ਪੰਜਾਬ ਸਰਕਾਰ ਵਲੋਂ ਇਥੇ ਪਿੰਡਾਂ ਨੂੰ ਲੈਕੇ ਦਿੱਤੀ ਵੱਡੀ ਚੰਗੀ ਖਬਰ, ਮਿਲਣ ਜਾ ਰਹੀ ਜਲਦ ਇਹ ਸਹੂਲਤ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਨ੍ਹਾਂ ਦਾ ਭਰਪੂਰ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੇ ਸਮੇਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਵੱਧ ਇੱਕ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਦੇ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਵਾਤਾਵਰਣ ਨੂੰ ਬਚਾਉਣ ਵਾਸਤੇ ਵੀ ਕਈ ਕਦਮ ਚੁੱਕੇ ਜਾ ਰਹੇ ਹਨ।

ਜਿਸ ਵਾਸਤੇ ਲੋਕਾਂ ਨੂੰ ਵੀ ਕਾਫੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਲੈ ਕੇ ਦਿੱਤੀ ਗਈ ਚੰਗੀ ਜਾਣਕਾਰੀ, ਜਿੱਥੇ ਹੁਣ ਇਹ ਸਹੂਲਤ ਮਿਲਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਵਿਚ ਅੰਮ੍ਰਿਤਸਰ ਦੇ 23 ਪਿੰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ।। ਜਿਸ ਦਾ ਐਲਾਨ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਜ਼ਿਲੇ ਦੇ 23 ਪਿੰਡਾਂ ਦੇ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਬਾਰੇ ਪੰਪਸੈੱਟ ਲਗਾਉਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਵੱਲੋਂ ਦੱਸਿਆ ਗਿਆ ਹੈ ਕਿ ਇਸ ਪ੍ਰਾਜੈਕਟ ਦੇ ਵਾਸਤੇ ਜਿੱਥੇ ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਪਿੰਡਾਂ ਵਿੱਚ ਵਾਟਰ ਸਪਲਾਈ ਪੰਪਿੰਗ ਸਿਸਟਮ ਦੀ ਕਾਰਗੁਜਾਰੀ ਦਾ ਮੁਲੰਕਣ ਕੀਤਾ ਜਾਵੇਗਾ।

ਜਿਸ ਤੋਂ ਬਾਅਦ ਇਸ ਸਕੀਮ ਦੇ ਤਹਿਤ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ ਬੀਈਈ ਸਟਾਰ ਲੇਬਲ ਵਾਲ਼ੇ ਊਰਜਾ ਕੁਸ਼ਲ ਪੰਪਸੈਂਟ ਲਗਾ ਦਿੱਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਅੰਮ੍ਰਿਤਸਰ ਜ਼ਿਲ੍ਹੇ ਦੇ ਵੇਰਕਾ ਅਤੇ ਅਟਾਰੀ ਬਲਾਕ ਦੇ 23 ਪਿੰਡਾਂ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਜਿੱਥੇ 20 ਤੋਂ 25 ਫੀਸਦੀ ਊਰਜਾ ਦੀ ਬਚਤ ਹੋਵੇਗੀ ਉਥੇ ਹੀ ਮੌਜੂਦਾ ਪ੍ਰਾਜੈਕਟਾਂ ਨੂੰ ਊਰਜਾ ਬਚਾਉਣ ਵਾਲੇ ਪੰਪ ਸੈਂਟਾਂ ਨਾਲ ਬਦਲ ਦਿੱਤਾ ਜਾਵੇਗਾ।