੱਚ ਵਸਣ ਵਾਲੇ ਲੋਕਾਂ ਦੀ ਸਹਾਇਤਾ ਪ੍ਰਦਾਨ ਕਰਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਲਈ ਸੂਬੇ ਵਿੱਚ ਐਨ ਆਰ ਆਈ ਦੀ ਸਕੀਮ ਜਲਦ ਲਿਆਉਣ ਜਾ ਰਹੀ ਹੈ ।
ਜਿਸ ਦੀ ਜਾਣਕਾਰੀ ਖੁਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੀ ਗਈ । ਉਨ੍ਹਾਂ ਆਖਿਆ ਕਿ ਐੱਨ ਆਰ ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨਰਜੀ ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਹੋਈ । ਮੀਟਿੰਗ ਦੌਰਾਨ ਨਵੀਂ ਐਨਆਰਆਈ ਡ੍ਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ ਗਈ ।
ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੇ ਵੇਰਵਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜਾਂ ਨਾਲ ਜੋੜਨ ਲਈ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ’ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਜਿਸ ਦੇ ਤਹਿਤ ਪ੍ਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਆਮ ਤੌਰ ਤੇ ਅਕਸਰ ਹੀ ਵੇਖਣ ਨੂੰ ਮਿਲਦਾ ਹੈ ਕਿ ਐਨਆਰਆਈਜ਼ ਦੀਆਂ ਜ਼ਮੀਨਾਂ ਤੇ ਬਹੁਤ ਲੋਕਾਂ ਦੇ ਵੱਲੋਂ ਕਬਜ਼ੇ ਕੀਤੇ ਜਾਂਦੇ ਹਨ । ਜਿਸ ਦਾ ਹੱਲ ਕਰਨ ਲਈ ਹੁਣ ਪੰਜਾਬ ਸਰਕਾਰ ਅਜਿਹਾ ਕਾਨੂੰਨੀ ਬਦਲਾਅ ਲਿਆਉਣ ਦੀ ਤਿਆਰੀ ਵਿੱਚ ਹੈ, ਜਿਸ ਨਾਲ ਇਨ੍ਹਾਂ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਸਹਿਮਤੀ ਬਿਨਾਂ ਨਾ ਬਦਲੀ ਜਾ ਸਕੇ । ਸੋ ਵੱਖ ਵੱਖ ਐਲਾਨਾਂ ਵਿਚਕਾਰ ਹੋਈ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ
Previous Postਪੰਜਾਬ ਚ ਇਥੇ 30 ਸਤੰਬਰ ਤਕ ਇਹ ਪਾਬੰਦੀ ਜਾਰੀ ਕਰਨ ਦੇ ਹੁਕਮ ਹੋਏ ਜਾਰੀ, ਤਾਜਾ ਵੱਡੀ ਖਬਰ
Next Postਪਤੀ ਵਲੋਂ ਪਤਨੀ ਅਤੇ ਬੱਚਿਆਂ ਨੂੰ 17 ਸਾਲ ਤਕ ਘਰ ਚ ਬੰਧਕ ਬਣਾ ਕੇ ਰੱਖਿਆ, ਹਾਲਾਤ ਸੀ ਬਿਲਕੁਲ ਮਰਨ ਵਾਲੇ