ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਨਾਲ ਜੁੜੇ ਹੋਏ ਸਮਾਗਮ ਹੁੰਦੇ ਹਨ। ਉਥੇ ਹੀ ਮੇਲਿਆਂ ਦੇ ਆਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਰਹਿੰਦਾ ਹੈ। ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਜਾਤਾਂ ਦੇ ਲੋਕ ਆਪਸ ਵਿੱਚ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ ਉਥੇ ਹੀ ਆਉਣ ਵਾਲੇ ਦਿਨਾਂ ਨੂੰ ਸਾਰੇ ਪੰਜਾਬੀਆਂ ਵੱਲੋਂ ਇਕ ਦੂਜੇ ਨਾਲ ਸਾਂਝੇ ਕਰ ਕੇ ਮਨਾਇਆ ਜਾਂਦਾ ਹੈ ਅਤੇ ਖ਼ੁਸ਼ੀਆਂ ਦੇ ਮੌਕੇ ਤੇ ਇਕ ਦੂਜੇ ਦੇ ਨਾਲ ਹੋਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਕੁਝ ਮੌਕਿਆਂ ਤੇ ਜਿੱਥੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਉਥੇ ਹੀ ਕੁਝ ਜ਼ਿਲ੍ਹਿਆਂ ਵਿੱਚ ਹੋਣ ਵਾਲੇ ਦਿਨਾਂ ਅਤੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਉਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਛੁੱਟੀ ਕਰ ਦਿੱਤੀ ਜਾਂਦੀ ਹੈ। ਹੁਣ ਪੰਜਾਬ ਸਰਕਾਰ ਵਲੋਂ ਇਥੇ 23 ਜਨਵਰੀ ਨੂੰ ਕੀਤਾ ਗਿਆ ਛੁੱਟੀ ਦਾ ਐਲਾਨ,ਜਿਸ ਬਾਰੇ ਤਾਜਾ ਵੱਡੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਵਿੱਚ 23 ਜਨਵਰੀ ਨੂੰ ਛੁੱਟੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਕੀਤੀ ਜਾ ਰਹੀ ਹੈ ਜਿਸ ਦਾ ਐਲਾਨ ਵੀ ਕੀਤਾ ਗਿਆ ਹੈ। ਸਥਾਨਕ ਛੁੱਟੀ ਦੇ ਐਲਾਨ ਦੇ ਨਾਲ ਹੀ ਜਾਣਕਾਰੀ ਵੀ ਦਿੱਤੀ ਗਈ ਹੈ ਕਿ ਇਹ ਛੁੱਟੀ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।
ਦਿਨ ਬਾਰੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ 23 ਜਨਵਰੀ 2023 ਨੂੰ ਕੀਤੀ ਜਾਣ ਵਾਲੀ ਛੁੱਟੀ ਦੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 ਦਿਨ ਸੋਮਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਵਿੱਚ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।
ਇਹ ਛੁੱਟੀ ਦੇ ਨਾਲ ਹੀ ਹੁਣ ਸਾਰੀਆਂ ਸੰਗਤਾ ਹੋਣ ਵਾਲੇ ਪ੍ਰੋਗਰਾਮਾਂ ਦੇ ਵਿੱਚ ਸ਼ਾਮਲ ਹੋਣਗੀਆਂ। ਇਹ ਛੁੱਟੀ ਪੰਜਾਬ ਵਿਚ ਸਿਰਫ ਗੁਰਦਾਸਪੁਰ ਜਿਲ੍ਹੇ ਵਿੱਚ ਹੀ ਲਾਗੂ ਕੀਤੀ ਗਈ ਹੈ।
Previous Postਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਆਈ ਵੱਡੀ ਮਾੜੀ ਖਬਰ, ਲਗਿਆ ਇਹ ਝਟਕਾ
Next Postਕੰਧਾਂ ਤੇ ਪਿਸ਼ਾਬ ਕਰਨ ਤੋਂ ਰੋਕਣ ਲਈ ਲੱਭਿਆਂ ਅਨੋਖਾ ਤਰੀਕਾ, ਖੁਦ ਹੋ ਜਾਣਗੇ ਗਿੱਲੇ